08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਿਸਾਨ ਵਲੋਂ ਖੇਤਾਂ ’ਚ ਪਰਾਲੀ ਨੂੰ ਲਗਾਈ ਅੱਗ –ਐਸ.ਡੀ.ਐੱਮ. ਤੇ ਡੀ.ਐੱਸ.ਪੀ. ਨੇ ਖੁਦ ਜਾ ਕੇ ਬੁਝਾਈ ਅੱਗ ਲਗਾਉਣ ਵਾਲੇ ਕਿਸਾਨਾਂ ਪ੍ਰਤੀ ਸਖ਼ਤ ਕਾਰਵਾਈ ਅਮਲ ’ ਚ ਲਿਆਂਦੀ ਜਾਵੇਗੀ - ਆਦਿੱਤਿਆ ਗੁਪਤਾ

ਸ਼ਾਹਕੋਟ, 7 ਨਵੰਬਰ (ਸੁਖਦੀਪ ਸਿੰਘ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਹਕੋਟ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਸ ਸਬੰਧੀ ਐਸ.

Ad Position 21
No active advertisement
ਅਜੀਤ ਡੈਸਕ 08-11-2026
ਸ਼ਾਹਕੋਟ, 7 ਨਵੰਬਰ (ਸੁਖਦੀਪ ਸਿੰਘ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਹਕੋਟ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਸ ਸਬੰਧੀ ਐਸ.ਡੀ.ਐਮ ਆਦਿੱਤਿਆ ਗੁਪਤਾ ਅਤੇ ਡੀ.ਐੱਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ’ਚ ਪੁਲਿਸ ਪਾਰਟੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਪਿੰਡਾਂ ’ਚ ਲਗਾਤਾਰ ਗਸ਼ਤ ਕਰ ਰਹੀਆਂ ਹਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖ ਰਹੀਆਂ ਹਨ। ਇਸੇ ਤਹਿਤ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵੱਲੋਂ ਵੀ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਮੌਕੇ ’ਤੇ ਹੀ ਬੁਝਾਇਆ ਗਿਆ। ਐੱਸ.ਡੀ.ਐੱਮ. ਆਦਿੱਤਿਆ ਗੁਪਤਾ ਨੇ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜਥੇ: ਕਲਿਆਣ ਤੇ ਟੁਰਨਾ ਵਲੋਂ ਧਾਰਮਿਕ ਗੀਤ ‘ਧੰਨ ਧੰਨ ਬਾਬਾ ਸੁਖਚੈਨ ਦਾਸ’ ਦਾ ਪੋਸਟਰ ਰਿਲੀਜ਼ ਅਗਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ
Ad Position 24