ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੇ ਤਿਉਹਾਰ ਸਬੰਧੀ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ’ਚ ਸਮਾਗਮ
ਬਾਬਾ ਲੀਡਰ ਸਿੰਘ ਵਲੋਂ ਕਵੀਸ਼ਰਾਂ, ਢਾਡੀ ਜਥਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ
ਕਪੂਰਥਲਾ/ਫੱਤੂਢੀਂਗਾ, 10 ਨਵੰਬਰ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)-ਬੰਦੀ ਛੋਡ਼ ਦਿਵਸ, ਦੀਵਾਲੀ ਦੇ ਤਿਉਹਾਰ ਤੇ ਉੱਘੇ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ ਯਾਦ ’ਚ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ’ਚ ਸਮਾਗਮ ਕਰਵਾਇਆ ਗਿਆ। 11 ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨ ’ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।
ਕਪੂਰਥਲਾ/ਫੱਤੂਢੀਂਗਾ, 10 ਨਵੰਬਰ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)-ਬੰਦੀ ਛੋਡ਼ ਦਿਵਸ, ਦੀਵਾਲੀ ਦੇ ਤਿਉਹਾਰ ਤੇ ਉੱਘੇ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ ਯਾਦ ’ਚ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ’ਚ ਸਮਾਗਮ ਕਰਵਾਇਆ ਗਿਆ। 11 ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨ ’ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਉੱਘੇ ਕਵੀਸ਼ਰ ਗੁਰਮੁੱਖ ਸਿੰਘ ਐਮ.ਏ., ਕਥਾਵਾਚਕ ਸ਼ੁਭਕਰਨ ਸਿੰਘ, ਉੱਘੇ ਢਾਡੀ ਸੁਖਦੇਵ ਸਿੰਘ ਬੂਹ, ਉੱਘੇ ਕਵੀਸ਼ਰ ਸਤਨਾਮ ਸਿੰਘ ਮਹਿਤਾ ਨੇ ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੇ ਤਿਉਹਾਰ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਬੰਦੀ ਛੋਡ਼ ਦਿਵਸ ਸਬੰਧੀ ਕੁੱਝ ਪ੍ਰਸੰਗ ਵੀ ਪੇਸ਼ ਕੀਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਟਾਹਲੀ ਸਾਹਿਬ ਬਲੇਰ ਖਾਨਪੁਰ ਵਾਲਿਆਂ ਨੇ ਸੰਗਤਾਂ ਨੂੰ ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ। ਬਾਬਾ ਲੀਡਰ ਸਿੰਘ ਨੇ ਸਮਾਗਮ ਵਿਚ ਸ਼ਾਮਲ ਕਵੀਸ਼ਰੀ, ਰਾਗੀ ਤੇ ਢਾਡੀ ਜਥਿਆਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਗੁਰੂ ਘਰ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ’ਚ ਭਾਈ ਅਮਰਜੀਤ ਸਿੰਘ, ਪਿੰਡ ਸੈਫਲਾਬਾਦ ਦੇ ਸਰਪੰਚ ਭਜਨ ਸਿੰਘ ਬਿੱਲੂ ਦੁਬਈ ਵਾਲੇ, ਭਾਈ ਦਵਿੰਦਰ ਸਿੰਘ ਖ਼ਾਲਸਾ, ਭਾਈ ਇੰਦਰ ਸਿੰਘ, ਭਾਈ ਕਰਮਜੀਤ ਸਿੰਘ ਕੌਡ਼ਾ ਪ੍ਰਵੇਜ਼ ਨਗਰ ਵਾਲੇ, ਭਾਈ ਸੰਤੋਖ ਸਿੰਘ ਆਦਿ ਹਾਜਰ ਸਨ।