ਆਈ.ਟੀ.ਸੀ. ਮਿਸ਼ਨ ਤੇ ਬੰਧਨ ਕੋਨਨਗਰ ਸੰਸਥਾ ਵਲੋਂ ਲੋਡ਼ਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
ਕਪੂਰਥਲਾ, 12 ਨਵੰਬਰ (ਸਡਾਨਾ)-ਆਈ. ਟੀ.
ਕਪੂਰਥਲਾ, 12 ਨਵੰਬਰ (ਸਡਾਨਾ)-ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ ਅਤੇ ਬੰਧਨ ਕੋਨਨਗਰ ਸੰਸਥਾ ਵਲੋਂ ਲੋਡ਼ਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤਕਸੀਮ ਕੀਤੀਆਂ ਗਈਆਂ। ਸਮਾਗਮ ਮੌਕੇ ਬੀ.ਡੀ.ਪੀ.ਓ. ਸ਼ਮਸ਼ੇਰ ਸਿੰਘ, ਆਈ.ਟੀ.ਸੀ. ਤੋਂ ਮੈਡਮ ਜਯਾਨਸ਼ੀ ਅਤੇ ਬੰਧਨ ਬੈਂਕ ਦੇ ਮੈਨੇਜਰ ਦੀਪਕ ਰਾਣਾ ਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਹਾਜ਼ਰ ਸਨ। ਇਸ ਮੌਕੇ 40 ਤੋਂ ਵੱਧ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਹੋਰ ਜ਼ਰੂਰਤ ਦਾ ਸਮਾਨ ਭੇਟ ਕੀਤਾ ਗਿਆ। ਬੀ.ਡੀ.ਪੀ.ਓ. ਸ਼ਮਸ਼ੇਰ ਸਿੰਘ ਨੇ ਆਈ.ਟੀ.ਸੀ. ਤੇ ਬੰਧਨ ਬੈਂਕ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਡ਼ਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੇ ਕੇ ਰੁਜ਼ਗਾਰ ਦੇ ਸਮਰੱਥ ਬਣਾਉਣਾ ਇਕ ਚੰਗਾ ਉਪਰਾਲਾ ਹੈ।