08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜ਼ਿਲ੍ਹੇ ’ਚ ਦੀਵਾਲੀ ਦੇ ਹੋਰ ਤਿਉਹਾਰਾਂ ਮੌਕੇ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਦਾ ਸਮਾਂ ਨਿਸ਼ਚਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕੀਤੇ ਹੁਕਮ ਜਾਰੀ

ਕਪੂਰਥਲਾ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਿਖਾ ਭਗਤ ਨੇ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ’ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ’ਤੇ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਕੀਤਾ ਹੈ ਤੇ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਪਹਿਲਾਂ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ’ਚ ਕਿਹਾ ਕਿ 8 ਨਵੰਬਰ ਨੂੰ ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 24 ਨਵੰਬਰ ਨੂੰ ਤਡ਼ਕਸਾਰ 4 ਵਜੇ ਤੋਂ ਲੈ ਕੇ 5 ਵਜੇ ਤੱਕ ਤੇ ਰਾਤ 9 ਵਜੇ ਤੋਂ ਲੈ ਕੇ 10 ਵਜੇ ਤੱਕ, 25 ਦਸੰਬਰ ਨੂੰ ਕ੍ਰਿਸਮਸ ਤੇ ਨਵੇਂ ਸਾਲ ਮੌਕੇ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਦਾ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 07-11-2026
ਕਪੂਰਥਲਾ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਿਖਾ ਭਗਤ ਨੇ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ’ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ’ਤੇ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਕੀਤਾ ਹੈ ਤੇ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਪਹਿਲਾਂ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ’ਚ ਕਿਹਾ ਕਿ 8 ਨਵੰਬਰ ਨੂੰ ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 24 ਨਵੰਬਰ ਨੂੰ ਤਡ਼ਕਸਾਰ 4 ਵਜੇ ਤੋਂ ਲੈ ਕੇ 5 ਵਜੇ ਤੱਕ ਤੇ ਰਾਤ 9 ਵਜੇ ਤੋਂ ਲੈ ਕੇ 10 ਵਜੇ ਤੱਕ, 25 ਦਸੰਬਰ ਨੂੰ ਕ੍ਰਿਸਮਸ ਤੇ ਨਵੇਂ ਸਾਲ ਮੌਕੇ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਦਾ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਈਲੈਂਸ ਜ਼ੋਨ ਜਿਵੇਂ ਕਿ ਹਸਪਤਾਲ, ਸਿੱਖਿਆਵਾਂ ਸੰਸਥਾਵਾਂ, ਅਦਾਲਤਾਂ ਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਾਗੋਬੁੱਢਾ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਆਪ ’ਚ ਸ਼ਾਮਿਲ, ਸੱਜਣ ਸਿੰਘ ਚੀਮਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਸਿਵਲ ਰੈਸਟ ਹਾਊਸ ਤੋਂ ਚੋਰਾਂ ਨੇ ਏ.ਸੀ. ਦੇ ਆਊਟਰ ਯੂਨਿਟ ਕੀਤੇ ਚੋਰੀ
Ad Position 24