ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਇਕ ਵਿਅਕਤੀ ਕਾਬੂ
ਢਿਲਵਾਂ, 12 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਢਿਲਵਾਂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਜਸਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਸਮੇਂ ਉਹ ਢਿਲਵਾਂ ਰੇਲਵੇ ਕਰਾਸਿੰਗ ਦੇ ਨੇਡ਼ੇ ਪਹੁੰਚੇ ਅਤੇ ਇੱਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਇਕ ਵਿਅਕਤੀ ਸੰਗੋਜਲਾ ਸ਼ਮਸ਼ਾਨਘਾਟ ਦੇ ਨੇਡ਼ੇ ਬੈਠਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਹੈ।
ਢਿਲਵਾਂ, 12 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਢਿਲਵਾਂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਜਸਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਸਮੇਂ ਉਹ ਢਿਲਵਾਂ ਰੇਲਵੇ ਕਰਾਸਿੰਗ ਦੇ ਨੇਡ਼ੇ ਪਹੁੰਚੇ ਅਤੇ ਇੱਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਇਕ ਵਿਅਕਤੀ ਸੰਗੋਜਲਾ ਸ਼ਮਸ਼ਾਨਘਾਟ ਦੇ ਨੇਡ਼ੇ ਬੈਠਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਹੈ। ਉਨ੍ਹਾਂ ਮੌਕੇ ’ਤੇ ਆਪਣੀ ਟੀਮ ਦੀ ਮਦਦ ਨਾਲ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਉਸ ਦਾ ਨਾਂਅ ਅਤੇ ਪਤਾ ਪੁੱਛਣ ’ਤੇ ਉਸ ਨੇ ਆਪਣੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਸੰਗੋਜਲਾ ਵਜੋਂ ਦੱਸੀ। ਉਕਤ ਵਿਅਕਤੀ ਪਾਸੋਂ ਇੱਕ ਸਡ਼ਿਆ ਹੋਇਆ ਚਾਂਦੀ ਦਾ ਕਾਗ਼ਜ਼, ਇੱਕ ਲਪੇਟਿਆ ਹੋਇਆ 10 ਰੁਪਏ ਦਾ ਭਾਰਤੀ ਕਰੰਸੀ ਨੋਟ ਤੇ ਇੱਕ ਲਾਈਟਰ ਬਰਾਮਦ ਕੀਤਾ ਗਿਆ ਹੈ। ਉਕਤ ਵਿਅਕਤੀ ਢਿਲਵਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।