13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਫਗਵਾਡ਼ਾ ਨਗਰ ਨਿਗਮ ਦੀ ਹਾਊਸ ਮੀਟਿੰਗ ’ਚ ਹੰਗਾਮਾ, ਕਾਂਗਰਸੀ ਕੌਂਸਲਰਾਂ ਨੇ ਧਰਨਾ ਲਾਇਆ

ਫਗਵਾਡ਼ਾ, 13 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾਡ਼ਾ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕਾਂਗਰਸੀ ਕੌਂਸਲਰਾਂ ਨੇ ਨਗਰ ਨਿਗਮ ’ਚ ਵੱਧ ਰਹੇ ਕਥਿਤ ਭ੍ਰਿਸ਼ਟਾਚਾਰ ਤੇ ਮੇਅਰ ਦੀ ਕਥਿਤ ਤਾਨਾਸ਼ਾਹੀ ਖ਼ਿਲਾਫ਼ ਹਾਊਸ ਦੇ ਅੰਦਰ ਹੀ ਧਰਨਾ ਲੱਗਾ ਦਿੱਤਾ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਹੋਈ ਤੇ ਮੀਟਿੰਗ ਦਾ ਮਾਹੌਲ ਕਾਫ਼ੀ ਗਰਮਾ ਗਿਆ।

Ad Position 21
No active advertisement
ਨਗਰ ਨਿਗਮ ਦੀ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੇਅਰ ਰਾਮਪਾਲ ਉੱਪਲ, ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ। ਤਸਵੀਰ: ਚਾਨਾ 14-11-2026
ਫਗਵਾਡ਼ਾ, 13 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾਡ਼ਾ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕਾਂਗਰਸੀ ਕੌਂਸਲਰਾਂ ਨੇ ਨਗਰ ਨਿਗਮ ’ਚ ਵੱਧ ਰਹੇ ਕਥਿਤ ਭ੍ਰਿਸ਼ਟਾਚਾਰ ਤੇ ਮੇਅਰ ਦੀ ਕਥਿਤ ਤਾਨਾਸ਼ਾਹੀ ਖ਼ਿਲਾਫ਼ ਹਾਊਸ ਦੇ ਅੰਦਰ ਹੀ ਧਰਨਾ ਲੱਗਾ ਦਿੱਤਾ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਹੋਈ ਤੇ ਮੀਟਿੰਗ ਦਾ ਮਾਹੌਲ ਕਾਫ਼ੀ ਗਰਮਾ ਗਿਆ। ਕਾਂਗਰਸੀ ਕੌਂਸਲਰ ਸੰਜੀਵ ਬੁੱਗਾ, ਤਰਨਜੀਤ ਸਿੰਘ ਵਾਲੀਆ ਤੇ ਜਤਿੰਦਰ ਵਰਮਾਨੀ ਨੇ ਮੀਟਿੰਗ ਦੀ ਕਾਰਵਾਈ ’ਤੇ ਸਖ਼ਤ ਇਤਰਾਜ਼ ਜਤਾਇਆ। ਸੰਜੀਵ ਬੁੱਗਾ ਦੀ ਅਗਵਾਈ ਹੇਠ ਧਰਨਾ ਦੇ ਰਹੇ ਕੌਂਸਲਰਾਂ ਨੇ ਦੋਸ਼ ਲਾਇਆ ਕਿ ਮੇਅਰ ਚੁਣੇ ਹੋਏ ਨੁਮਾਇੰਦਿਆਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਤੇ ਮੇਅਰ ਵਲੋਂ ਕੌਂਸਲਰਾਂ ਦੇ ਕੰਮ ਕਰਨ ਦੀ ਬਜਾਏ ਉੱਥੇ ਹਾਰੇ ਹੋਏ ਮੈਂਬਰਾਂ ਦੇ ਕੰਮ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹਾਊਸ ਨੂੰ ਭਰੋਸੇ ’ਚ ਲਏ ਬਿਨ੍ਹਾਂ ਹੀ ਏਜੰਡੇ ਪਾਸ ਕਰਵਾਉਣ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਮੇਅਰ ਵਲੋਂ ਸਾਰੇ ਏਜੰਡੇ ਸਰਬ ਸੰਮਤੀ ਨਾਲ ਪਾਸ ਹੋਣ ਦੇ ਦਾਅਵੇ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਕਈ ਮਾਮਲਿਆਂ ’ਤੇ ਸਹਿਮਤੀ ਨਹੀਂ ਬਣੀ ਤੇ ਉਨ੍ਹਾਂ ਦੇ ਇਤਰਾਜ਼ਾਂ ਨੂੰ ਨਜ਼ਰ ਅੰਦਾਜ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਮੇਅਰ ਰਾਮਪਾਲ ਉੱਪਲ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਦੀਵਾਲੀ ਤੱਕ ਸ਼ਹਿਰ ਨੂੰ ਪੂਰੀ ਤਰ੍ਹਾਂ ਜਗਮਗ ਕਰ ਦਿੱਤਾ ਜਾਵੇਗਾ, ਪਰ ਸ਼ਹਿਰ ’ਚ ਅੱਜ ਵੀ ਬਲੈਕ ਆਊਟ ਦੀ ਸਥਿਤੀ ਹੈ ਪਰ ਕੋਈ ਸੁਣਨ ਨੂੰ ਤਿਆਰ ਨਹੀਂ ਹੈ ਤੇ ਇਨ੍ਹਾਂ ਦੇ ਸਾਰੇ ਦਾਅਵੇ ਖੋਖਲੇ ਹੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਜਿਨ੍ਹਾਂ ਸਡ਼ਕਾਂ ਦੀ ਜ਼ਰੂਰਤ ਹੈ ਉਸ ਨੂੰ ਬਣਾਉਣ ਦੀ ਬਜਾਏ ਚੰਗੀਆਂ ਸਡ਼ਕਾਂ ਨੂੰ ਤੋਡ਼ ਕੇ ਬਣਾਇਆ ਜਾ ਰਿਹਾ ਹੈ। ਦੂਜੇ ਪਾਸੇ ਮੇਅਰ ਰਾਮਪਾਲ ਉੱਪਲ ਨੇ ਹੰਗਾਮੇ ਤੇ ਕਾਂਗਰਸੀ ਕੌਂਸਲਰਾਂ ਦੇ ਵਿਰੋਧ ਦੇ ਬਾਵਜੂਦ ਦਾਅਵਾ ਕੀਤਾ ਕਿ ਮੀਟਿੰਗ ’ਚ ਰੱਖੇ ਗਏ ਸਾਰੇ ਅੱਠ ਏਜੰਡੇ ਸਰਬਸੰਮਤੀ ਨਾਲ ਪਾਸ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਜਾਣ ਬੁੱਝ ਕੇ ਮੀਟਿੰਗ ਦੌਰਾਨ ਹੰਗਾਮਾ ਕਰਦੀਆਂ ਹਨ ਜੋ ਕਿ ਬਿਲਕੁਲ ਗ਼ਲਤ ਹੈ ਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਰਹੀ। ਇਸ ਮੌਕੇ ਸੰਜੀਵ ਬੁੱਗਾ ਨੇ ਨਗਰ ਨਿਗਮ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਉਂਦਿਆਂ ਨਿਗਮ ਦੇ ਕੰਮਕਾਜ ’ਚ ਜਵਾਬਦੇਹੀ ਤੈਅ ਕਰਨ ਦੀ ਮੰਗ ਵੀ ਕੀਤੀ। ਮੀਟਿੰਗ ਦੌਰਾਨ ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਵੀ ਮੌਜੂਦ ਸਨ। ਹਾਊਸ ’ਚ ਪ੍ਰਵਾਨਗੀ ਲਈ ਰੱਖੇ ਗਏ ਅੱਠ ਮਤੇ 23-09-2026 ਨੂੰ ਹੋਈ ਜਨਰਲ ਹਾਊਸ ਦੀ ਮੀਟਿੰਗ ਦੀ ਕਾਰਵਾਈ ਦੀ ਜਾਣਕਾਰੀ ਦੇਣ ਅਤੇ ਉਸ ਦੀ ਪੁਸ਼ਟੀ ਕਰਨ ਸਬੰਧੀ ਮਤਾ। 