11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡੇਰਾ ਬਾਬਾ ਸ੍ਰੀ ਚੰਦ ਜੀ ਮਹਿਮਦਵਾਲ ਵਿਖੇ ਜੋਡ਼ ਮੇਲਾ 15 ਨੂੰ

ਫੱਤੂਢੀਂਗਾ, 10 ਨਵੰਬਰ (ਬਲਜੀਤ ਸਿੰਘ)-ਸਮੂਹ ਇਲਾਕਾ ਨਿਵਾਸੀ, ਨਗਰ ਨਿਵਾਸੀ, ਐਨ ਆਰ ਆਈ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24ਵਾਂ ਸਾਲਾਨਾ ਜੋਡ਼ ਮੇਲਾ ਤੇ ਗੁਰਮਤਿ ਸਮਾਗਮ ਡੇਰਾ ਬਾਬਾ ਸ੍ਰੀ ਚੰਦ ਜੀ ਮਹਿਮਦਵਾਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡੇਰਾ ਬਾਬਾ ਸ੍ਰੀ ਚੰਦ ਜੀ ਮਹਿਮਦਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੈ ਸਿੰਘ ਨੇ ਦੱਸਿਆ ਕਿ 12 ,13,14 ਨਵੰਬਰ ਨੂੰ ਰੋਜ਼ਾਨਾ 10 ਤੋਂ 11 ਵਜੇ ਤੱਕ ਕੀਰਤਨ ਹੋਵੇਗਾ ਤੇ 12 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ।

Ad Position 21
No active advertisement
ਅਜੀਤ ਡੈਸਕ 11-11-2026
ਫੱਤੂਢੀਂਗਾ, 10 ਨਵੰਬਰ (ਬਲਜੀਤ ਸਿੰਘ)-ਸਮੂਹ ਇਲਾਕਾ ਨਿਵਾਸੀ, ਨਗਰ ਨਿਵਾਸੀ, ਐਨ ਆਰ ਆਈ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24ਵਾਂ ਸਾਲਾਨਾ ਜੋਡ਼ ਮੇਲਾ ਤੇ ਗੁਰਮਤਿ ਸਮਾਗਮ ਡੇਰਾ ਬਾਬਾ ਸ੍ਰੀ ਚੰਦ ਜੀ ਮਹਿਮਦਵਾਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡੇਰਾ ਬਾਬਾ ਸ੍ਰੀ ਚੰਦ ਜੀ ਮਹਿਮਦਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੈ ਸਿੰਘ ਨੇ ਦੱਸਿਆ ਕਿ 12 ,13,14 ਨਵੰਬਰ ਨੂੰ ਰੋਜ਼ਾਨਾ 10 ਤੋਂ 11 ਵਜੇ ਤੱਕ ਕੀਰਤਨ ਹੋਵੇਗਾ ਤੇ 12 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ। ਇਨ੍ਹਾਂ ਦਿਨਾਂ ਦੌਰਾਨ ਹੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਤੋਂ ਉਪਰੰਤ 3 ਤੋਂ 4.30 ਵਜੇ ਦੌਰਾਨ ਗਿਆਨੀ ਜਸਵੀਰ ਸਿੰਘ ਕੋਹਾਲਾ ਵਾਲੇ ਕਥਾ ਕਰਨਗੇ ਤੇ ਸ਼ਾਮ ਨੂੰ ਸ੍ਰੀ ਰਹਿਰਾਸ ਪਾਠ ਤੋਂ ਬਾਅਦ ਆਰਤੀ ਆਰਤਾ ਦਾ ਕੀਰਤਨ ਹੋਵੇਗਾ।15 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਸਹਿਜ ਪਾਠ ਜੀ ਦੇ ਭੋਗ ਸਵੇਰੇ 10 ਵਜੇ ਪੈਣਗੇ, ਉਪਰੰਤ ਵਿਸ਼ਾਲ ਖੁੱਲ੍ਹੇ ਪੰਡਾਲ ’ਚ ਗੁਰਮਤਿ ਸਮਾਗਮ ਹੋਵੇਗਾ।ਜਿਸ ਦੌਰਾਨ ਭਾਈ ਸਤਿੰਦਰਪਾਲ ਸਿੰਘ ਦਾ ਕੀਰਤਨ ਜਥਾ ਤੇ ਉੱਘੇ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਸਾਹਿਬ , ਗਿਆਨੀ ਜਸਵੀਰ ਸਿੰਘ ਕੋਹਾਲੇ ਵਾਲੇ ਵਲੋਂ ਕਥਾ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋਡ਼ਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਪੰਜਾਬ ’ਚ ਆਪਣੀ ਸਰਕਾਰ ਬਣਾਏਗੀ-ਸੁਖਦੇਵ ਸਿੰਘ ਨਾਨਕਪੁਰ ਅਗਲੀ ਖ਼ਬਰ ਇੰਟਰ ਕਾਲਜ ਬੀ ਡਿਵੀਜ਼ਨ ਕ੍ਰਿਕਟ ਮੁਕਾਬਲਿਆਂ ’ਚ ਨਡਾਲਾ ਕਾਲਜ ਰਿਹਾ ਰਨਰ-ਅੱਪ
Ad Position 24