ਪ੍ਰਕਾਸ਼ ਪੁਰਬ ਮੌਕੇ 23 ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਮੌਕੇ ਸੁਲਤਾਨਪੁਰ ਲੋਧੀ ’ਚ ਛੁੱਟੀ ਕੀਤੀ ਜਾਵੇ-ਜਥੇਬੰਦੀਆਂ
ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ 23 ਨਵੰਬਰ ਨੂੰ ਸਜਾਏ ਜਾ ਰਹੇ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਨਗਰ ਕੀਰਤਨ ’ਚ ਸ਼ਾਮਿਲ ਹੋਣ ਲਈ ਵੱਖ-ਵੱਖ ਅਧਿਆਪਕ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ’ਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੂਰੇ ਦਿਨ ਦੀ ਛੁੱਟੀ ਦੀ ਮੰਗ ਕੀਤੀ ਹੈ। ਇਸ ਸਬੰਧੀ ਵੱਖ-ਵੱਖ ਯੂਨੀਅਨ ਦੇ ਆਗੂਆਂ, ਜਿਨ੍ਹਾਂ ’ਚ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾ ਆਗੂ ਰਸ਼ਪਾਲ ਸਿੰਘ, ਡੈਮੋਕ੍ਰੇਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਹਰਵਿੰਦਰ ਸਿੰਘ ਵਿਰਦੀ, ਵੀਨੂੰ ਸੇਖਡ਼ੀ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ,ਜ਼ਿਲ੍ਹਾ ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ, ਭਜਨ ਸਿੰਘ ਮਾਨ, ਮਾਸਟਰ ਕੇਡਰ ਯੂਨੀਅਨ ਦੇ ਆਗੂ ਨਰੇਸ਼ ਕੋਹਲੀ, ਐਲੀਮੈਂਟਰੀ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵੀ ਵਾਹੀ, ਹਰਜਿੰਦਰ ਸਿੰਘ ਢੋਟ, ਸਾਹਿਤ ਸਭਾ ਦੇ ਪ੍ਰਧਾਨ ਡਾ.
ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ 23 ਨਵੰਬਰ ਨੂੰ ਸਜਾਏ ਜਾ ਰਹੇ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਨਗਰ ਕੀਰਤਨ ’ਚ ਸ਼ਾਮਿਲ ਹੋਣ ਲਈ ਵੱਖ-ਵੱਖ ਅਧਿਆਪਕ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ’ਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੂਰੇ ਦਿਨ ਦੀ ਛੁੱਟੀ ਦੀ ਮੰਗ ਕੀਤੀ ਹੈ। ਇਸ ਸਬੰਧੀ ਵੱਖ-ਵੱਖ ਯੂਨੀਅਨ ਦੇ ਆਗੂਆਂ, ਜਿਨ੍ਹਾਂ ’ਚ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾ ਆਗੂ ਰਸ਼ਪਾਲ ਸਿੰਘ, ਡੈਮੋਕ੍ਰੇਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਹਰਵਿੰਦਰ ਸਿੰਘ ਵਿਰਦੀ, ਵੀਨੂੰ ਸੇਖਡ਼ੀ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ,ਜ਼ਿਲ੍ਹਾ ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ, ਭਜਨ ਸਿੰਘ ਮਾਨ, ਮਾਸਟਰ ਕੇਡਰ ਯੂਨੀਅਨ ਦੇ ਆਗੂ ਨਰੇਸ਼ ਕੋਹਲੀ, ਐਲੀਮੈਂਟਰੀ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵੀ ਵਾਹੀ, ਹਰਜਿੰਦਰ ਸਿੰਘ ਢੋਟ, ਸਾਹਿਤ ਸਭਾ ਦੇ ਪ੍ਰਧਾਨ ਡਾ. ਸਵਰਨ ਸਿੰਘ, ਸ਼ਾਇਰ ਮੁਖਤਾਰ ਸਿੰਘ ਚੰਦੀ, ਪ੍ਰਿੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ, ਕਿਸਾਨ ਆਗੂ ਵਿੱਕੀ ਜੈਨਪੁਰ, ਗੁਰੂ ਨਾਨਕ ਸੇਵਕ ਜਥੇ ਦੇ ਡਾਕਟਰ ਬਲਵਿੰਦਰ ਸਿੰਘ ਧਾਲੀਵਾਲ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਤਵਿੰਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ 24 ਨਵੰਬਰ ਦਿਨ ਐਤਵਾਰ ਨੂੰ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪੂਰੀ ਦੁਨੀਆ ਵਿਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਉਸ ਤੋਂ ਇੱਕ ਦਿਨ ਪਹਿਲਾਂ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਜਿਸ ਵਿਚ ਸਕੂਲੀ ਵਿਦਿਆਰਥੀ, ਅਧਿਆਪਕ ਤੇ ਹੋਰ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਸਰਕਾਰੀ ਕਰਮਚਾਰੀ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਭਾਗ ਲੈਂਦੇ ਹਨ। ਪਰ ਉਸ ਦਿਨ ਛੁੱਟੀ ਨਾ ਹੋਣ ਕਾਰਨ ਵਿਦਿਆਰਥੀ ਅਧਿਆਪਕ ਤੇ ਹੋਰ ਕਰਮਚਾਰੀ ਇਸ ਨਗਰ ਕੀਰਤਨ ਵਿਚ ਭਾਗ ਨਹੀਂ ਲੈ ਸਕਦੇ। ਇਸ ਲਈ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੋਂ ਮੰਗ ਕੀਤੀ ਹੈ ਕਿ 23 ਨਵੰਬਰ ਦਿਨ ਸ਼ਨੀਵਾਰ ਨੂੰ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਵਿਚ ਪੂਰਨ ਤੌਰ ਤੇ ਛੁੱਟੀ ਦਾ ਐਲਾਨ ਕੀਤਾ ਜਾਵੇ।