ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਵਿਦਿਆਰਥੀਆਂ ਨੂੰ ਮੌਸਮੀ ਤਬਦੀਲੀਆਂ ਤੋਂ ਜਾਣੂ ਕਰਵਾਇਆ
ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ)-ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਸਾਲ ਦੇ ਚਾਰ ਪ੍ਰਮੁੱਖ ਮੌਸਮਾਂ ਬਾਰੇ ਦਿਲਚਸਪ ਅਤੇ ਗਿਆਨਵਰਧਕ ਗਤੀਵਿਧੀਆਂ ਰਾਹੀਂ ਜਾਣਕਾਰੀ ਦਿੱਤੀ ਗਈ।
ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ)-ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਸਾਲ ਦੇ ਚਾਰ ਪ੍ਰਮੁੱਖ ਮੌਸਮਾਂ ਬਾਰੇ ਦਿਲਚਸਪ ਅਤੇ ਗਿਆਨਵਰਧਕ ਗਤੀਵਿਧੀਆਂ ਰਾਹੀਂ ਜਾਣਕਾਰੀ ਦਿੱਤੀ ਗਈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਕੁਦਰਤ ਵਿਚ ਹੋਣ ਵਾਲੀਆਂ ਮੌਸਮੀ ਤਬਦੀਲੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਦੌਰਾਨ ਬੱਚਿਆਂ ਨੂੰ ਬਰਸਾਤ ਦਾ ਮੌਸਮ, ਸਰਦੀ ਦਾ ਮੌਸਮ, ਪਤਝਡ਼ ਅਤੇ ਬਸੰਤ ਰੁੱਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਰੰਗੀਨ ਚਿੱਤਰਾਂ, ਮਾਡਲਾਂ ਅਤੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਰਾਹੀਂ ਹਰ ਮੌਸਮ ਦੀਆਂ ਵਿਸ਼ੇਸ਼ਤਾਵਾਂ, ਕੁਦਰਤੀ ਨਜ਼ਾਰਿਆਂ, ਪਹਿਰਾਵੇ ਤੇ ਵਾਤਾਵਰਣ ਵਿਚ ਆਉਣ ਵਾਲੀਆਂ ਤਬਦੀਲੀਆਂ ਬਾਰੇ ਬਹੁਤ ਹੀ ਸਰਲ ਅਤੇ ਰੋਚਕ ਢੰਗ ਨਾਲ ਸਮਝਾਇਆ ਗਿਆ। ਬੱਚਿਆਂ ਨੇ ਵੀ ਪੂਰੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਖੇਡ-ਖੇਡ ਵਿਚ ਨਵੀਆਂ ਗੱਲਾਂ ਸਿੱਖੀਆਂ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।