ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧਡ਼ੀ ਕਰਨ ਸੰਬੰਧੀ ਕੇਸ ਦਰਜ
ਫਗਵਾਡ਼ਾ, 12 ਨਵੰਬਰ (ਚਾਨਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ’ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਚਰਨਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਹਰਬੰਸਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਧੋਖਾਧਡ਼ੀ ਕੀਤੀ ਤੇ ਜਦੋਂ ਉਸ ਵਲੋਂ ਕਾਗ਼ਜ਼ਾਤ ਵਾਪਸ ਮੰਗੇ ਤੇ ਉਸ ਵਲੋਂ ਗਾਲੀ ਗਲੋਚ ਕੀਤਾ ਤੇ ਧਮਕੀਆਂ ਦਿੱਤੀਆਂ।
ਅਜੀਤ ਡੈਸਕ
13-11-2026