06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਫਗਵਾਡ਼ਾ ਦੇ ਕਰੋਡ਼ਾਂ ਰੁਪਏ ਦੇ ਵਿਕਾਸ ਕਾਰਜ 10 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਫਗਵਾਡ਼ਾ, 5 ਨਵੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ਹਿਰ ’ਚ ਚੱਲ ਰਹੇ ਕਰੋਡ਼ਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ 10 ਦਸੰਬਰ ਤੱਕ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

Ad Position 21
No active advertisement
ਅਜੀਤ ਡੈਸਕ 06-11-2026
ਫਗਵਾਡ਼ਾ, 5 ਨਵੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ਹਿਰ ’ਚ ਚੱਲ ਰਹੇ ਕਰੋਡ਼ਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ 10 ਦਸੰਬਰ ਤੱਕ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕੁੱਝ ਪ੍ਰੋਜੈਕਟਾਂ ਦੀ ਸੁਸਤ ਰਫ਼ਤਾਰ ’ਤੇ ਚਿੰਤਾ ਪ੍ਰਗਟਾਉਂਦਿਆਂ ਕੰਮਾਂ ਵਿਚ ਤੇਜ਼ੀ ਲਿਆਉਣ ਤੇ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ। ਇਸ ਸਬੰਧੀ ਹੋਈ ਮੀਟਿੰਗ ’ਚ ਮੇਅਰ ਰਾਮਪਾਲ ਉੱਪਲ, ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਤੇ ਏ.ਡੀ.ਸੀ. ਰਣਦੀਪ ਸਿੰਘ ਹੀਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਡਾ. ਚੱਬੇਵਾਲ ਨੇ ਕਿਹਾ ਕਿ ਗਲੀਆਂ-ਨਾਲੀਆਂ, ਸਡ਼ਕਾਂ, ਸਟਰੀਟ ਲਾਈਟਾਂ, ਛੱਪਡ਼ਾਂ ਦੀ ਸਫ਼ਾਈ, ਆਂਗਣਵਾਡ਼ੀ ਕੇਂਦਰਾਂ ਤੇ ਸਿਹਤ ਕੇਂਦਰਾਂ ਨਾਲ ਸਬੰਧਿਤ ਕੰਮ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤੇ ਜਾਣ। ਉਨ੍ਹਾਂ ਦੱਸਿਆ ਕਿ 10 ਦਸੰਬਰ ਤੱਕ ਫਗਵਾਡ਼ਾ ਦੇ ਲੋਕਾਂ ਨੂੰ ਛੇ ਤੋਂ ਵੱਧ ਨਵੇਂ ਖੇਡ ਮੈਦਾਨ ਸਮਰਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਨਵੇਂ ਆਮ ਆਦਮੀ ਕਲੀਨਿਕਾਂ ਦਾ ਕੰਮ ਵੀ ਅੰਤਿਮ ਪਡ਼੍ਹਾਅ ’ਤੇ ਹੈ। ਉਨ੍ਹਾਂ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਕੌਮੀ ਮਾਰਗ ਦੇ ਨੁਕਸਾਨੇ ਹਿੱਸਿਆਂ ਦੀ ਮੁਰੰਮਤ ਕਰਨ ਅਤੇ ਸਟਰੀਟ ਲਾਈਟਾਂ ਚਾਲੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਨਿਰਧਾਰਿਤ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਦਾ ਮੈਂਬਰ ਬਣਨ ’ਤੇ ਭੱਟੀ ਦਾ ਜ਼ੋਰਦਾਰ ਸਵਾਗਤ ਅਗਲੀ ਖ਼ਬਰ ਜਲੰਧਰ ਇੰਟਰਪਰਾਈਜ਼ਜ਼ ਵਲੋਂ ਦੀਵਾਲੀ ਮੌਕੇ ਲਗਾਈ ਇਲੈੱਕਟ੍ਰਾਨਿਕ ਉਤਪਾਦਾਂ ਦੀ ਸੇਲ ਨੂੰ ਗ੍ਰਾਹਕਾਂ ਵਲੋਂ ਜ਼ਬਰਦਸਤ ਹੁੰਗਾਰਾ
Ad Position 24