ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਅੱਜ
ਨਡਾਲਾ, 11 ਨਵੰਬਰ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਤੇ ਮਸਲਿਆਂ ਸਬੰਧੀ ਮਹੀਨਾਵਾਰ ਮੀਟਿੰਗ 12 ਨਵੰਬਰ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਨਡਾਲਾ ਦੇ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਨੇ ਦੱਸਿਆ ਕਿ ਮੀਟਿੰਗ ’ਚ ਕਿਸਾਨ ਵੀਰ ਇਕੱਠੇ ਹੋ ਕੇ ਆਪਣੀਆਂ ਮੁਸ਼ਕਲਾਂ, ਸਮੱਸਿਆਵਾਂ ਤੇ ਖੇਤੀਬਾਡ਼ੀ ਨਾਲ ਸਬੰਧਿਤ ਮਸਲੇ ਯੂਨੀਅਨ ਦੇ ਆਗੂਆਂ ਸਾਹਮਣੇ ਰੱਖ ਸਕਦੇ ਹਨ।
ਅਜੀਤ ਡੈਸਕ
12-11-2026