08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਮਾਡਲ ਟਾਊਨ ਵਿਖੇ ਮਨਾਇਆ ਬੰਦੀ ਛੋੜ ਦਿਵਸ

ਜਲੰਧਰ, 9 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 10-11-2026
ਜਲੰਧਰ, 9 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਇਤਿਹਾਸਿਕ ਦਿਵਸ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਨੂੰ ਫੁੱਲਾਂ ਨਾਲ ਸਜਾਇਆ ਗਿਆ ਤੇ ਇਮਾਰਤ ’ਤੇ ਰੋਸ਼ਨੀਆਂ ਨਾਲ ਸਜਾਵਟ ਕੀਤੀ ਗਈ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ, ਭਾਈ ਆਤਮਾ ਸਿੰਘ ਅਤੇ ਭਾਈ ਸੁਖਰਾਜ ਸਿੰਘ ਦੇ ਰਾਗੀ ਜਥਿਆਂ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਨੇ ਬੰਦੀ ਛੋੜ ਦਿਵਸ ਸੰਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤ ਨੂੰ ਗੁਰੂ ਸਾਹਿਬਾਨਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਅਤੇ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਤਾਨਿਆ ਬੈਂਸ (ਜੁਆਇੰਟ ਕਮਿਸ਼ਨਰ ਜਲੰਧਰ) ਪਰਿਵਾਰ ਸਹਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰਬਾਣੀ ਕੀਰਤਨ ਸਰਵਣ ਕੀਤੀ। ਉਨ੍ਹਾਂ ਮੋਮਬੱਤੀਆਂ ਜਗਾ ਕੇ ਦੀਪਮਾਲਾ ਵੀ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਤੇ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ. ਐੱਮ. ਹੁਰੀਆ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਐੱਚ. ਐੱਸ. ਕਾਕਾ, ਗਗ ਨਦੀਪ ਸਿੰਘ ਸੇਠੀ, ਸਤਿੰਦਰਪਾਲ ਸਿੰਘ, ਪੀ.ਐੱਸ ਓਬਰਾਏ, ਲਖਬੀਰ ਸਿੰਘ ਛਾਬੜਾ, ਡਾ. ਸਤਿੰਦਰ ਸਿੰਘ ਬਜਾਜ, ਡਾ. ਅਮਨਦੀਪ ਸਿੰਘ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣਾਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ’ਚ ਸ਼ਰਧਾ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਭੁਲੱਥ ਹਲਕੇ ਦੀ ਬਿਹਤਰੀ ਲਈ ਮੁਹਤਬਰਾਂ ਦੀ ਅਹਿਮ ਮੀਟਿੰਗ ਭਲਕੇ
Ad Position 24