ਗੁਰਦੁਆਰਾ ਇਕ ਉਂਕਾਰ ਸਾਹਿਬ ਭੁਲੱਥ ਗਰਬੀ ਵਿਖੇ ਸ਼ਰਧਾ ਤੇ ਉਤਸ਼ਾਹ
ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ
ਭੁਲੱਥ, 11 ਨਵੰਬਰ (ਮਨਜੀਤ ਸਿੰਘ ਰਤਨ)-ਗੁਰਦੁਆਰਾ ਇਕ ਓਂਕਾਰ ਸਾਹਿਬ ਭੁਲੱਥ ਗਰਬੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਭੁਲੱਥ, 11 ਨਵੰਬਰ (ਮਨਜੀਤ ਸਿੰਘ ਰਤਨ)-ਗੁਰਦੁਆਰਾ ਇਕ ਓਂਕਾਰ ਸਾਹਿਬ ਭੁਲੱਥ ਗਰਬੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਹੋਈ। ਉਪਰੰਤ ਭਾਈ ਜਸਵਿੰਦਰ ਸਿੰਘ ਹੈੱਡ ਗ੍ਰੰਥੀ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਢਾਡੀ ਜਥਾ ਭਾਈ ਕੁਲਜੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਇਤਿਹਾਸ ਤੇ ਸਿੱਖ ਧਰਮ ’ਚ ਇਸ ਦਿਹਾਡ਼ੇ ਦੀ ਮਹੱਤਤਾ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ’ਤੇ ਪ੍ਰਬੰਧਕਾਂ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਕਰਵਾਉਣ ਦਾ ਮੁੱਖ ਮੰਤਵ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਨਾਲ ਜੋਡ਼ਨਾ ਹੈ। ਇਸ ਮੌਕੇ ਭਾਈ ਭੁਪਿੰਦਰ ਸਿੰਘ ਮੁਨੀਮ, ਨਿਰਮਲ ਸਿੰਘ, ਕੁਲਵੰਤ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਕਰਮਜੀਤ ਸਿੰਘ, ਰਣਜੀਤ ਸਿੰਘ, ਸੁਖਬੀਰ ਸਿੰਘ, ਪਲਵਿੰਦਰ ਸਿੰਘ, ਰਾਜਕੁਮਾਰ ਬਹਿਲ , ਓਂਕਾਰ ਸਿੰਘ, ਗੁਰਦੇਵ ਸਿੰਘ, ਦਵਿੰਦਰ ਸਿੰਘ ਆਦਿ ਹਾਜਰ ਸਨ।