11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ’ਚ ਵੱਖ-ਵੱਖ ਭਲਾਈ ਬੋਰਡਾਂ ਦੇ ਨਵ-ਨਿਯੁਕਤ 16 ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਵੰਡੇ, ਡਾਇਰੈਕਟਰ ਵਿਨਮੀ ਭੁੱਲਰ ਨੇ ਨਵ-ਨਿਯੁਕਤ ਚੇਅਰਮੈਨ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਕਪੂਰਥਲਾ, 11 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਵਲੋਂ ਕਪੂਰਥਲਾ ਜ਼ਿਲ੍ਹੇ ’ਚ ਨਿਯੁਕਤ ਕੀਤੇ ਗਏ ਵੱਖ-ਵੱਖ ਭਲਾਈ ਬੋਰਡਾਂ ਦੇ 16 ਚੇਅਰਮੈਨਾਂ ਨੂੰ ਸ੍ਰੀਮਤੀ ਕਮਲਜੀਤ ਰਾਜੂ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਕਪੂਰਥਲਾ ਤੇ ਰਣਜੀਤ ਸਿੰਘ ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਨੇ ਨਿਯੁਕਤੀ ਪੱਤਰ ਤਕਸੀਮ ਕੀਤੇ। ਉਨ੍ਹਾਂ ਭਲਾਈ ਬੋਰਡ ਦੇ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਵਿਭਾਗ ਦੀ ਡਾਇਰੈਕਟਰ ਵਿਨਮੀ ਭੁੱਲਰ ਵਲੋਂ ਸ਼ੁੱਭਕਾਮਨਾਵਾਂ ਕੀਤੀਆਂ ਤੇ ਉਨ੍ਹਾਂ ਨੂੰ ਸਮਾਜ ਦੀ ਭਲਾਈ ’ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਕਿਹਾ।

Ad Position 21
No active advertisement
ਅਜੀਤ ਡੈਸਕ 12-11-2026
ਕਪੂਰਥਲਾ, 11 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਵਲੋਂ ਕਪੂਰਥਲਾ ਜ਼ਿਲ੍ਹੇ ’ਚ ਨਿਯੁਕਤ ਕੀਤੇ ਗਏ ਵੱਖ-ਵੱਖ ਭਲਾਈ ਬੋਰਡਾਂ ਦੇ 16 ਚੇਅਰਮੈਨਾਂ ਨੂੰ ਸ੍ਰੀਮਤੀ ਕਮਲਜੀਤ ਰਾਜੂ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਕਪੂਰਥਲਾ ਤੇ ਰਣਜੀਤ ਸਿੰਘ ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਨੇ ਨਿਯੁਕਤੀ ਪੱਤਰ ਤਕਸੀਮ ਕੀਤੇ। ਉਨ੍ਹਾਂ ਭਲਾਈ ਬੋਰਡ ਦੇ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਵਿਭਾਗ ਦੀ ਡਾਇਰੈਕਟਰ ਵਿਨਮੀ ਭੁੱਲਰ ਵਲੋਂ ਸ਼ੁੱਭਕਾਮਨਾਵਾਂ ਕੀਤੀਆਂ ਤੇ ਉਨ੍ਹਾਂ ਨੂੰ ਸਮਾਜ ਦੀ ਭਲਾਈ ’ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਕਿਹਾ। ਵਰਨਣਯੋਗ ਹੈ ਕਿ ਜਿਹਡ਼ੇ ਚੇਅਰਮੈਨਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ, ਉਨ੍ਹਾਂ ’ਚ ਅਗਰਵਾਲ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਹਰੀ ਓਮ ਗੁਪਤਾ ਫਗਵਾਡ਼ਾ, ਬੈਰਾਗੀ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਕਰਨ ਬਾਵਾ ਫਗਵਾਡ਼ਾ, ਬਾਜੀਗਰ ਤੇ ਟੱਪਰੀਵਾਸ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਅਰਮਾਨ ਕੁਮਾਰ ਫਗਵਾਡ਼ਾ, ਗੁੱਜਰ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਸੰਜੀਵ ਕੁਮਾਰ ਕਪੂਰਥਲਾ, ਕੰਬੋਜ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਬਲਵਿੰਦਰ ਸਿੰਘ ਤਲਵੰਡੀ ਪਾਈਂ, ਕਨੌਜੀਆ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਪ੍ਰੇਮ ਕੁਮਾਰ ਕਪੂਰਥਲਾ, ਖੱਤਰੀ ਅਰੋਡ਼ਾ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਵਜੀਤ ਸਿੰਘ ਕਪੂਰਥਲਾ, ਰਾਏ ਸਿੱਖ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਮਲਕੀਤ ਸਿੰਘ ਕਛੁਰਾ ਛੰਨਾ ਸ਼ੇਰ ਸਿੰਘ ਕਪੂਰਥਲਾ, ਸੈਣ ਸਮਾਜ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਹੁਸ਼ਿਆਰ ਸਿੰਘ ਅਹਿਮਦਪੁਰ ਕਪੂਰਥਲਾ, ਸੈਣੀ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਹਰਿੰਦਰ ਸਿੰਘ ਸੈਣੀ ਕਪੂਰਥਲਾ, ਸਵਰਨਕਾਰ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਗੌਰਵ ਕੰਡਾ ਕਪੂਰਥਲਾ, ਵਿਮੁਕਤ ਜਾਤੀ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਅਨੁਜ ਫਗਵਾਡ਼ਾ, ਬ੍ਰਾਹਮਣ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਰੋਹਿਤ ਸ਼ਰਮਾ ਫਗਵਾਡ਼ਾ, ਮਸੀਹ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਡਾ. ਸੈਮੂਅਲ ਪਿੰਡ ਦਿਆਲਪੁਰ ਕਪੂਰਥਲਾ, ਪੰਜਾਬ ਰਾਜ ਮੁਸਲਿਮ ਵਿਕਾਸ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਮੁਹੰਮਦ ਫਰਮਾਨ ਧਾਲੀਵਾਲ ਬੇਟ ਤੇ ਰਾਮਗਡ਼੍ਹੀਆ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਸੁਖਵਿੰਦਰ ਸਿੰਘ ਸੋਧ ਸ਼ਾਮਲ ਹਨ। ਇਸ ਮੌਕੇ ਮਾਨ ਸਿੰਘ ਧੰਮ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲਵਾਨ ਮਨੀ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਧਰਨਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਅੱਜ
Ad Position 24