11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਜਪਾ ਯੁਵਾ ਮੋਰਚਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

ਫਗਵਾਡ਼ਾ, 11 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਪੀ. ਸੀ.

Ad Position 21
No active advertisement
ਅਜੀਤ ਡੈਸਕ 12-11-2026
ਫਗਵਾਡ਼ਾ, 11 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਪੀ.ਸੀ.ਐੱਸ. ਮੁੱਖ ਪ੍ਰੀਖਿਆ-2025/26 ਦੇ ਨਤੀਜਿਆਂ ਤੇ ਭਰਤੀ ਪ੍ਰਕਿਰਿਆ ਨੂੰ ਲੈ ਕੇ ਉਮੀਦਵਾਰਾਂ ਵਲੋਂ ਉਠਾਏ ਜਾ ਰਹੇ ਸਵਾਲਾਂ ਦੇ ਮੱਦੇਨਜ਼ਰ ਭਾਜਪਾ ਯੁਵਾ ਮੋਰਚਾ ਨੇ ਜ਼ਿਲ੍ਹਾ ਪ੍ਰਧਾਨ ਨਿਤਿਨ ਚੱਢਾ ਦੀ ਅਗਵਾਈ ਹੇਠ ਫਗਵਾਡ਼ਾ ਦੇ ਜੀ.ਟੀ. ਰੋਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂਆਂ ਨੇ ਪੂਰੇ ਮਾਮਲੇ ਦੀ ਸੀ.ਬੀ.ਆਈ. ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਪੁਤਲਾ ਫੂਕਣ ਉਪਰੰਤ ਯੁਵਾ ਮੋਰਚਾ ਦੇ ਆਗੂਆਂ ਤੇ ਵਰਕਰਾਂ ਨੇ ਐੱਸ.ਡੀ.ਐਮ. ਦਫ਼ਤਰ ਤੱਕ ਰੋਸ ਮਾਰਚ ਵੀ ਕੀਤਾ। ਐੱਸ.ਡੀ.ਐਮ. ਡਾ. ਨਵਜੋਤ ਸ਼ਰਮਾ ਦੀ ਗੈਰ-ਮੌਜੂਦਗੀ ’ਚ ਤਹਿਸੀਲਦਾਰ ਜਗਤਾਰ ਸਿੰਘ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਣ ਉਪਰੰਤ ਗੱਲਬਾਤ ਕਰਦਿਆਂ ਚੱਢਾ ਨੇ ਕਿਹਾ ਕਿ ਪੀ.ਸੀ.ਐੱਸ. ਵਰਗੀ ਮਹੱਤਵਪੂਰਨ ਪ੍ਰੀਖਿਆ ਦੇ ਨਤੀਜਿਆਂ ਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਉਮੀਦਵਾਰਾਂ ਵੱਲੋਂ ਕਈ ਗੰਭੀਰ ਸਵਾਲ ਉਠਾਏ ਗਏ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਯੁਵਾ ਮੋਰਚਾ ਵੱਲੋਂ ਪੰਜਾਬ ਭਰ ’ਚ ਜ਼ਿਲ੍ਹਾ ਹੈਡਕੁਆਰਟਰਾਂ ਤੇ ਤਹਿਸੀਲ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਕੇ ਐਸ.ਡੀ.ਐਮ. ਰਾਹੀਂ ਰਾਜਪਾਲ ਨੂੰ ਮੰਗ ਪੱਤਰ ਭੇਜੇ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਤੇ ਸਾਬਕਾ ਮੇਅਰ ਅਰੁਣ ਖੋਸਲਾ, ਚੰਦਰੇਸ਼ ਕੌਲ, ਜ਼ਿਲ੍ਹਾ ਭਾਜਪਾ ਉਪ ਪ੍ਰਧਾਨ ਰਾਜੀਵ ਪਾਹਵਾ, ਕੌਂਸਲਰ ਬੀਰਾ ਰਾਮ ਵਲਜੋਤ, ਮੰਡਲ ਪ੍ਰਧਾਨ ਜੁਗਨੂੰ ਪੰਡਿਤ, ਸੁਨੀਲ ਮਦਾਨ, ਚਰਨਜੀਤ ਸਿੰਘ ਵਾਲੀਆ, ਬਿੱਲਾ ਖਲਿਆਣ, ਚੈਰੀ ਵਾਲੀਆ, ਗਗਨ, ਨਿਸ਼ਾਂਤ ਪਾਹਵਾ, ਵਿਸ਼ਾਲ ਵਾਲੀਆ, ਅਮਿੱਤ ਸਚਦੇਵਾ, ਸ਼ਾਮ ਖੰਡੂਜਾ, ਵਿਕਰਮ ਕੌਲ, ਜਤਿੰਦਰ ਉਂਕਾਰ ਨਗਰ, ਰੌਮੀ, ਅਮਿੱਤ ਪੁਰੀ, ਅਜੇ ਪੁਰੀ, ਕਿਰਨ ਗੁਪਤਾ, ਜਸਵਿੰਦਰ ਕੌਰ, ਅਨੀਤਾ, ਚਰਨਜੀਤ ਗੋਬਿੰਦਪੁਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅੱਜ-ਭਿੰਦਾ ਅਗਲੀ ਖ਼ਬਰ ਪਰਾਲੀ ਨਾ ਸਾਡ਼ਨ ਵਾਲੇ ਪਿੰਡਾਂ ਦੇ ਬੱਚਿਆਂ ਨੂੰ ਮਿਲੀ ਮਾਹਿਰਾਂ ਦੀ ਕਰੀਅਰ ਸੇਧ
Ad Position 24