13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਵਲੋਂ ਕਰਵਾਈ ਜਾ ਰਹੀ ਈ.ਵੀ.ਐਮ. ਦੀ ਪਹਿਲੇ ਪੱਧਰ ਦੀ ਜਾਂਚ

ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਧਿਕਾਰੀ ਪੰਜਾਬ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਲੈਕਟ੍ਰੋਨਿਕਸ ਵੋਟਿੰਗ ਮਸ਼ੀਨਾਂ (ਈ. ਵੀ.

Ad Position 21
No active advertisement
ਅਜੀਤ ਡੈਸਕ 14-11-2026
ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਧਿਕਾਰੀ ਪੰਜਾਬ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਲੈਕਟ੍ਰੋਨਿਕਸ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਪਹਿਲੇ ਪੱਧਰ ਦੀ ਜਾਂਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਜ਼ਿਲ੍ਹਾ ਈ.ਵੀ.ਐਮ. ਵੇਅਰ ਹਾਊਸ ਵਿਚ ਸ਼ੁਰੂ ਹੋ ਗਈ ਹੈ ਤੇ ਈ.ਵੀ.ਐਮ. ਦੀ ਜਾਂਚ ਬੰਗਲੌਰ ਤੋਂ ਭਾਰਤ ਇਲੈਕਟ੍ਰੋਨਿਕਸ ਲਿਮਟਿਡ ਬੀ.ਈ.ਐਲ. ਦੇ ਇੰਜੀਨੀਅਰਾਂ ਵਲੋਂ ਕੀਤੀ ਜਾ ਰਹੀ ਹੈ। ਇਸੇ ਦੌਰਾਨ ਹੀ ਅੱਜ ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਅਬਜ਼ਰਵਰਾਂ ਅੰਡਰ ਸੈਕਟਰੀ ਰਕੇਸ਼ ਕੁਮਾਰ ਤੇ ਸੈਂਕਸ਼ਨ ਅਫ਼ਸਰ ਉਦਿਤਾ ਕੰਡਪਾਲ ਨੇ ਈ.ਵੀ.ਐਮ. ਵੇਅਰ ਹਾਊਸ ਵਿਚ ਪਹੁੰਚ ਕੇ ਜਾਂਚ ਪ੍ਰਕਿਰਿਆ ਦਾ ਨਿਰੀਖਣ ਕੀਤਾ। ਇਸ ਟੀਮ ਨੇ ਈ.ਵੀ.ਐਮ. ਦੀ ਪਹਿਲੇ ਪਡ਼ਾਅ ਦੀ ਜਾਂਚ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਈ.ਵੀ.ਐਮ. ਦੀ ਜਾਂਚ ਦਾ ਕੰਮ ਤਸੱਲੀਬਖ਼ਸ਼ ਢੰਗ ਨਾਲ ਕੀਤਾ ਜਾ ਸਕੇ। ਇਸੇ ਦੌਰਾਨ ਹੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਈ.ਵੀ.ਐਮ. ਵੇਅਰ ਹਾਊਸ ਵਿਚ ਈ.ਵੀ.ਐਮ. ਦੀ ਚੱਲ ਰਹੀ ਪਹਿਲੇ ਪਡ਼ਾਅ ਦੀ ਜਾਂਚ ਦੌਰਾਨ ਆਪਣੇ ਅਧਿਕਾਰਤ ਨੁਮਾਇੰਦਿਆਂ ਦੀ ਮੌਕੇ ’ਤੇ ਹਾਜ਼ਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਜਾਂਚ ਰੋਜ਼ਾਨਾ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਪਹਿਲਾਂ ਕਮਿਸ਼ਨਰ ਵਲੋਂ ਨਿਯੁਕਤ ਅਬਜ਼ਰਵਰ ਰਕੇਸ਼ ਕੁਮਾਰ ਦੇ ਈ.ਵੀ.ਐਮ. ਵੇਅਰ ਹਾਊਸ ਵਿਚ ਪੁੱਜਣ ’ਤੇ ਸ਼ਿਖਾ ਭਗਤ ਐਡੀਸ਼ਨਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਮਿਸ਼ਨ ਵਲੋਂ ਨਿਯੁਕਤ ਅਬਜ਼ਰਵਰ ਰਕੇਸ਼ ਕੁਮਾਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ’ਚ ਦਿਨ-ਦਿਹਾਡ਼ੇ ਲੁੱਟ ਦੀ ਵਾਰਦਾਤ, ਤਿੰਨ ਮੋਟਰਸਾਈਕਲ ਸਵਾਰ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼... ਅਗਲੀ ਖ਼ਬਰ ਐਨ.ਐਚ.ਐਮ. ਦੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਦੀ ਹਡ਼ਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
Ad Position 24