ਲਾਇਲਪੁਰ ਖ਼ਾਲਸਾ ਕਾਲਜ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ
ਪੈਦਾ ਕਰਨ ਲਈ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇ
ਕਪੂਰਥਲਾ, 11 ਨਵੰਬਰ (ਵਿ. ਪ੍ਰ.)
ਕਪੂਰਥਲਾ, 11 ਨਵੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਈਕੋ ਕਲੱਬ ਤੇ ਰੈੱਡ ਰੀਬਨ ਕਲੱਬ ਵਲੋਂ ਵਿਦਿਆਰਥੀਆਂ ’ਚ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਨੋਰਥ ਨਾਲ ਕਾਲਜ ’ਚ ਰੰਗੋਲੀ, ਗਿਫ਼ਟ ਰੈਪਿੰਗ, ਦੀਵਾ ਬਣਾਉਣ ਦੇ ਮੁਕਾਬਲੇ ਕਰਵਾਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਆਪਣੀ ਕਲਾ, ਸਿਰਜਣਾਤਮਿਕ ਸੋਚ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੇ ਵਿਦਿਆਰਥੀਆ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਵਰਿੰਦਰ ਕੌਰ ਨੇ ਨਿਭਾਈ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਤਿਉਹਾਰ ਮਨਾਉਂਦੇ ਸਮੇਂ ਸਾਨੂੰ ਵਾਤਾਵਰਨ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਿੱਟੀ ਦੇ ਦੀਵਿਆਂ ਦੀ ਵਰਤੋਂ ਕਰਨਾ, ਕੁਦਰਤੀ ਸਜਾਵਟ ਤੇ ਵਾਤਾਵਰਣ ਅਨੂਕੁਲ ਤਰੀਕਿਆਂ ਨਾਲ ਤਿਉਹਾਰ ਮਨਾਉਣਾ ਸਮੇਂ ਦੀ ਲੋਡ਼ ਹੈ। ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।