08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਖ਼ਾਲਸੇ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 9 ਨਵੰਬਰ (ਸਡਾਨਾ)-ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲਡ਼ੀ ਤਹਿਤ ਇਕ ਓਂਕਾਰ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਗੁਰਪ੍ਰੀਤ ਸਿੰਘ ਆਹਲੂਵਾਲੀਆ ਦੇ ਉਪਰਾਲਿਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸੰਤ ਬਾਬਾ ਕੇਵਲ ਦਾਸ ਜੀ ਰੋਹੀ ਵਾਲੇ ਮੁਹੱਲਾ ਸੰਤਪੁਰਾ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਦਲੇਰ ਸਿੰਘ ਹਜ਼ੂਰੀ ਰਾਗੀ, ਭਾਈ ਸਤਿੰਦਰਪਾਲ ਸਿੰਘ ਦਮਦਮਾ ਸਾਹਿਬ ਤੋਂ ਇਲਾਵਾ ਪ੍ਰੋਫੈਸਰ ਜਗਰੂਪ ਸਿੰਘ ਰੂਪ ਖ਼ਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜਥੇ ਨੇ ਰਸ - ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਕਪੂਰਥਲਾ, 9 ਨਵੰਬਰ (ਸਡਾਨਾ)-ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲਡ਼ੀ ਤਹਿਤ ਇਕ ਓਂਕਾਰ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਗੁਰਪ੍ਰੀਤ ਸਿੰਘ ਆਹਲੂਵਾਲੀਆ ਦੇ ਉਪਰਾਲਿਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸੰਤ ਬਾਬਾ ਕੇਵਲ ਦਾਸ ਜੀ ਰੋਹੀ ਵਾਲੇ ਮੁਹੱਲਾ ਸੰਤਪੁਰਾ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਦਲੇਰ ਸਿੰਘ ਹਜ਼ੂਰੀ ਰਾਗੀ, ਭਾਈ ਸਤਿੰਦਰਪਾਲ ਸਿੰਘ ਦਮਦਮਾ ਸਾਹਿਬ ਤੋਂ ਇਲਾਵਾ ਪ੍ਰੋਫੈਸਰ ਜਗਰੂਪ ਸਿੰਘ ਰੂਪ ਖ਼ਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜਥੇ ਨੇ ਰਸ - ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ। ਇਸ ਮੌਕੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਜਗਜੀਤ ਸਿੰਘ ਧਾਲੀਵਾਲ (ਜੱਗਾ ਬਾਬਾ), ਧਾਰਮਿਕ ਆਗੂ ਸੁਖਵਿੰਦਰ ਮੋਹਨ ਸਿੰਘ ਭਾਟੀਆ, ਮਨਜੀਤ ਸਿੰਘ ਛਾਬਡ਼ਾ, ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਸਹਿਯੋਗੀ ਸ਼ਖ਼ਸੀਅਤਾਂ ਅਤੇ ਰਾਗੀ ਸਿੰਘਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਬੱਬਲੂ, ਆਗਿਆਪਾਲ ਸਿੰਘ, ਅਮਰਜੀਤ ਸਿੰਘ ਸਡਾਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਸਾਬਕਾ ਕੌਂਸਲਰ ਹਰਨੇਕ ਸਿੰਘ ਹਰੀ, ਸੁਰਜੀਤ ਸਿੰਘ ਵਿੱਕੀ, ਮਨਪ੍ਰੀਤ ਸਿੰਘ, ਸਾਬਕਾ ਕੌਂਸਲਰ ਕੇਹਰ ਸਿੰਘ, ਐਸ.ਡੀ.ਓ. ਅਮਨਦੀਪ ਸਿੰਘ, ਸੁਰਿੰਦਰਪਾਲ ਸਿੰਘ, ਲਖਬੀਰ ਸਿੰਘ ਸ਼ਾਹੀ, ਧੰਨਪ੍ਰੀਤ ਸਿੰਘ ਭਾਟੀਆ, ਭਾਈ ਸ਼ੇਰ ਸਿੰਘ , ਜੋਧ ਸਿੰਘ, ਹਰਸਿਮਰਨ ਸਿੰਘ ਖੁਰਾਣਾ, ਭਜਨ ਸਿੰਘ, ਹਰੀ ਸਿੰ ਘ, ਸੋਹਨ ਸਿੰਘ, ਸੁਲੱਖਣ ਸਿੰਘ, ਰਾਮ ਸਿੰਘ, ਸਾਹਿਬ ਸਿੰਘ, ਆਗਿਆ ਪਾਲ ਸਿੰਘ, ਰਾਜਬੀਰ ਸਿੰਘ ਵਾਲੀਆ, ਬੋਹਡ਼ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਜਗੀਰ ਸਿੰਘ, ਸਤਨਾਮ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਲਵਾਡ਼ਾ ਤੋਂ ਵਾਹਦ ਤੱਕ ਲਿੰਕ ਸਡ਼ਕ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਡਾ. ਰਾਜ ਕੁਮਾਰ ਚੱਬੇਵਾਲ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਪੱਕਾ ਕੋਠਾ (ਅਮਰਜੀਤਪੁਰ) ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24