14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਕਾਲੀ ਦਲ ਵਾਰਿਸ ਪੰਜਾਬ ਦੇ ਲੋਕਾਂ ਦੇ ਹੱਕਾਂ, ਅਧਿਕਾਰਾਂ ਤੇ ਖ਼ੁਸ਼ਹਾਲੀ ਦੀ ਬਹਾਲੀ ਲਈ ਨਿਰੰਤਰ ਯਤਨਸ਼ੀਲ-ਜਗਜੀਤ ਸਿੰਘ ਧਾਲੀਵਾਲ

ਕਪੂਰਥਲਾ, 13 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਦਲ ਵਾਰਿਸ ਪੰਜਾਬ ਦੇ ਰਾਜ ਦੇ ਹੱਕਾਂ ਦੇ ਲੋਕਾਂ, ਅਧਿਕਾਰਾਂ ਤੇ ਉਨ੍ਹਾਂ ਦੇ ਸਤਿਕਾਰ ਤੇ ਖ਼ੁਸ਼ਹਾਲੀ ਦੀ ਬਹਾਲੀ ਆਦਿ ਮੁੱਦਿਆਂ ਨੂੰ ਲੈ ਕੇ ਨਿਰੰਤਰ ਯਤਨਸ਼ੀਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਗਜੀਤ ਸਿੰਘ ਧਾਲੀਵਾਲ ਹਲਕਾ ਇੰਚਾਰਜ ਕਪੂਰਥਲਾ ਅਕਾਲੀ ਦਲ ਵਾਰਿਸ ਪੰਜਾਬ ਨੇ ਪਾਰਟੀ ਦੇ ਦਫ਼ਤਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇ.

Ad Position 21
No active advertisement
ਅਜੀਤ ਡੈਸਕ 14-11-2026
ਕਪੂਰਥਲਾ, 13 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਦਲ ਵਾਰਿਸ ਪੰਜਾਬ ਦੇ ਰਾਜ ਦੇ ਹੱਕਾਂ ਦੇ ਲੋਕਾਂ, ਅਧਿਕਾਰਾਂ ਤੇ ਉਨ੍ਹਾਂ ਦੇ ਸਤਿਕਾਰ ਤੇ ਖ਼ੁਸ਼ਹਾਲੀ ਦੀ ਬਹਾਲੀ ਆਦਿ ਮੁੱਦਿਆਂ ਨੂੰ ਲੈ ਕੇ ਨਿਰੰਤਰ ਯਤਨਸ਼ੀਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਗਜੀਤ ਸਿੰਘ ਧਾਲੀਵਾਲ ਹਲਕਾ ਇੰਚਾਰਜ ਕਪੂਰਥਲਾ ਅਕਾਲੀ ਦਲ ਵਾਰਿਸ ਪੰਜਾਬ ਨੇ ਪਾਰਟੀ ਦੇ ਦਫ਼ਤਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇ. ਰਸ਼ਪਾਲ ਸਿੰਘ ਦੇ ਸਵਾਗਤ ਵਿਚ ਕੀਤੀ ਗਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ, ਰਾਜ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਵਿਚ ਧਾਰਨ ਕਰ ਰਹੀ ਹੈ ਤੇ ਆਏ ਦਿਨ ਨੌਜਵਾਨ ਨਸ਼ਿਆਂ ਦੀ ਭੇਟ ਚਡ਼੍ਹ ਰਹੇ ਹਨ ਜੋ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖਡ਼੍ਹੇ ਕਰ ਰਹੇ ਹਨ। ਜਗਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਪੀਡ਼ੀ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ, ਜਦਕਿ ਸਰਕਾਰ ਇਹ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਨੌਜਵਾਨਾਂ ਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਪੰਜਾਬ ਦੇ ਹੋਰ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਰੰਤਰ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿਚ ਨੌਜਵਾਨਾਂ ਤੇ ਹੋਰ ਵਰਗਾਂ ਦੇ ਲੋਕਾਂ ਵਿਚ ਵੱਡਾ ਉਤਸ਼ਾਹ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਉਹ ਅਕਾਲੀ ਦਲ ਵਾਰਿਸ ਪੰਜਾਬ ਨੂੰ ਜਿਤਾ ਕੇ ਪਾਰਟੀ ਦੀ ਸਰਕਾਰ ਬਣਾਉਣਗੇ। ਮੀਟਿੰਗ ਉਪਰੰਤ ਉਨ੍ਹਾਂ ਨਵਨਿਯੁਕਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਾਲ ਜਥੇਬੰਦੀ ਦੀਆਂ ਗਤੀਵਿਧੀਆਂ, ਜ਼ਿੰਮੇਵਾਰੀਆਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਦੇ ਵਫ਼ਦ ਵਲੋਂ ਨਗਰ ਕੀਰਤਨ ਮੌਕੇ ਛੁੱਟੀ ਦੀ ਮੰਗ ਨੂੰ ਲੈ ਕੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮੰਡੀਆਂ ’ਚ ਖ਼ਰੀਦ ਬੰਦ ਹੋਣ ਨਾਲ ਰੁਲ ਰਹੇ ਕਿਸਾਨਾਂ ਦੀ ਸਾਰ ਲਵੇ ਸਰਕਾਰ-ਗੁਰਪ੍ਰਤਾਪ ਸਿੰਘ ਵਡਾਲਾ
Ad Position 24