12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ‘ਆਪ’ ਨੇ 2027 ਦੀਆਂ ਚੋਣਾਂ ਲਈ ਐਲਾਨਿਆ ਉਮੀਦਵਾਰ

ਨਡਾਲਾ/ਭੁਲੱਥ, 12 ਨਵੰਬਰ (ਰਘਬਿੰਦਰ ਸਿੰਘ, ਮਨਜੀਤ ਸਿੰਘ ਰਤਨ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਅੱਜ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਸੂਚੀ ’ਚ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ’ਚ ਉਨ੍ਹਾਂ ਦਾ ਨਾਮ 11ਵੇਂ ਨੰਬਰ ’ਤੇ ਦਰਜ ਹੈ।

Ad Position 21
No active advertisement
ਅਜੀਤ ਡੈਸਕ 13-11-2026
ਨਡਾਲਾ/ਭੁਲੱਥ, 12 ਨਵੰਬਰ (ਰਘਬਿੰਦਰ ਸਿੰਘ, ਮਨਜੀਤ ਸਿੰਘ ਰਤਨ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਅੱਜ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਸੂਚੀ ’ਚ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ’ਚ ਉਨ੍ਹਾਂ ਦਾ ਨਾਮ 11ਵੇਂ ਨੰਬਰ ’ਤੇ ਦਰਜ ਹੈ। ਇਸ ਐਲਾਨ ਨਾਲ ਹਲਕਾ ਭੁਲੱਥ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇੱਥੇ ਦੱਸਣਯੋਗ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਹਲਕਾ ਭੁਲੱਥ ਤੋਂ ਹਰਸਿਮਰਨ ਦੇ ਪਿਤਾ ਰਣਜੀਤ ਸਿੰਘ ਰਾਣਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ। ਇਸ ਤੋਂ ਬਾਅਦ ਕੁਝ ਕਾਰਨਾਂ ਕਰਕੇ ਉਨ੍ਹਾਂ ਦੇ ਪੁੱਤਰ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ। ਹਲਕਾ ਇੰਚਾਰਜ ਵਜੋਂ ਉਨ੍ਹਾਂ ਵਲੋਂ ਲਗਾਤਾਰ ਹਲਕੇ ’ਚ ਵਿਚਰਦਿਆਂ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਹੋਰ ਮਸਲਿਆਂ ਨੂੰ ਹੱਲ ਕਰਵਾਉਣ ਲਈ ਯਤਨ ਕੀਤੇ ਜਾਂਦੇ ਰਹੇ ਹਨ । ਹੁਣ ਪਾਰਟੀ ਵਲੋਂ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ’ਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਜੀ . ਟੀ . ਰੋਡ ਢਿਲਵਾਂ ਨਜ਼ਦੀਕ ਸਡ਼ਕਾਂ ਦੇ ਬਰਮ ਹੋਏ ਨੀਵੇਂ ਅਗਲੀ ਖ਼ਬਰ ਐਸ.ਡੀ. ਕਾਲਜ ’ਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ’ਤੇ ਭਾਸ਼ਣ
Ad Position 24