08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ’ਚ ਸ਼ਰਧਾ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਜਲੰਧਰ, 9 ਨਵੰਬਰ (ਸ਼ਿਵ)- ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਦੇ ਨੂਰਮਹਿਲ ਆਸ਼ਰਮ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ, ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਆਸ਼ਰਮ ਦੇ ਵਿਹੜੇ ਨੂੰ ਦੀਵਿਆਂ ਤੇ ਮਨਮੋਹਕ ਸਜਾਵਟ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਜਲੰਧਰ, 9 ਨਵੰਬਰ (ਸ਼ਿਵ)- ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਦੇ ਨੂਰਮਹਿਲ ਆਸ਼ਰਮ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ, ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਆਸ਼ਰਮ ਦੇ ਵਿਹੜੇ ਨੂੰ ਦੀਵਿਆਂ ਤੇ ਮਨਮੋਹਕ ਸਜਾਵਟ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ। ਸਾਰਾ ਵਾਤਾਵਰਨ ਖੁਸ਼ੀ, ਉਮੰਗ ਤੇ ਅਧਿਆਤਮਿਕ ਆਨੰਦ ਨਾਲ ਭਰਪੂਰ ਨਜ਼ਰ ਆਇਆ। ਸਮਾਗਮ ਦਾ ਆਰੰਭ ਵੇਦ ਮੰਤਰਾਂ ਦੇ ਉਚਾਰਨ ਨਾਲ ਹੋਇਆ। ਸਮਾਗਮ ਦਾ ਮੰਚ ਸੰਚਾਲਨ ਤ੍ਰਿਪਦਾ ਭਾਰਤੀ ਜੀ ਨੇ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਦੀਵਾਲੀ ਦੀ ਅਧਿਆਤਮਿਕ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਦੀਵਾਲੀ ਕੇਵਲ ਬਾਹਰ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਇਹ ਜੀਵਨ ਵਿੱਚ ਗਿਆਨ, ਰੌਸ਼ਨੀ ਅਤੇ ਸਾਕਾਰਾਤਮਕ ਸੋਚ ਨੂੰ ਅਪਣਾਉਣ ਦਾ ਸੰਦੇਸ਼ ਵੀ ਦਿੰਦੀ ਹੈ। ਇਸ ਮੌਕੇ ਡਾ. ਸਰਵੇਸ਼ਵਰ ਨੇ ਭਾਰਤ ਦੇ ਵੱਖ-ਵੱਖ ਖੇਤਰਾਂ ’ਚ ਦੀਵਾਲੀ ਮਨਾਉਣ ਪਿੱਛੇ ਮੌਜੂਦ ਧਾਰਮਿਕ ਅਤੇ ਸੱਭਿਆਚਾਰਕ ਮਾਨਤਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸਮਾਗਮ ਦਾ ਮੁੱਖ ਆਕਰਸ਼ਣ ਸੁੰਦਰ ਤੇ ਮਨਮੋਹਕ ਰੰਗੋਲੀਆਂ ਰਹੀਆਂ, ਜਿਨ੍ਹਾਂ ਨੇ ਆਸ਼ਰਮ ਦੇ ਵਿਹੜੇ ਦੀ ਸ਼ੋਭਾ ਨੂੰ ਹੋਰ ਵੀ ਵਧਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ’ਚ ਵਾਤਾਵਰਨ ਦੀ ਸੁਰੱਖਿਆ ਲਈ ਲਗਾਏ ਬੂਟੇ ਅਗਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਮਨਾਇਆ ਬੰਦੀ ਛੋੜ ਦਿਵਸ
Ad Position 24