11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਹਿਲਵਾਨ ਮਨੀ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਧਰਨਾ

ਰਾਣਾ ਗੁਰਜੀਤ ਸਿੰਘ, ਜੱਗਾ ਧਾਲੀਵਾਲ ਤੇ ਭਾਜਪਾ ਆਗੂਆਂ ਨੇ ਪੀਡ਼ਤ ਪਰਿਵਾਰ ਨੂੰ ਦਿੱਤਾ ਸਮਰਥਨ ਕਪੂਰਥਲਾ, 11 ਨਵੰਬਰ (ਸਡਾਨਾ)-ਬੀਤੇ ਦੋ ਦਿਨ ਪਹਿਲਾਂ ਮੁਹੱਲਾ ਮਹਿਤਾਬਗਡ਼੍ਹ ਵਿਖੇ ਨੌਜਵਾਨ ਪਹਿਲਵਾਨ ਮਨੀ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੇ ਮਾਮਲੇ ਸਬੰਧੀ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਥਾਨਕ ਫੁਆਰਾ ਚੌਂਕ ਵਿਖੇ ਰੋਸ ਵਿਖਾਵਾ ਕਰਕੇ ਚੱਕਾ ਜਾਮ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਭਾਵੇਂ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤਹਿਤ 8 ਵਿਅਕਤੀਆਂ ਵਿਰੁੱਧ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਮ੍ਰਿਤਕ ਪਹਿਲਵਾਨ ਮਨੀ ਦੇ ਪਰਿਵਾਰਕ ਮੈਂਬਰਾਂ ਨੇ ਮੁਹੱਲਾ ਨਿਵਾਸੀਆਂ ਨਾਲ ਰੋਸ ਧਰਨੇ ਦੌਰਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 12-11-2026
ਰਾਣਾ ਗੁਰਜੀਤ ਸਿੰਘ, ਜੱਗਾ ਧਾਲੀਵਾਲ ਤੇ ਭਾਜਪਾ ਆਗੂਆਂ ਨੇ ਪੀਡ਼ਤ ਪਰਿਵਾਰ ਨੂੰ ਦਿੱਤਾ ਸਮਰਥਨ
ਕਪੂਰਥਲਾ, 11 ਨਵੰਬਰ (ਸਡਾਨਾ)-ਬੀਤੇ ਦੋ ਦਿਨ ਪਹਿਲਾਂ ਮੁਹੱਲਾ ਮਹਿਤਾਬਗਡ਼੍ਹ ਵਿਖੇ ਨੌਜਵਾਨ ਪਹਿਲਵਾਨ ਮਨੀ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੇ ਮਾਮਲੇ ਸਬੰਧੀ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਥਾਨਕ ਫੁਆਰਾ ਚੌਂਕ ਵਿਖੇ ਰੋਸ ਵਿਖਾਵਾ ਕਰਕੇ ਚੱਕਾ ਜਾਮ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਭਾਵੇਂ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤਹਿਤ 8 ਵਿਅਕਤੀਆਂ ਵਿਰੁੱਧ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਮ੍ਰਿਤਕ ਪਹਿਲਵਾਨ ਮਨੀ ਦੇ ਪਰਿਵਾਰਕ ਮੈਂਬਰਾਂ ਨੇ ਮੁਹੱਲਾ ਨਿਵਾਸੀਆਂ ਨਾਲ ਰੋਸ ਧਰਨੇ ਦੌਰਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਮੁਹੱਲੇ ਤੋਂ ਰੋਸ ਮਾਰਚ ਦੇ ਰੂਪ ਵਿਚ ਚੱਲ ਕੇ ਵੱਡੀ ਗਿਣਤੀ ਵਿਚ ਮ੍ਰਿਤਕ ਨੌਜਵਾਨ ਦੇ ਸਮਰਥਕ ਧਰਨੇ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਤੇ ਜਿੰਨੀ ਦੇਰ ਤੱਕ ਹਮਲਾਵਰ ਗ੍ਰਿਫ਼ਤਾਰ ਨਹੀਂ ਹੁੰਦੇ, ਉਹ ਮਨੀ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਪਰਿਵਾਰ ਨੂੰ ਸਮਰਥਨ ਦੇਣ ਲਈ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਤੋਂ ਇਲਾਵਾ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਧਾ ਵੀ ਆਪਣੇ ਸਾਥੀਆਂ ਸਮੇਤ ਪਹੁੰਚੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਵੀ ਧਰਨੇ ’ਤੇ ਪਹੁੰਚ ਕੇ ਪੀਡ਼ਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੋ ਘੰਟੇ ਚੱਲੇ ਰੋਸ ਵਿਖਾਵੇ ਦੌਰਾਨ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਨੇ ਵਿਖਾਵਾਕਾਰੀਆਂ ਨੂੰ ਸ਼ਾਂਤ ਕੀਤਾ ਤੇ ਕਿਹਾ ਕਿ 10 ਦਿਨਾਂ ਦੇ ਅੰਦਰ ਹੀ ਸਾਰੇ ਹਮਲਾਵਰ ਗ੍ਰਿਫ਼ਤਾਰ ਕਰ ਲਏ ਜਾਣਗੇ ਤੇ ਨੌਕਰੀ ਦੀ ਮੰਗ ਸਬੰਧੀ ਉਨ੍ਹਾਂ ਨੇ ਪੀਡ਼ਤ ਪਰਿਵਾਰ ਨੂੰ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਨਾਲ ਇਸ ਸਬੰਧੀ ਸੰਪਰਕ ਕਰਨ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਪੰਜਾਬ ਦੀ ਸਿਆਸਤ ’ਚ ਨਵਾਂ ਅਧਿਆਇ ਲਿਖੇਗੀ ਕਾਂਗਰਸ-ਬਲਜਿੰਦਰ ਜੈਨਪੁਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ’ਚ ਵੱਖ-ਵੱਖ ਭਲਾਈ ਬੋਰਡਾਂ ਦੇ ਨਵ-ਨਿਯੁਕਤ 16 ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਵੰਡੇ, ਡਾਇਰ...
Ad Position 24