ਨਿਊ ਸਨਫ਼ਲਾਵਰ ਸਕੂਲ ਦਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਗਮ 14 ਨੂੰ
ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)- ਨਿਊ ਸਨਫਲਾਵਰ ਹਾਈ ਸਕੂਲ ਵਲੋਂ 14 ਨਵੰਬਰ ਦਿਨ ਸਨਿਚਰਵਾਰ ਨੂੰ ਸਾਲਾਨਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਰੋਹ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ’ਚ ਮੁੱਖ ਮਹਿਮਾਨ ਵਜੋਂ ਐਸ. ਪੀ.
ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)- ਨਿਊ ਸਨਫਲਾਵਰ ਹਾਈ ਸਕੂਲ ਵਲੋਂ 14 ਨਵੰਬਰ ਦਿਨ ਸਨਿਚਰਵਾਰ ਨੂੰ ਸਾਲਾਨਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਰੋਹ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ’ਚ ਮੁੱਖ ਮਹਿਮਾਨ ਵਜੋਂ ਐਸ.ਪੀ. ਮੇਜਰ ਸਿੰਘ ਢੱਡਾ ਸ਼ਾਮਿਲ ਹੋਣਗੇ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਜਿਨ੍ਹਾਂ ’ਚ ਨਾਚ, ਸੰਗੀਤ ਤੇ ਹੋਰ ਮਨਮੋਹਕ ਪੇਸ਼ਕਾਰੀਆਂ ਸ਼ਾਮਿਲ ਹੋਣਗੀਆਂ। ਇਸ ਦੇ ਨਾਲ ਹੀ ਪਡ਼੍ਹਾਈ, ਖੇਡਾਂ ਤੇ ਹੋਰ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸਕੂਲ ਪ੍ਰਿੰ. ਰੌਬਿਨ ਸਿੰਘ, ਸਕੂਲ ਦੀ ਚੇਅਰਪਰਸਨ ਜਸਵਿੰਦਰ ਕੌਰ, ਸਕੱਤਰ ਹਰਕਿਰਪਾਲ ਸਿੰਘ ਬਾਜਵਾ ਅਤੇ ਡਾ. ਰਾਧਿਕਾ (ਦ ਡੈਂਟਲ ਹੱਬ) ਵਲੋਂ ਸਮੂਹ ਮਾਪਿਆਂ ਨੂੰ ਇਸ ਸਮਾਰੋਹ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ।