12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਕਿਯੂ ਦੁਆਬਾ ਵਲੋਂ ਮੰਗਾਂ ਸੰਬੰਧੀ ਸਰਕਾਰ ਖ਼ਿਲਾਫ਼ ਸੰਘਰਸ਼ ਉਲੀਕਣ ਦਾ ਫ਼ੈਸਲਾ

ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)- ਗੰਨਾ ਕਾਸ਼ਤਕਾਰਾਂ ਦੀਆਂ ਬਕਾਇਆ ਅਦਾਇਗੀਆਂ ਤੇ ਗੰਨੇ ਦਾ ਭਾਅ ਵਧਾਉਣ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਦੁਆਬਾ) ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਉਲੀਕਣ ਦੀ ਤਿਆਰੀ ਕਰ ਲਈ ਹੈ। ਯੂਨੀਅਨ ਨੇ ਸਰਕਾਰ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਮੇਂ ਦੌਰਾਨ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੂਬਾ ਪੱਧਰੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 13-11-2026
ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)- ਗੰਨਾ ਕਾਸ਼ਤਕਾਰਾਂ ਦੀਆਂ ਬਕਾਇਆ ਅਦਾਇਗੀਆਂ ਤੇ ਗੰਨੇ ਦਾ ਭਾਅ ਵਧਾਉਣ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਦੁਆਬਾ) ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਉਲੀਕਣ ਦੀ ਤਿਆਰੀ ਕਰ ਲਈ ਹੈ। ਯੂਨੀਅਨ ਨੇ ਸਰਕਾਰ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਮੇਂ ਦੌਰਾਨ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੂਬਾ ਪੱਧਰੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਸੰਬੰਧੀ ਫ਼ੈਸਲਾ ਵੀਰਵਾਰ ਨੂੰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਹੋਈ ਸੂਬਾ ਪੱਧਰੀ ਮੀਟਿੰਗ ’ਚ ਲਿਆ ਗਿਆ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਫਗਵਾਡ਼ਾ ਦੀ ਗੋਲਡਨ ਸੰਧਡ਼ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਸਾਲ 2021-22 ਦੇ ਸੀਜ਼ਨ ਦੀ ਕਰੀਬ 27 ਕਰੋਡ਼ ਰੁਪਏ ਦੀ ਅਦਾਇਗੀ ਬਕਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਵੇਂ ਮਿੱਲ ਪ੍ਰਬੰਧਕਾਂ ਵਲੋਂ ਮਿੱਲ ਐਕੁਆਇਰ ਕਰਨ ਸਮੇਂ ਬਕਾਇਆ ਰਾਸ਼ੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਕਿਸਾਨਾਂ ਨੂੰ ਪੈਸੇ ਨਹੀਂ ਮਿਲੇ। ਇਸ ਤੋਂ ਇਲਾਵਾ ਸਾਲ 2025-26 ਦਾ ਕਰੀਬ 19 ਕਰੋਡ਼ ਰੁਪਏ ਦਾ ਬੋਨਸ ਵੀ ਸਰਕਾਰ ਵੱਲ ਬਕਾਇਆ ਹੈ। ਯੂਨੀਅਨ ਨੇ ਗੰਨੇ ਦਾ ਮੌਜੂਦਾ ਭਾਅ 416 ਰੁਪਏ ਤੋਂ ਵਧਾ ਕੇ 550 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਖੇਤੀ ਲਾਗਤਾਂ ਵਧਣ ਕਾਰਨ ਕਿਸਾਨਾਂ ਦਾ ਖਰਚਾ ਕਰੀਬ 600 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਿਆ ਹੈ। ਮੀਟਿੰਗ ’ਚ ਪਰਾਲੀ ਸਾਡ਼ਨ ਦੇ ਮਾਮਲਿਆਂ ’ਚ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਕੇਸਾਂ ਦਾ ਮੁੱਦਾ ਵੀ ਉਠਾਇਆ ਗਿਆ। ਆਗੂਆਂ ਨੇ ਸਰਕਾਰ ਤੋਂ ਕੇਸ ਦਰਜ ਕਰਨ ਦੀ ਕਾਰਵਾਈ ਬੰਦ ਕਰਨ ਦੀ ਮੰਗ ਕੀਤੀ ਤੇ ਕਿਸਾਨਾਂ ਨੂੰ ਅਧਿਕਾਰੀਆਂ ਨਾਲ ਟਕਰਾਅ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਯੂਨੀਅਨ ਨੇ ਐਲਾਨ ਕੀਤਾ ਕਿ 18 ਨਵੰਬਰ ਨੂੰ ਮੁਡ਼ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਮੌਕੇ 20 ਨਵੰਬਰ ਨੂੰ ਜਲੰਧਰ ਦੇ ਧਨੋਵਾਲੀ ਰੇਲਵੇ ਕਰਾਸਿੰਗ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਵਿਚ ਸ਼ਮੂਲੀਅਤ ਬਾਰੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਘੁੰਮਣ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਣ ’ਤੇ ਹੈਪੀ ਖੱਦਰ ਨੇ ਪ੍ਰਗਟਾਈ ਖੁਸ਼ੀ ਅਗਲੀ ਖ਼ਬਰ ਜੀ . ਟੀ . ਰੋਡ ਢਿਲਵਾਂ ਨਜ਼ਦੀਕ ਸਡ਼ਕਾਂ ਦੇ ਬਰਮ ਹੋਏ ਨੀਵੇਂ
Ad Position 24