12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਾਬਕਾ ਵਿਧਾਇਕ ਚੀਮਾ ਨੇ ਸਾਥੀਆਂ ਸਮੇਤ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਸੁਲਤਾਨਪੁਰ ਲੋਧੀ, 12 ਨਵੰਬਰ (ਨਰੇਸ਼ ਹੈਪੀ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਪਾਰਟੀ ਦੇ ਸੀਨੀਅਰ ਸਾਥੀਆਂ ਵੱਲੋਂ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਪਾਰਟੀ ਆਗੂਆਂ ਅਨੁਸਾਰ ‘ਮਿਸ਼ਨ 2027’ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਹੋਈ ਇਸ ਅਹਿਮ ਮੀਟਿੰਗ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਦੇ ਮੌਜੂਦਾ ਸਿਆਸੀ ਹਾਲਾਤ, ਵਿਕਾਸ ਕਾਰਜਾਂ ਤੇ ਸਥਾਨਕ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 13-11-2026
ਸੁਲਤਾਨਪੁਰ ਲੋਧੀ, 12 ਨਵੰਬਰ (ਨਰੇਸ਼ ਹੈਪੀ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਪਾਰਟੀ ਦੇ ਸੀਨੀਅਰ ਸਾਥੀਆਂ ਵੱਲੋਂ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਪਾਰਟੀ ਆਗੂਆਂ ਅਨੁਸਾਰ ‘ਮਿਸ਼ਨ 2027’ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਹੋਈ ਇਸ ਅਹਿਮ ਮੀਟਿੰਗ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਦੇ ਮੌਜੂਦਾ ਸਿਆਸੀ ਹਾਲਾਤ, ਵਿਕਾਸ ਕਾਰਜਾਂ ਤੇ ਸਥਾਨਕ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਨਵਤੇਜ ਸਿੰਘ ਚੀਮਾ ਨੇ ਹਲਕੇ ਵਿਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਸ੍ਰੀ ਸਚਿਨ ਪਾਇਲਟ ਨੂੰ ਜਾਣੂ ਕਰਵਾਇਆ। ਆਗੂਆਂ ਮੁਤਾਬਿਕ, ਸ੍ਰੀ ਸਚਿਨ ਪਾਇਲਟ ਨੇ ਸਮੂਹ ਵਰਕਰਾਂ ਅਤੇ ਆਗੂਆਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਲਾਮਬੰਦ ਹੋਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਣ ਲਈ ਪ੍ਰੇਰਿਤ ਕੀਤਾ। ਇਸ ਮੁਲਾਕਾਤ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਫਗਵਾਡ਼ਾ, ਸੁਲਤਾਨਪੁਰ ਲੋਧੀ ਹਲਕੇ ਦੇ ਬਲਾਕ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ ਤੇ ਗੁਰਿੰਦਰ ਪਾਲ ਸਿੰਘ ਗੋਗਾ, ਸਾਬਕਾ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਸੀਨੀਅਰ ਯੂਥ ਆਗੂ ਮੋਨੂੰ ਭੰਡਾਰੀ, ਹਰਨੇਕ ਸਿੰਘ ਵਿਰਦੀ, ਸੂਬਾਈ ਕਿਸਾਨ ਆਗੂ ਅਮਰ ਸਿੰਘ ਮੰਡ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਕਾਲਡ਼ਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪਨੂੰ, ਮਨਪ੍ਰੀਤ ਸਿੰਘ ਬੂਹ, ਪਰਮਿੰਦਰ ਸਿੰਘ ਭਿੰਦਾ, ਬਲਜਿੰਦਰ ਸਿੰਘ ਪੀ.ਏ., ਸੁੱਖ ਬੂਲੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕ੍ਰਿਸਚੀਅਨ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ-ਸਿੱਧੂ, ਵਾਲੀਆ ਅਗਲੀ ਖ਼ਬਰ ਜ਼ਿਲ੍ਹੇ ’ਚ ਡਰਾਫ਼ਟ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ
Ad Position 24