ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਖੱਸਣ ਨੂੰ ਸਦਮਾ-ਮਾਤਾ ਦਾ ਦਿਹਾਂਤ
ਸੁਲਤਾਨਪੁਰ ਲੋਧੀ, 10 ਨਵੰਬਰ (ਥਿੰਦ)-ਅਧਿਆਪਕ ਦਲ ਕਪੂਰਥਲਾ ਦੇ ਪ੍ਰਧਾਨ ਮੇਜਰ ਸਿੰਘ ਖੱਸਣ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਮਨਜੀਤ ਕੌਰ ਅਚਾਨਕ ਵਿਛੋਡ਼ਾ ਦੇ ਗਏ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਸੁਲਤਾਨਪੁਰ ਲੋਧੀ, 10 ਨਵੰਬਰ (ਥਿੰਦ)-ਅਧਿਆਪਕ ਦਲ ਕਪੂਰਥਲਾ ਦੇ ਪ੍ਰਧਾਨ ਮੇਜਰ ਸਿੰਘ ਖੱਸਣ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਮਨਜੀਤ ਕੌਰ ਅਚਾਨਕ ਵਿਛੋਡ਼ਾ ਦੇ ਗਏ।ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਮਾਤਾ ਮਨਜੀਤ ਕੌਰ ਦਾ ਅੰਤਿਮ ਸੰਸਕਾਰ 11 ਨਵੰਬਰ ਨੂੰ ਦੁਪਹਿਰ 2 ਵਜੇ ਪਿੰਡ ਖੱਸਣ ਵਿਖੇ ਕੀਤਾ ਜਾਵੇਗਾ। ਮਾਤਾ ਮਨਜੀਤ ਕੌਰ ਦੇ ਅਚਾਨਕ ਦਿਹਾਂਤ ਉੱਪਰ ਵੱਖ-ਵੱਖ ਅਧਿਆਪਕ, ਕਿਸਾਨ ਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ’ਚ ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਗੁਰਜੰਟ ਸਿੰਘ ਵਾਲੀਆ, ਮੀਤ ਪ੍ਰਧਾਨ ਗੁਰਮੁਖ ਸਿੰਘ ਬਾਬਾ, ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ, ਡੀ.ਟੀ.ਐਫ. ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਜੈਮਲ ਸਿੰਘ, ਗੁਰਦੀਪ ਸਿੰਘ ਧੰਮ, ਸਰਪ੍ਰਸਤ ਦੀਪਕ ਆਨੰਦ, ਜ਼ਿਲ੍ਹਾ ਖੇਡ ਕੋਆਰਡੀਨੇਟਰ ਲਕਸ਼ਦੀਪ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਾਜਿੰਦਰ ਸਿੰਘ ਰਾਣਾ, ਬੀ.ਐੱਡ. ਫ਼ਰੰਟ ਦੇ ਪ੍ਰਧਾਨ ਸਰਤਾਜ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਜਗਮੋਹਨ ਸਿੰਘ,ਵਿਵੇਕ ਸ਼ਰਮਾ,ਭਾਗ ਸਿੰਘ, ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਤਰਮਿੰਦਰ ਮੱਲ੍ਹੀ, ਗੁਰਪ੍ਰੀਤ ਮਾਨ ਆਦਿ ਸ਼ਾਮਲ ਸਨ।