ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਖਡੂਰ ਸਾਹਿਬ, 7 ਨਵੰਬਰ( ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਖਡੂਰ ਸਾਹਿਬ, 7 ਨਵੰਬਰ( ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਸਾਰਿਆਂ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਬੁਰਾਈ ਤੋਂ ਨੇਕੀ ਵੱਲ ਅਤੇ ਨਿਰਾਸ਼ਾ ਤੋਂ ਆਸ ਵੱਲ ਵਧਣ ਦੀ ਪ੍ਰੇਰਨਾ ਦਿੰਦਾ ਹੈ। ਸਕੂਲ ਦੇ ਪ੍ਰਿੰਸੀਪਲ ਡੀ.ਕੇ. ਰੰਧਾਵਾ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਰੇ ਸੰਕਲਪ ਕਰਨ ਕਿ ਉਹ ਸਿੱਖਿਆ ਦੇ ਨਾਲ-ਨਾਲ ਸਮਾਜ ਵਿੱਚ ਪਿਆਰ, ਏਕਤਾ, ਭਾਈਚਾਰਕ ਸਾਂਝ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਜੋਤ ਜਗਾਉਂਦੇ ਰਹਿਣਗੇ। ਇਸ ਸਮੇਂ ਵਿਦਿਆਰਥੀਆਂ ਵੱਲੋਂ ਦੀਵਾਲੀ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਪੇਸ਼ ਕੀਤੇ ਗਏ । ਇਸ ਮੌਕੇ ਬਾਬਾ ਇੰਦਰਜੀਤ ਸਿੰਘ ਵਲੋਂ ਸਕੂਲ ਸਟਾਫ ਨੂੰ ਗਿਫਟ ਵੀ ਭੇਟ ਕੀਤੇ।