07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਖੇਡ਼ਾ ਰੋਡ ਫਾਟਕ ’ਤੇ ਪੁਲ ਦੀ ਉਸਾਰੀ ਦਾ ਕੰਮ ਜਲਦ ਹੋਵੇਗਾ ਸ਼ੁਰੂ-ਸੋਮ ਪ੍ਰਕਾਸ਼ ਆਮ ਆਦਮੀ ਪਾਰਟੀ ਨੇ ਕੀਤੇ ਵਾਅਦੇ ਪੂਰੇ ਕਰਕੇ ਲੋਕਾਂ ਨੂੰ ਸੁੱਖ ਸਹੂਲਤਾਂ ਦਿੱਤੀਆਂ - ਸਰਪੰਚ ਇਕਬਾਲ ਸਿੰਘ ਸਿੱਧੂ

ਹਰੀਕੇ ਪੱਤਣ. 7 ਨਵੰਬਰ (ਸੰਜੀਵ ਕੁੰਦਰਾ)– ਆਮ ਆਦਮੀ ਪਾਰਟੀ ਵਲੋਂ ਜਿੱਥੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਲੋਕਾਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਉੱਥੇ ਹੀ ਵਿਕਾਸ ਕਾਰਜਾਂ ਨਾਲ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲੀ।

Ad Position 21
No active advertisement
ਸਮਾਗਮ ਮੌਕੇ ਸ੍ਰੀਮਤੀ ਸੀਮਾ ਆਨੰਦ ਚੋਪੜਾ, ਡਾ. ਰੀਟਾ ਕਾਲਰਾ ਅਤੇ ਹੋਰ। ਤਸਵੀਰ : ਜੀ. ਪੀ. ਸਿੰਘ 08-11-2026
ਹਰੀਕੇ ਪੱਤਣ. 7 ਨਵੰਬਰ (ਸੰਜੀਵ ਕੁੰਦਰਾ)– ਆਮ ਆਦਮੀ ਪਾਰਟੀ ਵਲੋਂ ਜਿੱਥੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਲੋਕਾਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਉੱਥੇ ਹੀ ਵਿਕਾਸ ਕਾਰਜਾਂ ਨਾਲ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਸਬਾ ਹਰੀਕੇ ਪੱਤਣ ਦੇ ਸਰਪੰਚ ਇਕਬਾਲ ਸਿੰਘ ਸਿੱਧੂ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਸਰਪੰਚ ਸਿੱਧੂ ਨੇ ਕਿਹਾ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਮਾਵਾਂ ਭੈਣਾਂ ਸਤਿਕਾਰ ਯੋਜਨਾ ਤਹਿਤ 1000 ਰੁਪਏ ਅਤੇ 1500 ਰੁਪਏ ਪ੍ਰਤੀ ਮਹੀਨਾ, ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਆਦਿ ਅਨੇਕਾਂ ਸਹੂਲਤਾਂ ਦੇ ਕੇ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਵਲੋਂ ਕਸਬਾ ਹਰੀਕੇ ਪੱਤਣ ਦਾ ਵਿਕਾਸ ਵੀ ਬਿਨਾਂ ਕਿਸੇ ਭੇਦਭਾਵ ਦੇ ਕਰਵਾ ਕੇ ਲੋਕਾਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ। ਜਿਸ ਵਿਚ ਕੱਚੇ ਰਸਤੇ ਪੱਕੇ ਕਰਵਾਉਣਾ, ਖੇਡ ਮੈਦਾਨ, ਪੰਚਾਇਤ ਘਰ ਦਾ ਕੰਮ ਮੁਕੰਮਲ, ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਟਰੀਟਮੈਂਟ ਪਲਾਂਟ ਆਦਿ ਕੰਮ ਕਰਵਾਏ ਗਏ ਹਨ। ਇਸ ਤੋਂ ਇਲਾਵਾ ਸਟਰੀਟ ਲਾਈਟਾਂ, ਪਾਰਕ ਅਤੇ ਰਹਿੰਦੇ ਕੱਚੇ ਰਸਤਿਆਂ ਨੂੰ ਪੱਕੇ ਕਰਵਾਉਣ ਅਤੇ ਸੀ.ਸੀ.ਟੀ.ਵੀ ਕੈਮਰੇ ਲਾਉਣ ਦੀ ਪ੍ਰਪਜੋਲ ਤਿਆਰ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਹ ਸਾਰੇ ਕੰਮ ਮੁਕੰਮਲ ਕਰਕੇ ਹਰੀਕੇ ਵਾਸੀਆਂ ਨੂੰ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜਿੰਮ ਦਾ ਸਮਾਨ ਆ ਚੁੱਕਾ ਹੈ ਜੋ ਜਲਦ ਹੀ ਪਿੰਡ ਦੇ ਪੰਚਾਇਤ ਘਰ ਦੇ ਹਾਲ ਵਿਚ ਫਿੱਟ ਕਰਕੇ ਨੌਜਵਾਨਾਂ ਨੂੰ ਸਿਹਤਮੰਦ ਰੱਖਣ ਲਈ ਜਾਗਰੂਕ ਕੀਤਾ ਜਾਵੇਗਾ। ਸਰਪੰਚ ਸਿੱਧੂ ਨੇ ਕਿਹਾ ਕਿ ਇਕ ਆਂਗਣਵਾੜੀ ਸੈਂਟਰ ਤਿਆਰ ਕੀਤਾ ਗਿਆ ਹੈ ਅਤੇ ਬਾਕੀ ਵੀ ਜਲਦ ਬਣਾਏ ਜਾਣਗੇ। ਇਸ ਤੋਂ ਇਲਾਵਾ ਪਿੰਡ ਦੀਆਂ ਬਾਂਕੀ ਰਹਿੰਦੀਆਂ ਸੜਕਾਂ ਦੇ ਕੰਮ ਦੀ ਪ੍ਰਪਜੋਲ ਤਿਆਰ ਕੀਤੀ ਗਈ ਹੈ ਅਤੇ ਜਲਦ ਹੀ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ। ਸਰਪੰਚ ਸਿੱਧੂ ਨੇ ਹੋਰ ਕਿਹਾ ਕਿ ਕਸਬਾ ਹਰੀਕੇ ਪੱਤਣ ਦੇ 50 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਹੋਰ ਲੋੜਵੰਦ ਪਰਿਵਾਰਾਂ ਦੇ ਕੱਚੇ ਘਰਾਂ ਦੇ ਸਰਵੇ ਕਰਕੇ ਮਤੇ ਦੇ ਰੂਪ ਵਿਚ ਸਰਕਾਰ ਨੂੰ ਭੇਜੇ ਗਏ ਹਨ ਤੇ ਜਲਦ ਹੀ ਹੋਰ ਲੋੜਵੰਦਾਂ ਨੂੰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ ਨਸ਼ਿਆਂ ਕਾਰਨ ਬੁਝੇ ਘਰਾਂ ਦ... ਅਗਲੀ ਖ਼ਬਰ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਕੀਰਤਨ ਦਰਬਾਰ ਤੇ ਚੌਪਹਿਰਾ ਸਮਾਗਮ
Ad Position 24