07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਗੁਰੂ ਰਾਮਦਾਸ ਪਬਲਿਕ ਸਕੂਲ ਦਬੂਲੀਆਂ ’ਚ ਕਰਵਾਈ ਤਿੰਨ ਰੋਜ਼ਾ ਸਪੋਰਟਸ ਮੀਟ ਸੱਜਣ ਸਿੰਘ ਚੀਮਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ

ਕਪੂਰਥਲਾ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਰਾਮਦਾਸ ਪਬਲਿਕ ਸਕੂਲ ਦਬੂਲੀਆਂ ’ਚ ਤਿੰਨ ਰੋਜ਼ਾ ਸਪੋਰਟਸ ਮੀਟ ਕਰਵਾਈ ਗਈ। ਜਿਸ ’ਚ ਵੱਖ-ਵੱਖ ਹਾਊਸ ਨਾਲ ਸਬੰਧਿਤ ਵਿਦਿਆਰਥੀਆਂ ਦੇ ਲੰਬੀ ਛਾਲ, ਉੱਚੀ ਛਾਲ, ਜੈਵਲਿਨ ਥਰੋ, ਸ਼ਾਟਪੁੱਟ, ਰੱਸਾਕਸ਼ੀ, ਪਾਵਰਲਿਫਟਿੰਗ, ਵਾਲੀਬਾਲ, ਬਾਸਕਿਟਬਾਲ, ਕਬੱਡੀ, ਦੌਡ਼ਾਂ 100 ਮੀਟਰ, 400 ਮੀਟਰ ਤੇ ਰਿਲੇਅ ਦੌਡ਼ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਸਟੇਟ ਪਬਲਿਕ ਸਕੂਲ ਸ਼ਾਹਕੋਟ ’ਚ ਦੀਵਾਲੀ ਮੌਕੇ ਰੰਗੋਲੀ ਤਿਆਰ ਕਰਦੀਆਂ ਹੋਈਆਂ ਵਿਦਿਆਰਥਣਾਂ। ਤਸਵੀਰ : ਦਲਜੀਤ ਸਿੰਘ ਸਚਦੇਵਾ 07-11-2026
ਕਪੂਰਥਲਾ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਰਾਮਦਾਸ ਪਬਲਿਕ ਸਕੂਲ ਦਬੂਲੀਆਂ ’ਚ ਤਿੰਨ ਰੋਜ਼ਾ ਸਪੋਰਟਸ ਮੀਟ ਕਰਵਾਈ ਗਈ। ਜਿਸ ’ਚ ਵੱਖ-ਵੱਖ ਹਾਊਸ ਨਾਲ ਸਬੰਧਿਤ ਵਿਦਿਆਰਥੀਆਂ ਦੇ ਲੰਬੀ ਛਾਲ, ਉੱਚੀ ਛਾਲ, ਜੈਵਲਿਨ ਥਰੋ, ਸ਼ਾਟਪੁੱਟ, ਰੱਸਾਕਸ਼ੀ, ਪਾਵਰਲਿਫਟਿੰਗ, ਵਾਲੀਬਾਲ, ਬਾਸਕਿਟਬਾਲ, ਕਬੱਡੀ, ਦੌਡ਼ਾਂ 100 ਮੀਟਰ, 400 ਮੀਟਰ ਤੇ ਰਿਲੇਅ ਦੌਡ਼ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਲਡ਼ਕੀਆਂ ਦੀ ਮਟਕਾ ਦੌਡ਼ ਤੇ ਛੋਟੇ ਬੱਚਿਆਂ ਦੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਸਪੋਰਟਸ ਮੀਟ ਦੇ ਇਨਾਮ ਵੰਡ ਸਮਾਗਮ ਵਿਚ ਸੱਜਣ ਸਿੰਘ ਚੀਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਉਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸੱਜਣ ਸਿੰਘ ਚੀਮਾ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਖੇਡਾਂ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ’ਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਨਾਮ ਵੰਡ ਸਮਾਗਮ ’ਚ ਕੌਮਾਂਤਰੀ ਕਬੱਡੀ ਖਿਡਾਰੀ ਸੇਵਾ ਮੁਕਤ ਐਸ.ਪੀ. ਹਰਜਿੰਦਰ ਸਿੰਘ ਡੱਲੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਤੇ ਉਨ੍ਹਾਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਨਾਮ ਵੰਡ ਸਮਾਗਮ ਦੀ ਸਮਾਪਤੀ ’ਤੇ ਸਕੂਲ ਦੇ ਪ੍ਰਬੰਧਕ ਬਲਜੀਤ ਸਿੰਘ ਨੇ ਸੱਜਣ ਸਿੰਘ ਚੀਮਾ, ਹਰਜਿੰਦਰ ਸਿੰਘ ਡੱਲੀ ਤੇ ਹੋਰ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ਡੇਂਗੂ ਜਾਗਰੂਕਤਾ ਸੰਬੰਧੀ ਲੈਕਚਰ ਕਰਵਾਇਆ ਅਗਲੀ ਖ਼ਬਰ ਸੁਲਤਾਨਪੁਰ ਲੋਧੀ-ਕਪੂਰਥਲਾ ਸਡ਼ਕ ਮੁਕੰਮਲ ਕਰਵਾਉਣ ਲਈ ਡੀ.ਸੀ. ਕਪੂਰਥਲਾ ਦਾ ਧੰਨਵਾਦ
Ad Position 24