ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਭਾਕਿਯੂ ਕਾਦੀਆਂ
ਨਡਾਲਾ, 7 ਨਵੰਬਰ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਅਤੇ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਦੀ ਪ੍ਰਧਾਨਗੀ ਹੇਠ ਪਿੰਡ ਮਕਸੂਦਪੁਰ ਵਿਖੇ ਹੋਈ। ਇਸ ਮੌਕੇ ਕਿਸਾਨੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ।
ਦ
ਦਿ ਵਿਜ਼ਡਮ ਸਕੂਲ ਤਰਨ ਤਾਰਨ ਵਿਖੇ ਕਰਵਾਏ ਗਏ ਪਹਿਲੇ ਸਾਲਾਨਾ ਸਮਾਗਮ ਦੇ ਵੱਖ-ਵੱਖ ਦ੍ਰਿਸ਼। ਤਸਵੀਰਾਂ–ਲਵਲੀ
08-11-2026
ਨਡਾਲਾ, 7 ਨਵੰਬਰ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਅਤੇ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਦੀ ਪ੍ਰਧਾਨਗੀ ਹੇਠ ਪਿੰਡ ਮਕਸੂਦਪੁਰ ਵਿਖੇ ਹੋਈ। ਇਸ ਮੌਕੇ ਕਿਸਾਨੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਇਹ ਵਾਧਾ ਸਿਰਫ਼ 25 ਪੈਸੇ ਪ੍ਰਤੀ ਕਿੱਲੋ ਬਣਦਾ ਹੈ, ਜਦਕਿ ਖੇਤੀਬਾਡ਼ੀ ਵਿਚ ਵਰਤੀਆਂ ਜਾਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਭਾਰੀ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿ । ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਖੇਤੀਬਾਡ਼ੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਠੋਸ ਨੀਤੀਆਂ ਲਾਗੂ ਕੀਤੀਆਂ ਜਾਣ । ਇਸ ਮੌਕੇ ਗੁਰਵਿੰਦਰ ਸਿੰਘ ਤੂਰ ਮਕਸੂਦਪੁਰ, ਮਨਜੀਤ ਸਿੰਘ ਚੀਮਾ, ਅਮਰੀਕ ਸਿੰਘ ਘੱਗ, ਜੋਗਿੰਦਰ ਸਿੰਘ ਬਾਗਡ਼ੀਆਂ ਜ਼ਿਲ੍ਹਾ ਮੀਤ ਪ੍ਰਧਾਨ, ਗੁਰਮੀਤ ਸਿੰਘ ਰਾਜਪੁਰ, ਬਲਵਿੰਦਰ ਸਿੰਘ ਕਮਰਾਏ, ਨਰਿੰਦਰ ਸਿੰਘ ਚੀਮਾ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਮਿੰਟੂ, ਸੁਖਵਿੰਦਰ ਸਿੰਘ ਚੀਮਾ, ਸਤਪਾਲ ਸਿੰਘ, ਕੇਵਲ ਸਿੰਘ, ਕਸ਼ਮੀਰ ਸਿੰਘ ਬੋਪਾਰਾਏ, ਹਰਭਜਨ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਕਰਮ ਸਿੰਘ ਮਾਨਾ ਤਲਵੰਡੀ , ਗੁਲਜ਼ਾਰ ਸਿੰਘ ਇੰਸਪੈਕਟਰ ਖੱਸਣ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਜਸਬੀਰ ਸਿੰਘ, ਸੂਰਤ ਸਿੰਘ ਕੁੱਦੋਵਾਲ, ਮਹਿੰਦਰ ਸਿੰਘ ਬਾਗਡ਼ੀਆਂ, ਸੁਖਦੇਵ ਸਿੰਘ, ਮਲਕੀਤ ਸਿੰਘ ਚੀਮਾ, ਹਰਪ੍ਰੀਤ ਸਿੰਘ ਹੈਪੀ ਨੰਗਲ ਬਾਣਾ ਸਮੇਤ ਹੋਰ ਕਿਸਾਨ ਹਾਜ਼ਰ ਸਨ।