ਸ੍ਰੀ ਰਾਮ ਦਰਬਾਰ ਹਨੂੰਮਾਨ ਮੰਦਰ ਵਿਖੇ ਸ਼ਰਧਾ ਭਾਵਨਾ ਨਾਲ ਕੀਤੀ ਗਈ ਸ੍ਰੀ ਗੋਵਰਧਨ ਪੂਜਾ
ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)-ਸ਼੍ਰੀ ਰਾਮ ਦਰਬਾਰ ਹਨੂਮਾਨ ਮੰਦਿਰ ਭੁਲੱਥ ਵਿਖੇ ਬ੍ਰਹਮਲੀਨ ਸ਼੍ਰੀ ਸ਼੍ਰੀ 1008 ਸੰਤ ਗੋਪਾਲ ਦਾਸ ਜੀ ਦੇ ਆਸ਼ੀਰਵਾਦ ਸਦਕਾ ਨਗਰ ਦੀ ਸੰਗਤ ਵੱਲੋਂ ਗੋਵਰਧਨ ਪੂਜਾ ਦਾ ਦਿਹਾਡ਼ਾ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਵਿਧੀਵਤ ਢੰਗ ਨਾਲ ਗੋਵਰਧਨ ਪੂਜਾ ਕੀਤੀ ਗਈ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਸਿਮਰਨ ਕੀਤਾ ਗਿਆ।
ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)-ਸ਼੍ਰੀ ਰਾਮ ਦਰਬਾਰ ਹਨੂਮਾਨ ਮੰਦਿਰ ਭੁਲੱਥ ਵਿਖੇ ਬ੍ਰਹਮਲੀਨ ਸ਼੍ਰੀ ਸ਼੍ਰੀ 1008 ਸੰਤ ਗੋਪਾਲ ਦਾਸ ਜੀ ਦੇ ਆਸ਼ੀਰਵਾਦ ਸਦਕਾ ਨਗਰ ਦੀ ਸੰਗਤ ਵੱਲੋਂ ਗੋਵਰਧਨ ਪੂਜਾ ਦਾ ਦਿਹਾਡ਼ਾ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਵਿਧੀਵਤ ਢੰਗ ਨਾਲ ਗੋਵਰਧਨ ਪੂਜਾ ਕੀਤੀ ਗਈ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਸਿਮਰਨ ਕੀਤਾ ਗਿਆ। ਇਸ ਮੌਕੇ ਅਸਥਾਨ ਦੇ ਮੁਖੀ ਸੰਤ ਲਕਸ਼ਮਣ ਦਾਸ ਜੀ ਵੱਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਨੇ ਗੋਵਰਧਨ ਪੂਜਾ ਦੀ ਧਾਰਮਿਕ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਸੰਤ ਲਕਸ਼ਮਣ ਦਾਸ ਜੀ ਨੇ ਦੱਸਿਆ ਕਿ ਗੋਵਰਧਨ ਪੂਜਾ ਦਾ ਤਿਉਹਾਰ ਭਗਵਾਨ ਸ਼੍ਰੀ ਕ੍ਰਿਸ਼ਨ ਵੱਲੋਂ ਇੰਦਰ ਦੇਵਤਾ ਦੇ ਹੰਕਾਰ ਨੂੰ ਤੋਡ਼ਨ ਅਤੇ ਗੋਕੁਲ ਵਾਸੀਆਂ ਦੀ ਰੱਖਿਆ ਕਰਨ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਧਾਰਮਿਕ ਮਾਨਤਾ ਅਨੁਸਾਰ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਗੋਕੁਲ ਵਾਸੀਆਂ ਨੂੰ ਭਾਰੀ ਮੀਂਹ ਤੋਂ ਬਚਾਉਣ ਲਈ ਗੋਵਰਧਨ ਪਰਵਤ ਨੂੰ ਆਪਣੀ ਉਂਗਲ ’ਤੇ ਚੁੱਕ ਲਿਆ ਸੀ। ਸਮਾਗਮ ਦੌਰਾਨ ਸੰਗਤਾਂ ਵੱਲੋਂ ਸ਼ਰਧਾ ਨਾਲ ਮੱਥਾ ਟੇਕਿਆ ਗਿਆ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸੰਗਤਾਂ ਵਿਚ ਪ੍ਰਸਾਦ ਵੀ ਵਰਤਾਇਆ ਗਿਆ।