13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਧਿਕਾਰੀ ਤੇ ਕਰਮਚਾਰੀ ਜ਼ਿੰਮੇਵਾਰੀ ਤੇ ਲਗਨ ਨਾਲ ਲੋਕਾਂ ਦੇ ਕੰਮ ਕਰਨ-ਜਸਜੀਤ ਸਿੰਘ

ਜਸਜੀਤ ਸਿੰਘ ਨੇ ਐਸ. ਡੀ.

Ad Position 21
No active advertisement
ਅਜੀਤ ਡੈਸਕ 14-11-2026
ਜਸਜੀਤ ਸਿੰਘ ਨੇ ਐਸ.ਡੀ.ਐਮ. ਕਪੂਰਥਲਾ ਵਜੋਂ ਅਹੁਦਾ ਸੰਭਾਲਿਆ
ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਜਸਜੀਤ ਸਿੰਘ ਪੀ.ਸੀ.ਐਸ. ਨੇ ਅੱਜ ਐਸ.ਡੀ.ਐਮ. ਕਪੂਰਥਲਾ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਅਹੁਦਾ ਸੰਭਾਲਣ ਤੋਂ ਬਾਅਦ ਜਸਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਹੇਠਲੇ ਪੱਧਰ ’ਤੇ ਲਾਗੂ ਕਰਨਾ, ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਸਬ ਡਵੀਜ਼ਨ ਪੱਧਰ ’ਤੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਬਿਹਤਰ ਤਾਲਮੇਲ ਬਣਾਉਣ ਤੇ ਲੋਕ ਭਲਾਈ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਦਫ਼ਤਰ ਵਿਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ਸਤਿਕਾਰ ਨਾਲ ਬਿਨ੍ਹਾਂ ਕਿਸੇ ਦੇਰੀ ਦੇ ਕੀਤਾ ਜਾਵੇਗਾ। ਨਵਨਿਯੁਕਤ ਐਸ.ਡੀ.ਐਮ. ਨੇ ਕਿਹਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਿੰਮੇਵਾਰੀ ਤੇ ਪੂਰੀ ਲਗਨ ਨਾਲ ਲੋਕਾਂ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਤੇ ਉਨ੍ਹਾਂ ਇਲਾਕੇ ਦੇ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ। ਇੱਥੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਜਸਜੀਤ ਸਿੰਘ ਐਸ.ਡੀ.ਐਮ. ਸੁਲਤਾਨਪੁਰ ਲੋਧੀ ਵਿਚ ਕਾਰਜਸ਼ੀਲ ਰਹਿ ਚੁੱਕੇ ਹਨ ਤੇ ਉਨ੍ਹਾਂ ਨੇ ਸਬ ਡਵੀਜ਼ਨ ਦੇ 215 ਪਿੰਡਾਂ ਵਿਚ ਲੋਕਾਂ ਨੂੰ ਪਰਾਲੀ ਸਾਡ਼ਨ ਤੋਂ ਰੋਕਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ, ਜਿਸ ਦੇ ਸਿੱਟੇ ਵਜੋਂ ਹੈਪੀ ਸੀਡਰ ਪ੍ਰਦਰਸ਼ਨੀਆਂ ਤੋਂ ਇਲਾਵਾ ਪਰਾਲੀ ਨਾ ਸਾਡ਼ਨ ਵਾਲੇ ਪਿੰਡਾਂ ਦੇ ਬੱਚਿਆਂ ਲਈ ਮੁਫ਼ਤ ਕੈਰੀਅਰ ਕਾਉਂਸਲ ਦੀ ਸ਼ੁਰੂਆਤ ਕੀਤੀ ਗਈ। ਇਸੇ ਤਰ੍ਹਾਂ ਉਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਪਿੰਡਾਂ ਵਿਚ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਦੇ ਮੁਡ਼ ਵਸੇਬੇ ਵਿਚ ਵੀ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਵਿੰਗ ਵਲੋਂ ਗੁਰਪੁਰਬ ਦੀ ਆਮਦ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਮਠਿਆਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀ... ਅਗਲੀ ਖ਼ਬਰ ਭੁਲੱਥ ’ਚ ਦਿਨ-ਦਿਹਾਡ਼ੇ ਲੁੱਟ ਦੀ ਵਾਰਦਾਤ, ਤਿੰਨ ਮੋਟਰਸਾਈਕਲ ਸਵਾਰ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼...
Ad Position 24