07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਬੰਦੀ ਛੋਡ਼ ਤੇ ਦੀਵਾਲੀ ਦੇ ਤਿਉਹਾਰ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ

ਕਪੂਰਥਲਾ, 7 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 08-11-2026
ਕਪੂਰਥਲਾ, 7 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. ਵਿਚ ਬੰਦੀ ਛੋਡ਼ ਦਿਵਸ ਤੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਤੇ ਬਾਅਦ ਵਿਚ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਵਿਦਿਆਰਥੀਆਂ ਨੂੰ ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਜਾਣੂ ਕਰਵਾਇਆ ਜਦਕਿ 6ਵੀਂ ਜਮਾਤ ਦੀ ਵਿਦਿਆਰਥਣ ਗੁੰਜਣ ਨੇ ਆਪਣੀ ਕਵਿਤਾ ਰਾਹੀਂ ਪਿਆਰ ਦੀ ਖ਼ੁਸ਼ੀ ਸਾਂਝੀ ਕੀਤੀ। ਇਸੇ ਕਾਰਨ ਹੀ ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਦੀਵਾ ਤੇ ਮੋਮਬੱਤੀ ਡੈਕੋਰੇਸ਼ਨ, ਛੇਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਥਾਲੀ ਡੈਕੋਰੇਸ਼ਨ ਤੇ ਜਵੈਲਰੀ ਮੇਕਿੰਗ, 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਅੰਤਰ ਹਾਊਸ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ, ਜਿਸ ’ਚ ਲਾਲਾ ਲਾਜਪਤ ਰਾਏ ਹਾਊਸ ਨੇ ਪਹਿਲਾ, ਸ਼ਹੀਦ ਊਧਮ ਸਿੰਘ ਹਾਊਸ ਨੇ ਦੂਜਾ ਤੇ ਭਗਤ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਕਲਾਸ ਰੂਮ ਡੈਕੋਰੇਸ਼ਨ ਦੇ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ’ਚ ਵੀ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਟਾਫ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਤੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਦੂਸ਼ਿਤ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ –ਮਿੱਟੀ ਦੇ ਦੀਵਿਆਂ ਤੋਂ ਮਹਿੰਗੇ ਤੋਹਫ਼ਿਆਂ ਤੱਕ– ਦੀਵਾਲੀ ਨੇ ਲੁਧਿਆਣਾ ਦੇ ਬਾਜ਼ਾਰਾਂ ਨੂੰ ਦਿੱਤੀ ਨਵੀਂ ਚਮਕ
Ad Position 24