ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਧੂਮਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
ਮਲਸੀਆਂ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਸੈਦਰਾਣਾ ਸਾਹਿਬ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਧੂਮ-ਧਾਮ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਿਚਾਲੇ ਰੰਗੋਲੀ ਮੁਕਾਬਲੇ, ਥਾਲੀ ਸਜਾਉਣ, ਦੀਵੇ ਸਜਾਉਣ, ਕਲਾਸਾਂ ਨੂੰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।
ਮਲਸੀਆਂ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਸੈਦਰਾਣਾ ਸਾਹਿਬ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਧੂਮ-ਧਾਮ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਿਚਾਲੇ ਰੰਗੋਲੀ ਮੁਕਾਬਲੇ, ਥਾਲੀ ਸਜਾਉਣ, ਦੀਵੇ ਸਜਾਉਣ, ਕਲਾਸਾਂ ਨੂੰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਬਾਬਾ ਜੋਰਾਵਰ ਸਿੰਘ ਹਾਊਸ ਦੀ ਗੁਰਲੀਨ ਕੌਰ ਤੇ ਸੁਖਮਨਪ੍ਰੀਤ ਕੌਰ ਨੇ ਰੰਗੋਲੀ ਮੁਕਾਬਲੇ ’ਚ ਪਹਿਲਾ, ਬਾਬਾ ਫਤਿਹ ਸਿੰਘ ਹਾਊਸ ਦੀ ਹਰਮੀਤ ਕੌਰ ਤੇ ਮਹਿਕਪ੍ਰੀਤ ਕੌਰ ਨੇ ਦੂਜਾ, ਬਾਬਾ ਜੁਝਾਰ ਸਿੰਘ ਹਾਊਸ ਦੀ ਰੁਪੀਤ ਕੌਰ ਤੇ ਜਪੁਜੀ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਾਬਾ ਅਜੀਤ ਸਿੰਘ ਹਾਊਸ ਦੀ ਸਰਗੁਣ ਕੌਰ ਤੇ ਪਵਨਦੀਪ ਕੌਰ ਨੇ ਥਾਲੀ ਤੇ ਦੀਵੇ ਸਜਾਉਣ ਦੇ ਮੁਕਾਬਲੇ ਵਿਚ ਪਹਿਲਾ, ਬਾਬਾ ਜੁਝਾਰ ਸਿੰਘ ਹਾਊਸ ਦੀ ਸੁਖਪ੍ਰੀਤ ਕੌਰ ਤੇ ਤਨਵੀਰ ਕੌਰ ਗਿੱਲ ਨੇ ਦੂਜਾ ਸਥਾਨ, ਬਾਬਾ ਅਜੀਤ ਸਿੰਘ ਹਾਊਸ ਦੀ ਹਰਕੀਰਤ ਕੌਰ ਤੇ ਸ਼ਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਮੂਹ ਕਮੇਟੀ ਮੈਂਬਰਾਂ ਵਲੋਂ ਅਕੈਡਮੀ ਦੇ ਅਧਿਆਪਕਾਂ ਤੇ ਸਮੂਹ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਤੋਹਫੇ ਵੀ ਦਿੱਤੇ ਗਏ। ਇਸ ਮੌਕੇ ਲਛਮਣ ਸਿੰਘ ਸਾਬਕਾ ਫੌਜੀ, ਮਲਕੀਤ ਸਿੰਘ ਬਿੱਲੀ ਬੜੈਚ ਸਰਪੰਚ, ਅਜੀਤ ਸਿੰਘ, ਦਿਲਬਾਗ ਸਿੰਘ, ਅਜੀਤ ਸਿੰਘ, ਪਰਮਿੰਦਰ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ।