13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਫੂਡ ਸੇਫਟੀ ਵਿੰਗ ਵਲੋਂ ਗੁਰਪੁਰਬ ਦੀ ਆਮਦ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਮਠਿਆਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਜਾਂਚ

ਸੁਲਤਾਨਪੁਰ ਲੋਧੀ, 13 ਨਵੰਬਰ (ਥਿੰਦ)-ਬੀਤੇ ਦਿਨੀਂ ਦੀਵਾਲੀ ਮੌਕੇ ਪਵਿੱਤਰ ਨਗਰੀ ਅਤੇ ਇਸਦੇ ਆਸ ਪਾਸ ਪਿੰਡਾਂ ਵਿੱਚ ਨਕਲ਼ੀ ਮਠਿਆਈਆਂ ਦੀ ਭਰਮਾਰ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਠਿਆਈਆਂ, ਫਾਸਟ ਫੂਡ ਤੇ ਹੋਰ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਫਾਸਟ ਫ਼ੂਡ ਦੀਆਂ ਰੇਹਡ਼ੀਆਂ ਅਤੇ ਹੋਰ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਫ਼ੂਡ ਬਿਜ਼ਨਸ ਓਪਰੇਟਰਾਂ ਨੂੰ ਨਿਜੀ ਸਾਫ ਸਫਾਈ ਦੇ ਨਾਲ ਅਦਾਰੇ ਅਤੇ ਇਸਦੇ ਆਲੇ ਦੁਆਲੇ ਸਫਾਈ ਰੱਖਣ ਦੀ ਹਦਾਇਤ ਜਾਰੀ ਕੀਤੀ ਗਈ ਅਤੇ ਫ਼ੂਡ ਬਿਜ਼ਨੇਸ ਓਪਰੇਟਰਾਂ ਨੂੰ ਸਿਰ ਤੇ ਟੋਪੀ, ਦਸਤਾਨੇ ਅਤੇ ਐਪਰਨ ਪਾਉਣ ਅਤੇ ਨਾਲ ਹੀ ਢੱਕਣ ਵਾਲੇ ਡਸਟ ਬਿਨ ਇਸਤੇਮਾਲ ਕਰਨ ਲਈ ਕਿਹਾ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਸੁਲਤਾਨਪੁਰ ਲੋਧੀ, 13 ਨਵੰਬਰ (ਥਿੰਦ)-ਬੀਤੇ ਦਿਨੀਂ ਦੀਵਾਲੀ ਮੌਕੇ ਪਵਿੱਤਰ ਨਗਰੀ ਅਤੇ ਇਸਦੇ ਆਸ ਪਾਸ ਪਿੰਡਾਂ ਵਿੱਚ ਨਕਲ਼ੀ ਮਠਿਆਈਆਂ ਦੀ ਭਰਮਾਰ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਠਿਆਈਆਂ, ਫਾਸਟ ਫੂਡ ਤੇ ਹੋਰ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਫਾਸਟ ਫ਼ੂਡ ਦੀਆਂ ਰੇਹਡ਼ੀਆਂ ਅਤੇ ਹੋਰ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਫ਼ੂਡ ਬਿਜ਼ਨਸ ਓਪਰੇਟਰਾਂ ਨੂੰ ਨਿਜੀ ਸਾਫ ਸਫਾਈ ਦੇ ਨਾਲ ਅਦਾਰੇ ਅਤੇ ਇਸਦੇ ਆਲੇ ਦੁਆਲੇ ਸਫਾਈ ਰੱਖਣ ਦੀ ਹਦਾਇਤ ਜਾਰੀ ਕੀਤੀ ਗਈ ਅਤੇ ਫ਼ੂਡ ਬਿਜ਼ਨੇਸ ਓਪਰੇਟਰਾਂ ਨੂੰ ਸਿਰ ਤੇ ਟੋਪੀ, ਦਸਤਾਨੇ ਅਤੇ ਐਪਰਨ ਪਾਉਣ ਅਤੇ ਨਾਲ ਹੀ ਢੱਕਣ ਵਾਲੇ ਡਸਟ ਬਿਨ ਇਸਤੇਮਾਲ ਕਰਨ ਲਈ ਕਿਹਾ ਗਿਆ। ਫ਼ੂਡ ਵਿੰਗ ਨੇ ਸਮੂਹ ਫੂਡ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਉੱਚ ਗੁਣਵੱਤਾ ਵਾਲਾ ਮਾਲ ਹੀ ਵਰਤਣ, ਖਾਧ ਪਦਾਰਥ ਸਾਫ਼-ਸੁਥਰੇ ਅਤੇ ਸਵੱਛ ਵਾਤਾਵਰਣ ਵਿੱਚ ਤਿਆਰ ਕਰਨ ਅਤੇ ਤਿਆਰ ਖਾਧ ਸਮੱਗਰੀ ਨੂੰ ਹਰ ਸਮੇਂ ਢੱਕ ਕੇ ਰੱਖਣ, ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਏ ਜਾ ਸਕਣ।ਟੀਮ ਵੱਲੋਂ ਮੌਕੇ ’ਤੇ ਸਮੂਹ ਕਾਰੋਬਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਕਿ ਦੁਕਾਨਾਂ ਅਤੇ ਰਸੋਈ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਦੇ ਨਾਲ ਹੀ ਸਾਰਾ ਸਾਮਾਨ ਅਤੇ ਕੱਚਾ ਮਾਲ ਕੇਵਲ ਪੱਕੇ ਬਿੱਲ ’ਤੇ ਹੀ ਖਰੀਦਿਆ ਜਾਵੇ ਤਾਂ ਜੋ ਸਮੱਗਰੀ ਦੇ ਸਹੀ ਸਰੋਤ ਦੀ ਪਛਾਣ ਹੋ ਸਕੇ।ਦੁਕਾਨਦਾਰਾਂ ਨੂੰ ਸਪੱਸ਼ਟ ਕੀਤਾ ਗਿਆ ਕਿ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਕਲੀ ਜਾਂ ਗੈਰ-ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਹੈ। ਖਾਣਾ ਤਿਆਰ ਕਰਨ ਲਈ ਕੇਵਲ ਸਾਫ਼-ਸੁਥਰੇ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ। ਕਿਸੇ ਵੀ ਦੁਕਾਨ ਵਿੱਚ ਵੇਚੇ ਜਾ ਰਹੇ ਖਾਧ ਪਦਾਰਥ ਦੀ ਗੁਣਵੱਤਾ ਦੀ ਜ਼ਿੰਮੇਵਾਰੀ ਸਬੰਧਤ ਫੂਡ ਬਿਜ਼ਨਸ ਆਪਰੇਟਰ ਦੀ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਵਿਦਿਆਰਥੀਆਂ ਨੂੰ ਮੌਸਮੀ ਤਬਦੀਲੀਆਂ ਤੋਂ ਜਾਣੂ ਕਰਵਾਇਆ ਅਗਲੀ ਖ਼ਬਰ ਅਧਿਕਾਰੀ ਤੇ ਕਰਮਚਾਰੀ ਜ਼ਿੰਮੇਵਾਰੀ ਤੇ ਲਗਨ ਨਾਲ ਲੋਕਾਂ ਦੇ ਕੰਮ ਕਰਨ-ਜਸਜੀਤ ਸਿੰਘ
Ad Position 24