07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦਰਿਆ ਬਿਆਸ ਦੇ ਕੰਢੇ ਹਡ਼੍ਹਾਂ ਨਾਲ ਨਜਿੱਠਣ ਲਈ ਐਨ.ਡੀ. ਆਰ.ਐੱਫ. ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਸਾਂਝੀ ਮੌਕ ਡਰਿੱਲ

ਸੁਲਤਾਨਪੁਰ ਲੋਧੀ, 6 ਨਵੰਬਰ (ਨਰੇਸ਼ ਹੈਪੀ, ਥਿੰਦ)-ਬਰਸਾਤੀ ਮੌਸਮ ਦੌਰਾਨ ਦਰਿਆ ਬਿਆਸ ’ਚ ਪਾਣੀ ਦਾ ਪੱਧਰ ਵਧਣ ਕਾਰਨ ਪੈਦਾ ਹੋਣ ਵਾਲੀ ਸੰਭਾਵਿਤ ਹਡ਼੍ਹਾਂ ਦੀ ਸਥਿਤੀ ਨਾਲ ਨਜਿੱਠਣ ਤੇ ਕਿਸੇ ਵੀ ਐਮਰਜੈਂਸੀ ਮੌਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਅੰਮ੍ਰਿਤਪੁਰ ਨੇਡ਼ੇ ਵੱਖ-ਵੱਖ ਵਿਭਾਗਾਂ ਵਲੋਂ ਸਾਂਝੀ ਮੌਕ ਡਰਿੱਲ ਕੀਤੀ ਗਈ। ਇਸ ਅਭਿਆਸ ’ਚ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ, ਪੰਜਾਬ ਪੁਲਿਸ, ਸਿਹਤ ਵਿਭਾਗ ਅਤੇ ਭਾਰਤੀ ਫੌਜ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 07-11-2026
ਸੁਲਤਾਨਪੁਰ ਲੋਧੀ, 6 ਨਵੰਬਰ (ਨਰੇਸ਼ ਹੈਪੀ, ਥਿੰਦ)-ਬਰਸਾਤੀ ਮੌਸਮ ਦੌਰਾਨ ਦਰਿਆ ਬਿਆਸ ’ਚ ਪਾਣੀ ਦਾ ਪੱਧਰ ਵਧਣ ਕਾਰਨ ਪੈਦਾ ਹੋਣ ਵਾਲੀ ਸੰਭਾਵਿਤ ਹਡ਼੍ਹਾਂ ਦੀ ਸਥਿਤੀ ਨਾਲ ਨਜਿੱਠਣ ਤੇ ਕਿਸੇ ਵੀ ਐਮਰਜੈਂਸੀ ਮੌਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਅੰਮ੍ਰਿਤਪੁਰ ਨੇਡ਼ੇ ਵੱਖ-ਵੱਖ ਵਿਭਾਗਾਂ ਵਲੋਂ ਸਾਂਝੀ ਮੌਕ ਡਰਿੱਲ ਕੀਤੀ ਗਈ। ਇਸ ਅਭਿਆਸ ’ਚ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ, ਪੰਜਾਬ ਪੁਲਿਸ, ਸਿਹਤ ਵਿਭਾਗ ਅਤੇ ਭਾਰਤੀ ਫੌਜ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਹਿੱਸਾ ਲਿਆ। ਮੌਕ ਡਰਿੱਲ ਦੌਰਾਨ ਹਡ਼੍ਹਾਂ ਵਰਗੀ ਐਮਰਜੈਂਸੀ ਸਥਿਤੀ ਪੈਦਾ ਹੋਣ ’ਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ, ਪਾਣੀ ਵਿਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ, ਜ਼ਖ਼ਮੀਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਉਣ ਸਬੰਧੀ ਵੱਖ-ਵੱਖ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਗਿਆ। ਇਸ ਦੌਰਾਨ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਤੇ ਐਮਰਜੈਂਸੀ ਸਮੇਂ ਤੁਰੰਤ ਕਾਰਵਾਈ ਕਰਨ ਦੀ ਸਮਰੱਥਾ ਨੂੰ ਵੀ ਪਰਖਿਆ ਗਿਆ । ਸਿਹਤ ਵਿਭਾਗ ਦੀ ਟੀਮ ਵੱਲੋਂ ਹਡ਼੍ਹਾਂ ਦੌਰਾਨ ਪ੍ਰਭਾਵਿਤ ਤੇ ਜ਼ਖ਼ਮੀ ਅਤੇ ਬਿਮਾਰ ਲੋਕਾਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਐਂਬੂਲੈਂਸ ਰਾਹੀਂ ਮਰੀਜ਼ਾਂ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਉਣ ਸਬੰਧੀ ਤਿਆਰੀਆਂ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਸਾਂਝੀ ਮੌਕ ਡਰਿੱਲ ਦਾ ਮੁੱਖ ਮਕਸਦ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹਡ਼੍ਹ ਪ੍ਰਭਾਵਿਤ ਹੋਣ ਦੀ ਸੰਭਾਵਨਾ ਵਾਲੇ ਇਲਾਕਿਆਂ ਵਿਚ ਬਚਾਅ ਅਤੇ ਰਾਹਤ ਕਾਰਜਾਂ ਦੀਆਂ ਤਿਆਰੀਆਂ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਸਾਰੇ ਵਿਭਾਗ ਮਿਲ ਕੇ ਬਿਨਾਂ ਦੇਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਸਕਣ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਪ੍ਰਭਾਵਿਤ 15 ਹੌਟ ਸਪੌਟ ਪਿੰਡਾਂ ’ਚ ਸਟਰੀਟ ਲਾਈਟਾਂ ਤੇ ਸੀ.ਸੀ.ਟੀ.ਵੀ. ਲਾਉਣ ਦਾ ਕੰਮ ਜਲਦੀ ਸ਼ੁਰੂ ਹੋਵੇਗਾ-ਅਕਾਸ਼ ਬਾ... ਅਗਲੀ ਖ਼ਬਰ ਅਜੋਕੇ ਸਮੇਂ ਵਿਚ ਲਡ਼ਕੀਆਂ ਦਾ ਆਤਮ ਨਿਰਭਰ ਹੋਣ ਬੇਹੱਦ ਜ਼ਰੂਰੀ-ਨੈਨਸੀ ਗਰਗ
Ad Position 24