07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੁਲਤਾਨਪੁਰ ਲੋਧੀ-ਕਪੂਰਥਲਾ ਸਡ਼ਕ ਮੁਕੰਮਲ ਕਰਵਾਉਣ ਲਈ ਡੀ.ਸੀ. ਕਪੂਰਥਲਾ ਦਾ ਧੰਨਵਾਦ

ਡਡਵਿੰਡੀ, 6 ਨਵੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਕਪੂਰਥਲਾ ਸਡ਼ਕ ਦੇ ਅਧੂਰੇ ਪਏ ਕੰਮ ਨੂੰ ਮੁਕੰਮਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਟਕਸਾਲੀ ਅਕਾਲੀ ਆਗੂ ਤੇ ਪਿੰਡ ਡਡਵਿੰਡੀ ਦੇ ਸਾਬਕਾ ਸਰਪੰਚ ਜਥੇ. ਜਸਬੀਰ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 07-11-2026
ਡਡਵਿੰਡੀ, 6 ਨਵੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਕਪੂਰਥਲਾ ਸਡ਼ਕ ਦੇ ਅਧੂਰੇ ਪਏ ਕੰਮ ਨੂੰ ਮੁਕੰਮਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਟਕਸਾਲੀ ਅਕਾਲੀ ਆਗੂ ਤੇ ਪਿੰਡ ਡਡਵਿੰਡੀ ਦੇ ਸਾਬਕਾ ਸਰਪੰਚ ਜਥੇ. ਜਸਬੀਰ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਇਸ ਮਾਰਗ ਰਾਹੀਂ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ ਤੇ ਇਸ ਸਡ਼ਕ ਦਾ ਮੁਕੰਮਲ ਹੋਣਾ ਬੇਹੱਦ ਜ਼ਰੂਰੀ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਕਾਲ ਬਾਂਸਲ ਉਨ੍ਹਾਂ ਦੇ ਪਿੰਡ ਡਡਵਿੰਡੀ ਵਿਖੇ ਇੱਕ ਸੈਮੀਨਾਰ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਨ ਆਏ ਸਨ, ਜਿਸ ਦੌਰਾਨ ਉਨ੍ਹਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਹ ਮਸਲਾ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਡਿਪਟੀ ਕਮਿਸ਼ਨਰ ਵਲੋਂ ਸਡ਼ਕ ਦਾ ਰਹਿੰਦਾ ਕੰਮ ਮੁਕੰਮਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਡ਼ਕ ਨਾ ਬਣਨ ਕਾਰਨ ਇੱਥੇ ਅਕਸਰ ਹੀ ਹਾਦਸੇ ਵਾਪਰਦੇ ਰਹਿੰਦੇ ਸਨ, ਜਿਸ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਇਸ ਲੋਕ-ਹਿਤ ਦੇ ਕਾਰਜ ਲਈ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਦਾ ਇੱਕ ਵਾਰ ਫਿਰ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਦਬੂਲੀਆਂ ’ਚ ਕਰਵਾਈ ਤਿੰਨ ਰੋਜ਼ਾ ਸਪੋਰਟਸ ਮੀਟ ਸੱਜਣ ਸਿੰਘ ਚੀਮਾ ਨੇ ਜੇਤੂ ਖਿਡਾਰੀਆਂ ਨੂੰ ਇਨ... ਅਗਲੀ ਖ਼ਬਰ ਫਾਲਕਨ ਫਾਉਂਡੇਸ਼ਨ ਸਕੂਲ ’ਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24