08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐਸ.ਐਸ.ਪੀ. ਗੁਰਮੀਤ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਪਿਛਲੇ ਸਮੇਂ ਦੌਰਾਨ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਡੀ. ਐਸ.

Ad Position 21
No active advertisement
ਅਜੀਤ ਡੈਸਕ 07-11-2026
ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਪਿਛਲੇ ਸਮੇਂ ਦੌਰਾਨ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਡੀ.ਐਸ.ਪੀ. ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਬਤੌਰ ਐਸ.ਐਸ.ਪੀ. ਪਦ ਉੱਨਤ ਹੋਏ ਐਸ.ਐਸ.ਪੀ. ਗੁਰਮੀਤ ਸਿੰਘ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੁਰਮੀਤ ਸਿੰਘ ਵਲੋਂ ਵੱਖ-ਵੱਖ ਜ਼ਿਲ੍ਹਿਆਂ ’ਚ ਪੁਲਿਸ ਅਧਿਕਾਰੀ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਤੇ ਗੁਰਪ੍ਰੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਤੇ ਭਾਈ ਬਖ਼ਸ਼ੀਸ਼ ਸਿੰਘ ਆਹਲੀ ਕਾਰ ਸੇਵਾ ਵਾਲੇ ਵੀ ਮੌਜੂਦ ਸਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਗੁਰਮੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਸਤਿਕਾਰ ਕਰਦਿਆਂ ਗੁਰੂ ਘਰ ਦੀ ਬਖ਼ਸ਼ੀਸ਼ ਸਾਂਝੀ ਕੀਤੀ ਗਈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਪਹਿਲਾਂ ਮਲੇਰਕੋਟਲਾ ਵਿਖੇ ਬਤੌਰ ਐਸ.ਐਸ.ਪੀ. ਤਾਇਨਾਤ ਰਹੇ ਹਨ। ਉੱਥੋਂ ਉਨ੍ਹਾਂ ਦੀ ਬਦਲੀ ਕਮਾਡੈਂਟ, ਇਨ-ਸਰਵਿਸ ਟਰੇਨਿੰਗ ਸੈਂਟਰ ਕਪੂਰਥਲਾ ਵਿਖੇ ਹੋਈ ਸੀ। ਇਸ ਮੌਕੇ ਐਸਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰਕੇ ਮਨ ਨੂੰ ਸਕੂਨ ਮਿਲਿਆ ਹੈ। ਜਦੋਂ ਉਹ ਇਸ ਪਵਿੱਤਰ ਧਰਤੀ ਤੇ ਸੇਵਾ ਕਰ ਰਹੇ ਸਨ ਤਾਂ ਇਸ ਪਵਿੱਤਰ ਅਸਥਾਨ ਤੇ ਰੋਜ਼ਾਨਾ ਦਰਸ਼ਨ ਕਰਦੇ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਗੁਰਦੁਆਰਾ ਟਿੱਬਾ ਸਾਹਿਬ ਤੇ ਥੇਹ ਸ਼ਰਕੰਡੀ ਨੂੰ ਜਾਂਦੀਆਂ ਚੌਡ਼ੀਆਂ ਸਡ਼ਕਾਂ...
Ad Position 24