12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 11 ਨਵੰਬਰ (ਨਰੇਸ਼ ਹੈਪੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਸਟੇਟ ਐਵਾਰਡੀ ਲਖਬੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੇਬੇ ਨਾਨਕੀ ਵਿਖੇ ਹੋਈ। ਮੀਟਿੰਗ ’ਚ ਸਰਬਸੰਮਤੀ ਨਾਲ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆ ਮੰਗਾ ਜਲਦ ਲਾਗੂ ਕੀਤੀਆਂ ਜਾਣ, 2.

Ad Position 21
No active advertisement
ਅਜੀਤ ਡੈਸਕ 12-11-2026
ਸੁਲਤਾਨਪੁਰ ਲੋਧੀ, 11 ਨਵੰਬਰ (ਨਰੇਸ਼ ਹੈਪੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਸਟੇਟ ਐਵਾਰਡੀ ਲਖਬੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੇਬੇ ਨਾਨਕੀ ਵਿਖੇ ਹੋਈ। ਮੀਟਿੰਗ ’ਚ ਸਰਬਸੰਮਤੀ ਨਾਲ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆ ਮੰਗਾ ਜਲਦ ਲਾਗੂ ਕੀਤੀਆਂ ਜਾਣ, 2.59 ਦੇ ਫ਼ਾਰਮੂਲੇ ਨਾਲ ਪੈਨਸ਼ਨ ਸੋਧ ਕੀਤੀ ਜਾਵੇ, ਮੈਡੀਕਲ ਭੱਤਾ 2000 ਰੁਪਏ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਡੀ.ਏ. ਜੋ 218 ਮਹੀਨਿਆਂ ਦਾ ਬਣਦਾ ਹੈ, ਜਲਦ ਰਿਲੀਜ਼ ਕੀਤਾ ਜਾਵੇ , 17 ਨਵੰਬਰ ਨੂੰ ਸੰਗਰੂਰ ਵਿਖੇ ਹੋ ਰਹੇ ਧਰਨੇ ਵਿਚ ਵਧ ਤੋਂ ਵੱਧ ਮੈਂਬਰਾਂ ਦੇ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਲਖਬੀਰ ਸਿੰਘ, ਵੇਦ ਪ੍ਰਕਾਸ਼ ਥਿੰਦ, ਸੁੱਚਾ ਸਿੰਘ, ਚਰਨ ਸਿੰਘ, ਜਸਵਿੰਦਰ ਸਿੰਘ, ਜਸਬੀਰ ਸਿੰਘ, ਪਿਆਰਾ ਸਿੰਘ ਧੰਜੂ, ਰਾਕੇਸ਼ ਕੁਮਾਰ, ਸੁਖਜੀਤ ਸਿੰਘ, ਕਸ਼ਮੀਰ ਸਿੰਘ, ਹਰਦੀਪ ਸਿੰਘ, ਦਲਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਜੀਤ ਸਿੰਘ, ਹਰਭਜਨ ਸਿੰਘ, ਰਣਜੀਤ ਸਿੰਘ, ਭੁਪਿੰਦਰ ਸਿੰਘ, ਕੇਵਲ ਸਿੰਘ, ਮੁਖ਼ਤਿਆਰ ਸਿੰਘ, ਅਵਤਾਰ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾਡ਼ੇ ਦੇ ਸਮਾਗਮਾਂ ਸੰਬੰਧੀ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬਲਾਕ ਮਸੀਤਾਂ ਦੇ ਖਿਡਾਰੀਆਂ ਦਾ ਸਨਮਾਨ
Ad Position 24