12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 12 ਨਵੰਬਰ (ਅਮਨਜੋਤ ਸਿੰਘ ਵਾਲੀਆ)- ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.

Ad Position 21
No active advertisement
ਅਜੀਤ ਡੈਸਕ 13-11-2026
ਕਪੂਰਥਲਾ, 12 ਨਵੰਬਰ (ਅਮਨਜੋਤ ਸਿੰਘ ਵਾਲੀਆ)- ਨੈਸ਼ਨਲ ਹੈਲਥ ਮਿਸ਼ਨ (ਐਨ. ਐਚ. ਐਮ.) ਦੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਸਿਵਲ ਸਰਜਨ ਦਫ਼ਤਰ ਕਪੂਰਥਲਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਬੋਲਦਿਆਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆ ਰਹੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਐਨ.ਐਚ.ਐਮ. ਦੇ ਮੁਲਾਜ਼ਮਾਂ ਨੂੰ ਨਾ ਤਾਂ ਪੱਕਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਵਿਭਾਗ ਦੇ ਪੱਕੇ ਮੁਲਾਜ਼ਮਾਂ ਦੇ ਬਰਾਬਰ ਪੇ ਸਕੇਲ ਦਿੱਤਾ ਜਾ ਰਿਹਾ ਹੈ। ਇਸ ਮੌਕੇ ਐਨ.ਐਚ.ਐਮ. ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਮੁਲਾਜ਼ਮ ਭਲਾਈ ਕਮੇਟੀ ਦੀ 17 ਨਵੰਬਰ ਨੂੰ ਹੋਣ ਵਾਲੀ ਅਹਿਮ ਮੀਟਿੰਗ ’ਚ ਜੇਕਰ ਕੋਈ ਸਿੱਟਾ ਨਾ ਨਿਕਲਿਆ ਤਾਂ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਿਹਤ ਮੰਤਰੀ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਲਗਾ ਕੇ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਰਾਮ ਸਿੰਘ, ਕਮਲਜੀਤ ਸਿੰਘ, ਜੋਤੀ ਆਨੰਦ, ਰੀਮਾ, ਪੰਕਜ ਵਾਲੀਆ, ਰਣਜੀਤ ਕੌਰ, ਪ੍ਰਿਯੰਕਾ ਸ਼ਰਮਾ, ਸੰਤੋਸ਼, ਆਤਮਾ ਰਾਮ, ਗੁਰਵਿੰਦਰ ਸਿੰਘ, ਗੁਰਿੰਦਰ ਤੇ ਹੋਰ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੇ ਆਗੂਆਂ ਵਲੋਂ ਮਾਰਕੀਟ ਕਮੇਟੀ ਭੁਲੱਥ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਇਕ ਵਿਅਕਤੀ ਕਾਬੂ
Ad Position 24