14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਧਿਆਪਕਾਂ ਦੇ ਵਫ਼ਦ ਵਲੋਂ ਨਗਰ ਕੀਰਤਨ ਮੌਕੇ ਛੁੱਟੀ ਦੀ ਮੰਗ ਨੂੰ ਲੈ ਕੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ

ਸੁਲਤਾਨਪੁਰ ਲੋਧੀ, 13 ਨਵੰਬਰ (ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਮੌਕੇ 23 ਨਵੰਬਰ ਨੂੰ ਪਵਿੱਤਰ ਨਗਰ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਮੌਕੇ ਸਬ ਡਵੀਜ਼ਨ ਸੁਲਤਾਨਪੁਰ ਅੰਦਰ ਛੁੱਟੀ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਆਗੂਆਂ ਦਾ ਵਫ਼ਦ ਰਾਜ਼ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਿਆ। ਇਸ ਮੌਕੇ ਵਫ਼ਦ ਦੇ ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 23 ਨਵੰਬਰ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ, ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਸਾਰੇ ਦਫ਼ਤਰਾਂ ਤੇ ਸਕੂਲਾਂ ਵਿੱਚ ਡਿਪਟੀ ਕਮਿਸ਼ਨਰ, ਕਪੂਰਥਲਾ ਵੱਲੋਂ ਪੂਰੇ ਦਿਨ ਦੀ ਛੁੱਟੀ ਕੀਤੀ ਜਾਵੇ।

Ad Position 21
No active advertisement
ਅਜੀਤ ਡੈਸਕ 14-11-2026
ਸੁਲਤਾਨਪੁਰ ਲੋਧੀ, 13 ਨਵੰਬਰ (ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਮੌਕੇ 23 ਨਵੰਬਰ ਨੂੰ ਪਵਿੱਤਰ ਨਗਰ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਮੌਕੇ ਸਬ ਡਵੀਜ਼ਨ ਸੁਲਤਾਨਪੁਰ ਅੰਦਰ ਛੁੱਟੀ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਆਗੂਆਂ ਦਾ ਵਫ਼ਦ ਰਾਜ਼ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਿਆ।ਇਸ ਮੌਕੇ ਵਫ਼ਦ ਦੇ ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 23 ਨਵੰਬਰ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ, ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਸਾਰੇ ਦਫ਼ਤਰਾਂ ਤੇ ਸਕੂਲਾਂ ਵਿੱਚ ਡਿਪਟੀ ਕਮਿਸ਼ਨਰ, ਕਪੂਰਥਲਾ ਵੱਲੋਂ ਪੂਰੇ ਦਿਨ ਦੀ ਛੁੱਟੀ ਕੀਤੀ ਜਾਵੇ।ਵਫ਼ਦ ਨੇ ਕਿਹਾ ਕਿ ਇਸ ਪਵਿੱਤਰ ਦਿਹਾਡ਼ੇ ਨੂੰ ਪੂਰਾ ਸ਼ਹਿਰ ਅਤੇ ਇਲਾਕੇ ਦੇ ਲੋਕ ਬਡ਼ੀ ਧੂਮ-ਧਾਮ ਨਾਲ ਮਨਾਉਂਦੇ ਹਨ ਅਤੇ ਨਗਰ ਕੀਰਤਨ ਦਾ ਹਿੱਸਾ ਬਣਦੇ ਹਨ। ਸਕੂਲਾਂ ਵਿੱਚ ਵੀ ਉਸ ਦਿਨ ਬੱਚਿਆਂ ਦੀ ਗਿਣਤੀ ਨਾ-ਮਾਤਰ ਹੁੰਦੀ ਹੈ। ਜਿਵੇਂ ਕਪੂਰਥਲਾ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਵਿੱਚ ਇਲਾਕੇ ਦੇ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਵੱਲੋਂ ਪੂਰੇ ਦਿਨ ਦੀ ਛੁੱਟੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਸੁਲਤਾਨਪੁਰ ਲੋਧੀ ਵਿਖੇ ਵੀ ਇਸ ਪਵਿੱਤਰ ਦਿਹਾਡ਼ੇ ਮੌਕੇ ਛੁੱਟੀ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਰਾਜ਼ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਉੱਪਰ ਦੁਨੀਆਂ ਭਰ ਤੋਂ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ।ਇਸ ਮੌਕੇ ਸਜ਼ਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਬੱਚਿਆਂ ਸਮੇਤ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਸ ਸਬੰਧੀ ਡਿਪਟੀ ਕਮਿਸ਼ਨਰ ਨਾਲ਼ ਗੱਲਬਾਤ ਕਰਨਗੇ ਤਾਂ ਜ਼ੋ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਜਾ ਸਕੇ। ਇਸ ਮੌਕੇ ਅਧਿਆਪਕ ਆਗੂ ਰਵੀ ਵਾਹੀ,ਸੀ ਐਚ ਟੀ ਬਿਕਰਮਜੀਤ ਸਿੰਘ,ਸੀ ਐਚ ਟੀ ਕੁਲਦੀਪ ਚੰਦ, ਜਗਜੀਤ ਸਿੰਘ, ਕੁਲਬੀਰ ਸਿੰਘ ਵਲਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗ੍ਰੀਨ ਪਾਰਕ ਦੀਆਂ ਤਿੰਨ ਮਹਿਲਾਵਾਂ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਕਾਂ ਦੇ ਹੱਕਾਂ, ਅਧਿਕਾਰਾਂ ਤੇ ਖ਼ੁਸ਼ਹਾਲੀ ਦੀ ਬਹਾਲੀ ਲਈ ਨਿਰੰਤਰ ਯਤਨਸ਼ੀਲ-ਜਗਜੀਤ ਸਿੰਘ ਧਾਲ...
Ad Position 24