13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜੁਆਇੰਟ ਐਕਸ਼ਨ ਕਮੇਟੀ ਵਲੋਂ ਦਿੱਤਾ ਜਾਣ ਵਾਲਾ ਰੋਸ ਮੁਜ਼ਾਹਰਾ ਅਗਲੀ ਮਿਤੀ ਤੱਕ ਮੁਲਤਵੀ-ਹਰਮੇਸ਼ ਘੇਡ਼ਾ

ਫਗਵਾਡ਼ਾ, 13 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਜੁਆਇੰਟ ਐਕਸ਼ਨ ਕਮੇਟੀ ਐਸ. ਸੀ.

Ad Position 21
No active advertisement
ਅਜੀਤ ਡੈਸਕ 14-11-2026
ਫਗਵਾਡ਼ਾ, 13 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਜੁਆਇੰਟ ਐਕਸ਼ਨ ਕਮੇਟੀ ਐਸ.ਸੀ.ਬੀ.ਸੀ., ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਪੰਜਾਬ ਵੱਲੋਂ 14 ਨਵੰਬਰ ਦਿਨ ਨੂੰ ਮੁੱਖ ਮੰਤਰੀ ਦੇ ਘਰ ਵੱਲ ਰੋਸ ਮੁਜ਼ਾਹਰਾ ਕਰਨ ਸਬੰਧੀ ਅੱਜ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਆਈ.ਪੀ.ਐਸ. ਜਲੰਧਰ ਨਾਲ ਸਮੂਹ 21 ਜਥੇਬੰਦੀਆਂ ਦੇ ਆਗੂਆਂ ਦੀ.ਜਸਵੀਰ ਸਿੰਘ ਪਾਲ ਚੇਅਰਮੈਨ ਦੀ ਹਾਜ਼ਰੀ ਵਿਚ ਮੀਟਿੰਗ ਕੀਤੀ ਗਈ। ਪ੍ਰਿੰਸੀਪਲ ਹਰਮੇਸ਼ ਲਾਲ ਘੇਡ਼ਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੈਬਨਿਟ ਸਬ ਕਮੇਟੀ ਸਮੇਤ ਮੁੱਖ ਮੰਤਰੀ ਦਫ਼ਤਰੀ ਅਮਲਾ ਅਤੇ ਹੋਰ ਸਾਰੇ ਵਿਭਾਗਾਂ ਦੇ ਸਕੱਤਰ ਸ਼ਾਮਲ ਹੋਣਗੇ ਬਾਰੇ ਅਗਲੇ ਹਫ਼ਤੇ ਮੀਟਿੰਗ ਦੇਣ ਦਾ ਵਿਸ਼ਵਾਸ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ 14 ਨਵੰਬਰ ਦਿਨ ਸ਼ਨੀਵਾਰ ਨੂੰ ਸਮੂਹ ਜੁਆਇੰਟ ਐਕਸ਼ਨ ਕਮੇਟੀ ਦੇ ਵੱਲੋਂ ਦਿੱਤਾ ਜਾਣ ਵਾਲਾ ਰੋਸ ਮੁਜ਼ਾਰਾ ਅਗਲੀ ਮਿਤੀ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਤੇ ਵੱਖ-ਵੱਖ ਮੁਲਾਜ਼ਮ, ਅਧਿਆਪਕ ਅਤੇ ਕਰਮਚਾਰੀਆਂ ਦੇ ਸੂਬਾਈ ਆਗੂ ਚੇਅਰਮੈਨ ਅਤੇ ਕੁਆਰਡੀਨੇਟਰ ਜਸਵੀਰ ਸਿੰਘ ਪਾਲ ਸੂਬਾ ਪ੍ਰਧਾਨ, ਕੁਲਵਿੰਦਰ ਸਿੰਘ ਬੋਦਲ, ਪ੍ਰਿੰਸੀਪਲ ਹਰਮੇਸ਼ ਲਾਲ ਘੇਡ਼ਾ, ਸਤਵੰਤ ਤੂਰਾ, ਬਲਦੇਵ ਸਿੰਘ ਧੁੱਗਾ, ਮਨਜੀਤ ਗਾਟ, ਅਮਰਜੀਤ ਖਟਕਡ਼, ਭੁਪਿੰਦਰ ਸਿੰਘ, ਰਾਮ ਲੁਭਾਇਆ ਕਲਸੀ, ਰਾਜ ਸਿੰਘ ਟੋਡਰਵਾਲ, ਹਰਵਿੰਦਰ ਸਿੰਘ, ਬਲਦੇਵ ਭਾਰਤੀ, ਹਾਰਜਸ ਸਿੰਘ, ਡਾ. ਸੁਖਵਿੰਦਰ ਸਿੰਘ ਭਦੌਡ਼ ਤੇ ਹੋਰ ਆਗੂ ਸ਼ਾਮਲ ਸਨ। ਪੈੱ੍ਰਸ ਨੂੰ ਜਾਣਕਾਰੀ ਜੁਆਇੰਟ ਐਕਸ਼ਨ ਕਮੇਟੀ ਦੇ ਸੂਬਾਈ ਆਗੂ ਪ੍ਰਿੰਸੀਪਲ ਹਰਮੇਸ਼ ਲਾਲ ਘੇਡ਼ਾ (ਸਟੇਟ ਅਵਾਰਡੀ) ਨੇ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਸਟੋਰ ਵਾਲੇ ਪਾਸੋਂ ਫਿਰੌਤੀ ਮੰਗਣ ਤੇ ਪੈਸੇ ਨਾ ਮਿਲਣ ’ਤੇ ਉਸ ਦੇ ਘਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਹੋਇਆ ਹੱਲ ਅਗਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਕਾਬੂ
Ad Position 24