12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਾਬਕਾ ਸਰਪੰਚ ਗੁਰਦੀਪ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਬੇਗੋਵਾਲ, 12 ਨਵੰਬਰ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਰਾਜਸੀ ਆਗੂ ਮਾਸਟਰ ਬਲਕਾਰ ਸਿੰਘ ਮੰਡ ਕੁੱਲਾ ਦੀ ਪਤਨੀ ਤੇ ਪ੍ਰਵਾਸੀ ਭਾਰਤੀ ਤੇ ਸਮਾਜ ਸੇਵੀ ਸਰਬਦੀਪ ਸਿੰਘ ਦੀ ਮਾਤਾ ਸੇਵਾ ਮੁਕਤ ਹੈੱਡ ਟੀਚਰ ਗੁਰਦੀਪ ਕੌਰ ਸਾਬਕਾ ਸਰਪੰਚ ਮੰਡਕੁੱਲਾ ਦੀ ਅੰਤਿਮ ਅਰਦਾਸ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੰਡਕੁੱਲਾ ਵਿਖੇ ਹੋਈ, ਜਿੱਥੇ ਵੱਖ-ਵੱਖ ਰਾਜਨੀਤਿਕ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਸ਼ੇਸ਼ ਤੌਰ ’ਤੇ ਪੁੱਜੇ, ਜਿਨ੍ਹਾਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋਡ਼ਦਿਆਂ ਕਿਹਾ ਕਿ ਗੁਰਬਾਣੀ ਹੀ ਜੀਵਨ ਨੂੰ ਸੇਧ ਦਿੰਦੀ ਹੈ, ਇਸ ਕਰਕੇ ਸਾਨੂੰ ਗੁਰਬਾਣੀ ਦੇ ਲਡ਼ ਲੱਗਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਬੇਗੋਵਾਲ, 12 ਨਵੰਬਰ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਰਾਜਸੀ ਆਗੂ ਮਾਸਟਰ ਬਲਕਾਰ ਸਿੰਘ ਮੰਡ ਕੁੱਲਾ ਦੀ ਪਤਨੀ ਤੇ ਪ੍ਰਵਾਸੀ ਭਾਰਤੀ ਤੇ ਸਮਾਜ ਸੇਵੀ ਸਰਬਦੀਪ ਸਿੰਘ ਦੀ ਮਾਤਾ ਸੇਵਾ ਮੁਕਤ ਹੈੱਡ ਟੀਚਰ ਗੁਰਦੀਪ ਕੌਰ ਸਾਬਕਾ ਸਰਪੰਚ ਮੰਡਕੁੱਲਾ ਦੀ ਅੰਤਿਮ ਅਰਦਾਸ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੰਡਕੁੱਲਾ ਵਿਖੇ ਹੋਈ, ਜਿੱਥੇ ਵੱਖ-ਵੱਖ ਰਾਜਨੀਤਿਕ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਸ਼ੇਸ਼ ਤੌਰ ’ਤੇ ਪੁੱਜੇ, ਜਿਨ੍ਹਾਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋਡ਼ਦਿਆਂ ਕਿਹਾ ਕਿ ਗੁਰਬਾਣੀ ਹੀ ਜੀਵਨ ਨੂੰ ਸੇਧ ਦਿੰਦੀ ਹੈ, ਇਸ ਕਰਕੇ ਸਾਨੂੰ ਗੁਰਬਾਣੀ ਦੇ ਲਡ਼ ਲੱਗਣਾ ਚਾਹੀਦਾ ਹੈ। ਇਸ ਉਪਰੰਤ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮੰਡਕੁੱਲਾ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋਡ਼ਿਆ। ਸ਼ਰਧਾਂਜਲੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਅਮਨਦੀਪ ਸਿੰਘ ਗੋਰਾ ਗਿੱਲ ਸੇਵਾਦਾਰ ਭਾਜਪਾ ਹਲਕਾ ਭੁਲੱਥ, ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਸਰਬਜੀਤ ਸਿੰਘ ਪੱਪਲ ਚੇਅਰਮੈਨ ਮਾਰਕੀਟ ਕਮੇਟੀ ਭੁਲੱਥ, ਸੁਖਜਿੰਦਰ ਸਿੰਘ ਸੋਧੀ, ਮਾਸਟਰ ਸੋਹਨ ਸਿੰਘ ਨੰਗਲ ਲੁਬਾਣਾ, ਪ੍ਰੋਫੈਸਰ ਸਤਵਿੰਦਰ ਸਿੰਘ ਬੇਗੋਵਾਲੀਆ ਆਈ.ਸੀ. ਨੰਦਾ ਪੁਰਸਕਾਰ ਵਿਜੇਤਾ ਆਦਿ ਨੇ ਸੇਵਾ ਮੁਕਤ ਹੈੱਡ ਟੀਚਰ ਤੇ ਸਾਬਕਾ ਸਰਪੰਚ ਗੁਰਦੀਪ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ਵਿਚ ਸਿੱਖਿਆ ਦੇ ਖੇਤਰ ਵਿਚ ਰਹਿ ਕੇ ਤੇ ਸਰਪੰਚ ਦੇ ਕਾਰਜ ਵਜੋਂ ਜੋ ਕਾਰਜ ਕੀਤੇ ਹਨ, ਉਹ ਅੱਜ ਸਾਡੇ ਲਈ ਚਾਨਣ ਮੁਨਾਰਾ ਸਾਬਤ ਹੋ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਨਕਸ਼ੇ ਕਦਮ ’ਤੇ ਚੱਲਦਿਆਂ ਉਨ੍ਹਾਂ ਦੇ ਬੇਟੇ ਸਰਬਦੀਪ ਸਿੰਘ ਵੀ ਸਮਾਜ ਸੇਵਾ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਰਸ਼ਪਾਲ ਸਿੰਘ ਬੱਚਾਜੀਵੀ ਸਾਬਕਾ ਚੇਅਰਮੈਨ, ਪ੍ਰੋਫੈਸਰ ਜਸਵੰਤ ਸਿੰਘ ਮੁਰੱਬੀਆ, ਤੇਜਿੰਦਰ ਸਿੰਘ ਪੀ.ਏ., ਸੁਰਜੀਤ ਸਿੰਘ, ਮਾਸਟਰ ਪ੍ਰਤਾਪ ਸਿੰਘ, ਹਰਜਿੰਦਰ ਸਿੰਘ, ਦਲਜੀਤ ਕੌਰ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਅਮਰਜੋਤ ਸਿੰਘ ਜੱਜ, ਮਨੀ ਮਿਆਣੀ ਭੰਗੂਪੁਰੀਆ, ਦਲਜਿੰਦਰ ਸਿੰਘ ਨੰਬਰਦਾਰ, ਹਰਜੀਤ ਸਿੰਘ ਯੂ.ਐਸ.ਏ., ਸੂਬੇਦਾਰ ਜਸਵੰਤ ਸਿੰਘ, ਕੈਪਟਨ ਇੰਦਰ ਸਿੰਘ, ਸੁਖਦੀਪ ਸਿੰਘ ਸਰਪੰਚ, ਸੁਖਮਨ ਘੱਗ, ਕਾਨੂੰਗੋ ਲਖਵਿੰਦਰ ਸਿੰਘ, ਸੂਬੇਦਾਰ ਉਜਾਗਰ ਸਿੰਘ, ਕੁਲਬੀਰ ਸਿੰਘ ਬੇਗੋਵਾਲ, ਕੈਪਟਨ ਹਰਭਜਨ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਜਰਨੈਲ ਸਿੰਘ ਐਲ.ਆਈ.ਸੀ ਨੇ ਬਾਖ਼ੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ’ ਚ ਨਾਇਬ ਤਹਿਸੀਲਦਾਰ ਤਰਸੇਮ ਲਾਲ ਨੇ ਚਾਰਜ ਸੰਭਾਲਿਆ ਅਗਲੀ ਖ਼ਬਰ ਆਈ.ਟੀ.ਸੀ. ਮਿਸ਼ਨ ਤੇ ਬੰਧਨ ਕੋਨਨਗਰ ਸੰਸਥਾ ਵਲੋਂ ਲੋਡ਼ਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
Ad Position 24