08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭੁਲੱਥ ਹਲਕੇ ਦੀ ਬਿਹਤਰੀ ਲਈ ਮੁਹਤਬਰਾਂ ਦੀ ਅਹਿਮ ਮੀਟਿੰਗ ਭਲਕੇ

ਨਡਾਲਾ, 9 ਨਵੰਬਰ (ਰਘਬਿੰਦਰ ਸਿੰਘ)-ਕਸਬਾ ਨਡਾਲਾ ਵਿਖੇ 11 ਨਵੰਬਰ ਨੂੰ ਇਲਾਕੇ ਦੇ ਮੋਹਤਬਰਾਂ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਮਕਸਦ ਲੰਮੇ ਸਮੇਂ ਤੋਂ ਭੁਲੱਥ ਹਲਕੇ ਦੇ ਲਟਕਦੇ ਆ ਰਹੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨਾ ਤੇ ਹਲਕੇ ਦੀ ਬਿਹਤਰੀ ਲਈ ਸਾਂਝੀ ਰਣਨੀਤੀ ਉਲੀਕਣਾ ਹੈ।

Ad Position 21
No active advertisement
ਅਜੀਤ ਡੈਸਕ 10-11-2026
ਨਡਾਲਾ, 9 ਨਵੰਬਰ (ਰਘਬਿੰਦਰ ਸਿੰਘ)-ਕਸਬਾ ਨਡਾਲਾ ਵਿਖੇ 11 ਨਵੰਬਰ ਨੂੰ ਇਲਾਕੇ ਦੇ ਮੋਹਤਬਰਾਂ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਮਕਸਦ ਲੰਮੇ ਸਮੇਂ ਤੋਂ ਭੁਲੱਥ ਹਲਕੇ ਦੇ ਲਟਕਦੇ ਆ ਰਹੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨਾ ਤੇ ਹਲਕੇ ਦੀ ਬਿਹਤਰੀ ਲਈ ਸਾਂਝੀ ਰਣਨੀਤੀ ਉਲੀਕਣਾ ਹੈ।ਉਨ੍ਹਾਂ ਕਿਹਾ ਕਿ ਇਹ ਮੀਟਿੰਗ ਇਲਾਕੇ ਦੇ ਮੋਹਤਬਰਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਰੱਖੀ ਗਈ ਹੈ। ਇਸ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਿਰਫ਼ ਭੁਲੱਥ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਨਾਲ ਜੁਡ਼ੇ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। ਇਸ ਮੌਕੇ ਦਲਜੀਤ ਸਿੰਘ ਨਡਾਲਾ, ਕੌਂਸਲਰ ਸੰਦੀਪ ਕੁਮਾਰ ਟੋਨੀ, ਸਮਾਜ ਸੇਵੀ ਹੈਪੀ ਜੁਲਕਾ, ਸਰਪੰਚ ਗੁਰਪ੍ਰੀਤ ਸਿੰਘ ਹੈਪੀ ਲਾਲੀਆ, ਸਰਪੰਚ ਹਰਜਿੰਦਰ ਸਿੰਘ ਦੌਲਤਪੁਰ, ਸਰਪੰਚ ਸਰਬਜੀਤ ਸਿੰਘ ਅੱਜੂ ਬਾਮੂਵਾਲ, ਬਲਦੇਵ ਸਿੰਘ ਬਾਜਵਾ, ਪੁਸ਼ਕਰ ਭਾਟੀਆ ਭੁਲੱਥ, ਅਰਸ਼ ਕੁਮਾਰ, ਜਸਵਿੰਦਰ ਸਿੰਘ ਸੰਧੂ ਮਨਸੂਰਵਾਲ, ਜੱਜ ਮਨਸੂਰਵਾਲ, ਰਾਜੂ ਮਕਸੂਦਪੁਰ ਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਮਨਾਇਆ ਬੰਦੀ ਛੋੜ ਦਿਵਸ ਅਗਲੀ ਖ਼ਬਰ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡਸਿੰਘਾ ਵਿਖੇ ਮੱਸਿਆ ਤੇ ਬੰਦੀਛੋੜ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24