12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬਲਾਕ ਮਸੀਤਾਂ ਦੇ ਖਿਡਾਰੀਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)-47ਵੀਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਿੱਖਿਆ ਬਲਾਕ ਮਸੀਤਾਂ ਦੇ ਖਿਡਾਰੀਆਂ ਲਡ਼ਕਿਆਂ ਨੇ ਯੋਗਾ ਦੇ ਮੁਕਾਬਲਿਆਂ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਸੋਨੇ ਦੇ ਤਗਮੇ ਜਿੱਤ ਕੇ ਆਪਣੀ ਖੇਡ ਕਲਾ ਦਾ ਬਾਕਮਾਲ ਪ੍ਰਦਰਸ਼ਨ ਕੀਤਾ। ਬਲਾਕ ਸਿੱਖਿਆ ਅਫ਼ਸਰ ਮਸੀਤਾਂ ਕਮਲਜੀਤ, ਹਰਵਿੰਦਰਜੀਤ ਕੌਰ, ਸੀ.

Ad Position 21
No active advertisement
ਅਜੀਤ ਡੈਸਕ 12-11-2026
ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)-47ਵੀਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਿੱਖਿਆ ਬਲਾਕ ਮਸੀਤਾਂ ਦੇ ਖਿਡਾਰੀਆਂ ਲਡ਼ਕਿਆਂ ਨੇ ਯੋਗਾ ਦੇ ਮੁਕਾਬਲਿਆਂ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਸੋਨੇ ਦੇ ਤਗਮੇ ਜਿੱਤ ਕੇ ਆਪਣੀ ਖੇਡ ਕਲਾ ਦਾ ਬਾਕਮਾਲ ਪ੍ਰਦਰਸ਼ਨ ਕੀਤਾ। ਬਲਾਕ ਸਿੱਖਿਆ ਅਫ਼ਸਰ ਮਸੀਤਾਂ ਕਮਲਜੀਤ, ਹਰਵਿੰਦਰਜੀਤ ਕੌਰ, ਸੀ.ਐਚ.ਟੀ ਰਾਮ ਸਿੰਘ, ਅੰਮ੍ਰਿਤਪਾਲ ਸਿੰਘ, ਵਿਸ਼ਾਲੀ, ਮਨੂੰ ਗੁਜਰਾਲ, ਕਵਿਤਾ ਧੀਰ, ਸੋਨਿਕਾ, ਸ਼ਾਲੂ ਧੀਰ, ਭਾਰਤ ਭੂਸ਼ਨ ਧੀਰ, ਰਾਜੀਵ ਪਠਾਣੀਆ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਖਿਡਾਰੀਆਂ ਨੇ 47ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ’ਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਆਪਣੀ ਕਲਾ ਦਾ ਲੋਹਾ ਮਨਵਾਇਆ। ਉਨ੍ਹਾਂ ਦੱਸਿਆ ਕਿ ਜਿਮਨਾਸਟਿਕ ਰਿਦਮਿਕ (ਲਡ਼ਕੇ) ਵਿਚ ਗੁਰਸ਼ਰਨ ਸਿੰਘ ਤੇ ਭਰਵਾਸ ਗਿੱਲ ਸਰਕਾਰੀ ਐਲੀਮੈਂਟਰੀ ਸਕੂਲ ਲਡ਼ਕੀਆਂ ਸੁਲਤਾਨਪੁਰ ਲੋਧੀ ਨੇ ਸੋਨੇ ਦੇ ਤਗਮੇ ਜਿੱਤੇ। ਇਸ ਜਿੱਤ ’ਤੇ ਜਿੱਥੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ । ਉੱਥੇ ਹੀ ਸਕੂਲ ਦੇ ਅਧਿਆਪਕਾਂ ਵਲੋਂ ਇਨ੍ਹਾਂ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹਨਾਂ ਬੱਚਿਆਂ ਦੇ ਕੋਚ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੱਚੇ ਹੁਣ ਰਾਜ ਪੱਧਰੀ ਖੇਡਾਂ ਵਿਚ ਭਾਗ ਲੈਣਗੇ ਤੇ ਸੋਨੇ ਦੇ ਤਗਮੇ ਜਿੱਤ ਕੇ ਜ਼ਿਲ੍ਹਾ ਕਪੂਰਥਲਾ ਦੀ ਝੋਲੀ ਵਿਚ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ ਅਗਲੀ ਖ਼ਬਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾਡ਼ੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 14 ਨੂੰ
Ad Position 24