ਐਨ.ਐਚ.ਐਮ. ਦੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਦੀ ਹਡ਼ਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਕਪੂਰਥਲਾ, 13 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਹਡ਼ਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੋਂ ਬਿਲਕੁਲ ਹੀ ਪਾਸਾ ਵੱਟ ਲਿਆ ਹੈ।
ਕਪੂਰਥਲਾ, 13 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਹਡ਼ਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੋਂ ਬਿਲਕੁਲ ਹੀ ਪਾਸਾ ਵੱਟ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਤਨਖ਼ਾਹਾਂ ਵਿਚ ਵਾਧੇ, ਗਰੈਚੁਟੀ ਆਦਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਨਿਗੂਣੀਆਂ ਤਨਖ਼ਾਹਾਂ ਵਿਚ ਮਹਿੰਗਾਈ ਭਰੇ ਦੌਰ ਵਿਚ ਕੰਮ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ। ਯੂਨੀਅਨ ਦੇ ਆਗੂਆਂ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਬੇਨਤੀਜਾ ਮੀਟਿੰਗਾਂ ਤੋਂ ਹੁਣ ਉਹ ਅੱਕ ਚੁੱਕੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ 17 ਤਰੀਕ ਦੀ ਮੀਟਿੰਗ ’ਚ ਕੋਈ ਮਸਲਾ ਹੱਲ ਨਹੀਂ ਹੁੰਦਾ ਤਾਂ ਉਹ ਸਿਹਤ ਮੰਤਰੀ ਦੀ ਕੋਠੀ ਅੱਗੇ ਪੱਕਾ ਧਰਨਾ ਲਗਾਉਣਗੇ ਉਸ ਤੋਂ ਬਾਅਦ ਵੀ ਕੋਈ ਹੱਲ ਨਾ ਹੋਇਆ ਤਾਂ ਉਹ ਸਰਕਾਰ ਨੂੰ ਚੱਲਦਾ ਕਰਨ ਲਈ ਤਿੱਖਾ ਸੰਘਰਸ਼ ਕਰਨਗੇ। ਇਸ ਦੌਰਾਨ ਰੋਹ ਵਿਚ ਆਏ ਐਨ.ਐਚ.ਐਮ. ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਡਾ. ਜਤਿੰਦਰ ਸੰਧੂ, ਪੰਕਜ ਵਾਲੀਆ, ਮੁਨੀਸ਼, ਰਿੱਤੂ, ਪ੍ਰਿਯੰਕਾ ਸ਼ਰਮਾ, ਕਮਲਜੀਤ ਸਿੰਘ, ਵਿਸ਼ਾਲ, ਜੋਤੀ ਆਨੰਦ, ਗੁਰਵਿੰਦਰ, ਆਤਮਾ ਰਾਮ, ਪ੍ਰਿਯੰਕਾ, ਰਣਜੀਤ ਕੌਰ ਆਦਿ ਹਾਜ਼ਰ ਸਨ।