ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅੱਜ-ਭਿੰਦਾ
ਭੁਲੱਥ, 11 ਨਵੰਬਰ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ 12 ਨਵੰਬਰ ਵੀਰਵਾਰ ਨੂੰ ਗੁਰਦੁਆਰਾ ਸੰਤਸਰ ਸਾਹਿਬ ਭੋਗਪੁਰ ਰੋਡ ਭੁਲੱਥ ਵਿਖੇ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਭੁਲੱਥ, 11 ਨਵੰਬਰ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ 12 ਨਵੰਬਰ ਵੀਰਵਾਰ ਨੂੰ ਗੁਰਦੁਆਰਾ ਸੰਤਸਰ ਸਾਹਿਬ ਭੋਗਪੁਰ ਰੋਡ ਭੁਲੱਥ ਵਿਖੇ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਅੰਦਰ ਕਿਸਾਨ ਵਰਗ ਦੇ ਹੱਕਾਂ ਸਬੰਧੀ ਕੀਤੇ ਜਾ ਰਹੇ ਯੂਨੀਅਨ ਦੇ ਪ੍ਰੋਗਰਾਮ ਤੇ ਹੋਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਜੋ ਵੀ ਸੰਘਰਸ਼ ਕੀਤਾ ਜਾਵੇਗਾ, ਇਸ ਸਬੰਧੀ ਉਸਾਰੂ ਗੱਲਬਾਤ ਹੋਵੇਗੀ। ਉਨ੍ਹਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਾਰੇ ਅਹੁਦੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਠੀਕ 10 ਵਜੇ ਸਵੇਰੇ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਪਹੁੰਚ ਕੇ ਮਹੀਨਾਵਾਰ ਮੀਟਿੰਗ ’ਚ ਸ਼ਮੂਲੀਅਤ ਕੀਤੀ ਜਾਵੇ।