11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਇੰਟਰ ਕਾਲਜ ਬੀ ਡਿਵੀਜ਼ਨ ਕ੍ਰਿਕਟ ਮੁਕਾਬਲਿਆਂ ’ਚ ਨਡਾਲਾ ਕਾਲਜ ਰਿਹਾ ਰਨਰ-ਅੱਪ

ਨਡਾਲਾ, 10 ਨਵੰਬਰ (ਰਘਬਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਇੰਟਰ ਕਾਲਜ ਬੀ ਡਿਵੀਜ਼ਨ ਲਡ਼ਕੇ ਕ੍ਰਿਕਟ ਮੁਕਾਬਲਿਆਂ ’ਚ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਦੀ ਕ੍ਰਿਕਟ ਟੀਮ ਨੇ ਰਨਰ-ਅੱਪ ਰਹਿ ਕੇ ਸੰਸਥਾ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਕ੍ਰਿਕਟ ਟੀਮ ਨੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਡਾ.

Ad Position 21
No active advertisement
ਅਜੀਤ ਡੈਸਕ 11-11-2026
ਨਡਾਲਾ, 10 ਨਵੰਬਰ (ਰਘਬਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਇੰਟਰ ਕਾਲਜ ਬੀ ਡਿਵੀਜ਼ਨ ਲਡ਼ਕੇ ਕ੍ਰਿਕਟ ਮੁਕਾਬਲਿਆਂ ’ਚ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਦੀ ਕ੍ਰਿਕਟ ਟੀਮ ਨੇ ਰਨਰ-ਅੱਪ ਰਹਿ ਕੇ ਸੰਸਥਾ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਕ੍ਰਿਕਟ ਟੀਮ ਨੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਡਾ. ਨਵਨੀਤ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਯੂਨੀਵਰਸਿਟੀ ਪੱਧਰੀ ਮੁਕਾਬਲਿਆਂ ਵਿਚ ਭਾਗ ਲਿਆ। ਟੀਮ ਨੇ ਲੀਗ ਮੁਕਾਬਲਿਆਂ ਵਿਚ ਪਹੁੰਚਣ ਤੋਂ ਪਹਿਲਾਂ ਨਾਕਆਊਟ ਮੁਕਾਬਲਿਆਂ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ, ਚੁੰਘ ਤੇ ਆਰ.ਕੇ. ਆਰੀਆ ਕਾਲਜ ਨਵਾਂਸ਼ਹਿਰ ਦੀਆਂ ਟੀਮਾਂ ਨੂੰ ਹਰਾ ਕੇ ਲੀਗ ਪਡ਼੍ਹਾਅ ਲਈ ਕੁਆਲੀਫ਼ਾਈ ਕੀਤਾ। ਇਸ ਉਪਰੰਤ ਲੀਗ ਮੁਕਾਬਲਿਆਂ ’ਚ ਨਡਾਲਾ ਕਾਲਜ ਦੀ ਟੀਮ ਨੇ ਸੀ.ਟੀ. ਕਾਲਜ ਜਲੰਧਰ ਨੂੰ 4 ਵਿਕਟਾਂ ਨਾਲ ਅਤੇ ਬੈਰਿੰਗ ਕਾਲਜ ਬਟਾਲਾ ਨੂੰ 38 ਦੌਡ਼ਾਂ ਨਾਲ ਹਰਾ ਕੇ ਰਨਰ-ਅੱਪ ਸਥਾਨ ਹਾਸਲ ਕੀਤਾ। ਫਾਈਨਲ ਮੁਕਾਬਲੇ ਵਿਚ ਕਪਤਾਨ ਜੋਗਿੰਦਰ ਕੁਮਾਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਇਸ ਦੌਰਾਨ ਅਨੀਕੇਤ ਅਠਾਈ, ਜੋਗਿੰਦਰ ਕੁਮਾਰ ਨੇ 44 ਦੌਡ਼ਾਂ, ਗੁਰਪ੍ਰੀਤ ਸਿੰਘ ਨੇ 18 ਤੇ ਦਾਨਿਸ਼ਵੀਰ ਨੇ 19 ਦੌਡ਼ਾਂ ਦਾ ਯੋਗਦਾਨ ਪਾਉਂਦਿਆਂ ਟੀਮ ਦਾ ਸਕੋਰ 140 ਦੌਡ਼ਾਂ ਤੱਕ ਪਹੁੰਚਾਇਆ। ਜਵਾਬ ਵਿਚ ਗੇਂਦਬਾਜ਼ੀ ਕਰਦਿਆਂ ਨਡਾਲਾ ਕਾਲਜ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਣਵ ਨੇ 3 ਵਿਕਟਾਂ, ਜਦਕਿ ਜਸਕਰਨ ਅਤੇ ਜੋਗਿੰਦਰ ਕੁਮਾਰ ਨੇ 2-2 ਵਿਕਟਾਂ ਹਾਸਲ ਕਰਕੇ ਵਿਰੋਧੀ ਟੀਮ ਨੂੰ 102 ਦੌਡ਼ਾਂ ’ਤੇ ਰੋਕ ਦਿੱਤਾ। ਇਸ ਤਰ੍ਹਾਂ ਨਡਾਲਾ ਕਾਲਜ ਦੀ ਟੀਮ ਨੇ 38 ਦੌਡ਼ਾਂ ਨਾਲ ਜਿੱਤ ਦਰਜ ਕਰਦਿਆਂ ਮੁਕਾਬਲਿਆਂ ਵਿਚ ਰਨਰ-ਅੱਪ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਗਬੀਰ ਭੁੱਲਰ ਨੇ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਨਵਨੀਤ ਸਿੰਘ ਅਤੇ ਸਮੂਹ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਡਾ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਪ੍ਰੋਫੈਸਰ ਸਰਬਜੀਤ ਸਿੰਘ, ਦਫ਼ਤਰ ਨਿਗਰਾਨ ਸੁਖਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਰਾਮਰਾਜ ਯਾਦਵ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਸ੍ਰੀ ਚੰਦ ਜੀ ਮਹਿਮਦਵਾਲ ਵਿਖੇ ਜੋਡ਼ ਮੇਲਾ 15 ਨੂੰ ਅਗਲੀ ਖ਼ਬਰ ਮਾਤਾ ਹਰਪਾਲ ਕੌਰ ਨੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ
Ad Position 24