13-10-2026 ਨੂੰ ਹੋਈ ਐੱਫ.ਐਂਡ.ਸੀ.ਸੀ. ਦੀ ਮੀਟਿੰਗ ਦੀ ਕਾਰਵਾਈ ਦੀ ਜਾਣਕਾਰੀ ਅਤੇ ਪੁਸ਼ਟੀ ਸਬੰਧੀ ਮਤਾ। ਆਊਟ ਸੋਰਸ ਸਫ਼ਾਈ ਕਰਮਚਾਰੀਆਂ ਵਿਚੋਂ 134 ਵਿਚੋਂ 125 ਮੁਲਾਜ਼ਮਾਂ ਨੂੰ ਇਨ-ਸੋਰਸ ਕਰਨ ਸਬੰਧੀ ਮਤਾ। ਇਕ ਆਊਟ ਸੋਰਸ ਮੁਲਾਜ਼ਮ ਦਾ ਲੰਬਿਤ ਮਤਾ ਵਿਚਾਰਨ ਲਈ ਸਕਰੀਨਿੰਗ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਦੀ ਜਾਣਕਾਰੀ ਸਾਂਝੀ ਕਰਨ ਸਬੰਧੀ ਮਤਾ। ਸ੍ਰੀ ਗੁਰੂ ਹਰਗੋਬਿੰਦ ਨਗਰ ਦੀ ਇਕ ਸਡ਼ਕ ਨੂੰ ਵਪਾਰਕ (ਕਮਰਸ਼ੀਅਲ) ਐਲਾਨਣ ਸਬੰਧੀ ਮਤਾ। ਨਗਰ ਨਿਗਮ ਫਗਵਾਡ਼ਾ ਅਧੀਨ ਵ੍ਰਿੰਦਾ ਪਾਰਕ ਵਾਲੀ ਜਗ੍ਹਾ ’ਤੇ ਬਣੇ ਆਮ ਆਦਮੀ ਕਲੀਨਿਕ ਦੀ ਜਗ੍ਹਾ ਕਲੀਨਿਕ ਨੂੰ ਸੌਂਪਣ ਸਬੰਧੀ ਮਤਾ। ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ ਵਿਚ ਠੇਕੇ ’ਤੇ ਕੰਮ ਕਰ ਰਹੇ ਅੱਠ ਫਾਇਰ ਡਰਾਈਵਰਾਂ ਦੇ ਠੇਕੇ ਦੀ ਮਿਆਦ ਇਕ ਸਾਲ ਲਈ ਵਧਾਉਣ ਸਬੰਧੀ ਮਤਾ। ਗਊਸ਼ਾਲਾ ਬਾਜ਼ਾਰ ਅਤੇ ਹੋਰ ਬਾਜ਼ਾਰਾਂ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਸਟਾਰਮ ਸੀਵਰੇਜ ਪਾਉਣ ਸਬੰਧੀ ਮਤਾ, ਜਿਸ ’ਤੇ ਕਰੀਬ 6 ਕਰੋਡ਼ 72 ਲੱਖ ਰੁਪਏ ਖ਼ਰਚ ਆਉਣ ਦਾ ਅਨੁਮਾਨ ਹੈ।
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਦੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਦੀ ਹਡ਼ਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਮੈਡੀਕਲ ਸਟੋਰ ਵਾਲੇ ਪਾਸੋਂ ਫਿਰੌਤੀ ਮੰਗਣ ਤੇ ਪੈਸੇ ਨਾ ਮਿਲਣ ’ਤੇ ਉਸ ਦੇ ਘਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਹੋਇਆ ਹੱਲ
Ad Position 24