ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਵਲੋਂ ਗੁਰੂ ਨਾਨਕ ਬਾਣੀ ’ਤੇ ਵਿਸ਼ੇਸ਼ ਗੋਸ਼ਟੀ ਕੱਲ੍ਹ
ਸੁਲਤਾਨਪੁਰ ਲੋਧੀ,11 ਨਵੰਬਰ (ਥਿੰਦ)- ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਵਿਚਾਰਧਾਰਾ ਤੇ ਇਸ ਦੇ ਭਾਸ਼ਾਈ ਪੱਖਾਂ ਨੂੰ ਕੇਂਦਰ ਵਿਚ ਰੱਖਦਿਆਂ ਇੱਕ ਵਿਸ਼ੇਸ਼ ਸਾਹਿਤਕ ਗੋਸ਼ਟੀ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ, ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ, ਸਕੱਤਰ ਸ਼ਾਇਰ ਮੁਖਤਾਰ ਸਿੰਘ ਚੰਦੀ ਅਤੇ ਪ੍ਰਿੰਸੀਪਲ ਲਖਬੀਰ ਸਿੰਘ ਥਿੰਦ ਸਟੇਟ ਐਵਾਰਡੀ ਨੇ ਦੱਸਿਆ ਕਿ ਇਸ ਸਾਹਿਤਕ ਗੋਸ਼ਟੀ ਦਾ ਵਿਸ਼ਾ ‘ਗੁਰੂ ਨਾਨਕ ਬਾਣੀ ਦਾ ਭਾਸ਼ਾਈ ਪ੍ਰਸੰਗ’ ਹੋਵੇਗਾ।
ਸੁਲਤਾਨਪੁਰ ਲੋਧੀ,11 ਨਵੰਬਰ (ਥਿੰਦ)- ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਵਿਚਾਰਧਾਰਾ ਤੇ ਇਸ ਦੇ ਭਾਸ਼ਾਈ ਪੱਖਾਂ ਨੂੰ ਕੇਂਦਰ ਵਿਚ ਰੱਖਦਿਆਂ ਇੱਕ ਵਿਸ਼ੇਸ਼ ਸਾਹਿਤਕ ਗੋਸ਼ਟੀ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ, ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ, ਸਕੱਤਰ ਸ਼ਾਇਰ ਮੁਖਤਾਰ ਸਿੰਘ ਚੰਦੀ ਅਤੇ ਪ੍ਰਿੰਸੀਪਲ ਲਖਬੀਰ ਸਿੰਘ ਥਿੰਦ ਸਟੇਟ ਐਵਾਰਡੀ ਨੇ ਦੱਸਿਆ ਕਿ ਇਸ ਸਾਹਿਤਕ ਗੋਸ਼ਟੀ ਦਾ ਵਿਸ਼ਾ ‘ਗੁਰੂ ਨਾਨਕ ਬਾਣੀ ਦਾ ਭਾਸ਼ਾਈ ਪ੍ਰਸੰਗ’ ਹੋਵੇਗਾ। ਇਸ ਸਾਹਿਤਕ ਗੋਸ਼ਟੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿਚ ਸਮੋਈ ਸਰਬ ਸਾਂਝੀਵਾਲਤਾ, ਮਾਨਵਤਾ, ਸਮਾਜਿਕ ਬਰਾਬਰੀ, ਲੋਕ-ਚੇਤਨਾ ਤੇ ਭਾਸ਼ਾਈ ਵਿਭਿੰਨਤਾ ਦੇ ਮਹੱਤਵਪੂਰਨ ਪਹਿਲੂਆਂ ਬਾਰੇ ਵਿਦਵਾਨਾਂ ਵੱਲੋਂ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਮੌਕੇ ਪ੍ਰਸਿੱਧ ਵਿਦਵਾਨ ਡਾ. ਆਸਾ ਸਿੰਘ ਘੁੰਮਣ ਤੇ ਪ੍ਰੋ. ਅਵਤਾਰ ਸਿੰਘ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕਰਨਗੇ ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਸਮਾਗਮ ਦੀ ਪ੍ਰਧਾਨਗੀ ਡਾ. ਬਲਜੀਤ ਕੌਰ ਵਲੋਂ ਕੀਤੀ ਜਾਵੇਗੀ, ਜਦਕਿ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਉਣਗੇ।ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਨਾਲ ਹੋਵੇਗੀ। ਇਸ ਤੋਂ ਇਲਾਵਾ ਵਿਦਿਆਰਥੀ ਵਰਗ ਦੀ ਸਰਗਰਮ ਸ਼ਮੂਲੀਅਤ ਵੀ ਯਕੀਨੀ ਬਣਾਈ ਜਾਵੇਗੀ।